Ferozepur News

7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾਈ ਰੈਲੀ ਅਧਿਆਪਕ ਵਿੱਚ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ – ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ

7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾਈ ਰੈਲੀ ਅਧਿਆਪਕ ਵਿੱਚ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ - ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ

7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਸੂਬਾਈ ਰੈਲੀ ਅਧਿਆਪਕ ਵਿੱਚ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ – ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ

ਡੀ.ਏ., ਪੁਰਾਣੀ ਪੈਨਸ਼ਨ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ 7 ਅਗਸਤ ਨੂੰ ਚੰਡੀਗੜ੍ਹ ਵਿੱਚ ਗੂੰਜੇਗੀ ਮੁਲਾਜ਼ਮਾਂ ਦੀ ਆਵਾਜ਼
7 ਅਗਸਤ ਨੂੰ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ ਦਾਣਾ ਮੰਡੀ ਚੰਡੀਗੜ੍ਹ ਵਿਖੇ ਰੱਖੀ ਰੈਲੀ ਵਿੱਚ ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ / ਅਧਿਆਪਕਾਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ। ਇਹਨਾਂ ਵਿਚਾਰਾਂ ਦੀ ਪ੍ਰਗਟਾਵਾ ਸਮੂਹ ਅਧਿਆਪਕ ਜਥੇਬੰਦੀਆਂ ਫ਼ਿਰੋਜ਼ਪੁਰ ਦੇ ਆਗੂ ਜਗਸੀਰ ਸਿੰਘ ਗਿੱਲ, ਮਲਕੀਤ ਸਿੰਘ ਹਰਾਜ, ਹਰਜੀਤ ਸਿੰਘ ਸਿੱਧੂ, ਪਰਮਜੀਤ ਸਿੰਘ ਪੰਮਾ, ਸਰਬਜੀਤ ਸਿੰਘ ਭਾਵੜਾ, ਗੁਰਬਚਨ ਸਿੰਘ ਭੁੱਲਰ, ਵਿਨੋਦ ਕੁਮਾਰ ਗਰਗ, ਕੁਲਵੰਤ ਸਿੰਘ, ਅਵਤਾਰ ਸਿੰਘ ਨੇ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਐਲਾਨ ਕੀਤੀਆਂ ਜਾਂਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੇਣ ਤੋਂ ਪੰਜਾਬ ਸਰਕਾਰ ਮੁਕਰ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੰਜਾਬ ਸਰਕਾਰ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਹੱਕ ਮੰਨਣ ਤੋਂ ਇਨਕਾਰੀ ਹੈ। ਜਦੋਂ ਕਿ ਸੁਪਰੀਮ ਕੋਰਟ ਵਲੋਂ ਪੱਛਮੀ ਬੰਗਾਲ ਅਤੇ ਕੇਰਲ ਦੇ ਮਾਮਲੇ ਵਿੱਚ ਮਹਿੰਗਾਈ ਭੱਤੇ ਨੂੰ ਮੁਲਾਜ਼ਮਾਂ ਪੈਨਸ਼ਨਰਾਂ ਦਾ ਸੰਵਿਧਾਨਿਕ ਹੱਕ ਮੰਨਿਆ ਹੈ।
ਆਗੂਆਂ ਨੇ ਕਿਹਾ ਕਿ । ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਿਹੜੀ ਸਰਕਾਰ ਇਨਕਲਾਬ ਦਾ ਨਾਹਰਾ ਲੈ ਕੇ ਆਈ ਸੀ ਕਿ ਅਸੀਂ ਪੰਜਾਬ ਦੇ ਵਿੱਚ ਕਦੇ ਵੀ ਕਿਸੇ ਵੀ ਮੁਲਾਜ਼ਮਾਂ, ਕਿਸਾਨਾਂ,ਮਜ਼ਦੂਰਾਂ ਨੂੰ ਧਰਨਾ ਲਾਉਣ ਦੀ ਨੌਬਤ ਨਹੀਂ ਆਊਗੀ,ਉਹਨਾਂ ਦੇ ਕੰਮ ਹੋਣਗੇ ਪਰ ਪਿਛਲੀਆਂ ਸਰਕਾਰਾਂ ਨੂੰ ਮਾਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸੇ ਵੀ ਮੁਲਾਜ਼ਮ ਧਿਰ ਨਾਲ ਇੱਕ ਵੀ ਮੀਟਿੰਗ ਮੁਲਾਜ਼ਮ ਮੰਗਾਂ ਨੂੰ ਲੈ ਕੇ ਨਹੀਂ ਕੀਤੀ ਹੈ।
ਉਹਨਾਂ ਕਿਹਾ ਕਿ ਇਸ ਕਰਕੇ ਪੰਜਾਬ ਦੇ ਪੂਰੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿੱਚ ਬਹੁਤ ਭਾਰੀ ਰੋਸ ਹੈ। ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਪੰਜਾਬ ਦੇ ਕੱਚੇ ਮੁਲਾਜ਼ਮ ਪੱਕੇ ਨਹੀਂ ਕੀਤੇ ਜਾ ਰਹੇ,ਪੰਜਾਬ ਸਰਕਾਰ ਮੁਲਾਜ਼ਮਾਂ ਦਾ 18% ਡੀਏ ਦੱਬੀ ਬੈਠੀ ਹੈ। ਇਸ ਤੋਂ ਬਿਨਾਂ ਸਰਕਾਰ ਬਣਨ ਤੋਂ ਪਹਿਲਾਂ ਜਿਹੜਾ ਕਿਹਾ ਸੀ ਕਿ ਸਰਕਾਰ ਬਣ ਸਾਰ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਊਗੀ ਪਰ ਹਾਲੇ ਤੱਕ ਬਹਾਲ ਨਹੀਂ ਕੀਤੀ ਗਈ।ਇਸ ਤੋਂ ਬਿਨਾਂ ਪੈਨਸ਼ਨਰਾਂ ਦਾ 2.59 ਦੇ ਗੁਣਾਂਕ ਨਾਲ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਨਾ ਕਰਨਾ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਪੱਤੇ ਏਸੀਪੀ ਸਕੀਮ ਤੇ ਬਹੁਤ ਸਾਰੀਆਂ ਜਿਹੜੀਆਂ ਮੁਲਾਜ਼ਮ ਮੰਗਾਂ ਹਨ ਸੋ ਕਿ ਸਰਕਾਰ ਨੇ ਇੱਕ ਵੀ ਪੂਰੀ ਨਹੀਂ ਕੀਤੀ।

Related Articles

Leave a Reply

Your email address will not be published. Required fields are marked *

Back to top button