ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 18.07.2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਮਿਤੀ 18.07.2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ
ਫਿਰੋਜ਼ਪੁਰ, 18 ਜੁਲਾਈ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅੱਜ ਮਿਤੀ 18 ਜੁਲਾਈ, 2026 ਨੂੰ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਚੈੱਕ ਬਾਊਂਸ ਕੇਸਾਂ ਦਾ ਨਿਪਟਾਰਾ ਕੀਤਾ ਗਿਆ।
ਜਾਣਕਾਰੀ ਮੁਤਾਬਕ ਜ਼ਿਲ੍ਹਾ ਫਿਰੋਜਪੁਰ ਵਿੱਚ 02 ਬੈਂਚ ਅਤੇ ਸਬ ਤਹਿਸੀਲਾਂ ਜੀਰਾ ਅਤੇ ਗੁਰੂਹਰਸਹਾਏ ਵਿਖੇ 02 ਬੈਂਚ ਬਣਾਏ ਗਏ। ਇਹਨਾਂ ਬੈਂਚ ਵਿੱੱਚ ਕੁੱਲ 352 ਕੇਸ ਨਿਪਟਾਰੇ ਲਈ ਲਗਾਏ ਗਏ ਜਿਹਨਾਂ ਵਿੱਚੋਂ 157 ਕੇਸਾਂ ਦਾ ਨਿਪਟਾਰ ਕੀਤਾ ਗਿਆ।
ਜੱਜ ਸਾਹਿਬ ਵੱਲੋਂ ਦੱਸਿਆ ਗਿਆ ਕਿ ਹੁਣ ਫਿਰ 21 ਨਵੰਬਰ, 2026 ਨੂੰ ਵੀ ਇਸੇ ਤਰ੍ਹਾ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਲੋਕ ਅਦਾਲਤ ਵਿੱਚ ਵੱਧ—ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਕੇਸਾਂ ਦਾ ਨਿਪਟਾਰਾ ਸਪੈਸ਼ਲ ਲੋਕ ਅਦਾਲਤ ਦੁਆਰਾ ਕਰਵਾਉਣ। ਵਧੇਰੇ ਜਾਣਕਾਰੀ ਲਈ ਦਫਤਰ ਦੇ ਲੈਡਲਾਇਨ ਨੰਬਰ 01632—235034 ਅਤੇ ਟੋਲ ਫ੍ਰੀ ਨੰਬਰ 15100 ਤੇ ਸੰਪਰਕ ਕੀਤਾ ਜਾ ਸਕਦਾ ਹੈ।





