Ferozepur News

ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋ ਹੜਤਾਲ ਕਰਕੇ ਕੀਤੇ ਜਾਣਗੇ ਸ਼ਘੰਰਸ਼-ਰੇਸ਼ਮ ਸਿੰਘ ਗਿੱਲ

ਘੱਟ ਤਨਖਾਹਾ ਤੇ ਕੱਚੇ ਮੁਲਾਜ਼ਮਾਂ ਦਾ ਠੇਕੇਦਾਰ ਰਾਹੀਂ ਹੋ ਰਿਹਾ ਸ਼ੋਸ਼ਣ,ਕਿਲੋਮੀਟਰ ਬੱਸਾ ਨਾਲ ਵਿਭਾਗਾਂ ਦਾ ਹੋ ਰਿਹਾ ਨਿੱਜੀਕਰਨ :-ਸ਼ਮਸ਼ੇਰ ਸਿੰਘ ਢਿੱਲੋਂ

ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋ ਹੜਤਾਲ ਕਰਕੇ ਕੀਤੇ ਜਾਣਗੇ ਸ਼ਘੰਰਸ਼-ਰੇਸ਼ਮ ਸਿੰਘ ਗਿੱਲ

ਘੱਟ ਤਨਖਾਹਾ ਤੇ ਕੱਚੇ ਮੁਲਾਜ਼ਮਾਂ ਦਾ ਠੇਕੇਦਾਰ ਰਾਹੀਂ ਹੋ ਰਿਹਾ ਸ਼ੋਸ਼ਣ,ਕਿਲੋਮੀਟਰ ਬੱਸਾ ਨਾਲ ਵਿਭਾਗਾਂ ਦਾ ਹੋ ਰਿਹਾ ਨਿੱਜੀਕਰਨ :-ਸ਼ਮਸ਼ੇਰ ਸਿੰਘ ਢਿੱਲੋਂ

ਸਰਕਾਰ ਦੀਆਂ ਟਾਲਮਟੋਲ ਨੀਤੀਆਂ ਵਿਰੁੱਧ 3 ਅਗਸਤ ਤੋ ਹੜਤਾਲ ਕਰਕੇ ਕੀਤੇ ਜਾਣਗੇ ਸ਼ਘੰਰਸ਼-ਰੇਸ਼ਮ ਸਿੰਘ ਗਿੱਲ

ਸ਼ੈਸ਼ਨ ਦੋਰਾਨ ਭੁੱਖ ਹੜਤਾਲ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ-ਰੋਹੀ ਰਾਮ

ਅੱਜ ਮਿਤੀ 19/07/2026 ਨੂੰ ਪੰਜਾਬ ਰੋਡਵੇਜ਼ ,ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਬੋਲਦਿਆਂ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਉਣ ਸਮੇ ਸਰਕਾਰ ਨੇ ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਗੇ ਠੇਕੇਦਾਰੀ ਸ਼ਿਸ਼ਟਮ ਬੰਦ ਕਰਕੇ ਪੂਰੀਆਂ ਤਨਖਾਹਾ ਦਿੱਤੀਆ ਜਾਣਗੀਆਂ ਪ੍ਰੰਤੂ 4 ਸਾਲ ਤੋਂ ਵੱਧ ਸਮਾ ਬੀਤ ਜਾਣ ਦੇ ਬਾਵਜੂਦ ਮੀਟਿੰਗਾ ਤੋ ਇਲਾਵਾ ਕੁਝ ਨਹੀਂ ਕੀਤਾ ਹੁਣ ਤੱਕ ਸਰਕਾਰ ਨਾਲ 60-65 ਮੀਟਿੰਗ ਹੋ ਚੁੱਕੀਆਂ ਹਨ ਸਰਕਾਰ ਨੇ ਲਾਰੇ ਤੇ ਲਾਰਾ ਲਾ ਕੇ ਸਮਾਂ ਟਪਾਉਣ ਦੀ ਕੋਸਿਸ ਕੀਤੀ ਜਾ ਰਹੀ ਹੈ,ਸਰਕਾਰ ਵਲੋ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਈ ਕਮੇਟੀਆ ਗਠਿਤ ਕੀਤੀਆਂ ਜਾਂਦੀਆਂ ਹਨ ਪ੍ਰੰਤੂ ਮੰਗਾਂ ਜਿਉਂ ਦੀ ਤਿਉਂ ਲਮਕ ਰਹੀਆਂ ਹਨ,ਹੁਣ ਤੱਕ ਟਰਾਂਸਪੋਰਟ ਵਿਭਾਗ ਦਾ ਸਰਕਾਰ ਵੱਲੋਂ ਇੱਕ ਵੀ ਮੁਲਾਜ਼ਮ ਪੱਕਾ ਨਹੀਂ ਕੀਤਾ ਗਿਆ ਠੇਕੇਦਾਰੀ ਸਿਸਟਮ ਤਹਿਤ ਮੁਲਾਜਮਾ ਦਾ ਸ਼ੋਸਣ ਕੀਤਾ ਜਾਂ ਰਿਹਾ ਹੈ ਕਰੋੜਾਂ ਰੁਪਏ ਦੀ ਲੁੱਟ ਠੇਕੇਦਾਰ ਰਾਹੀਂ ਕੀਤੀ ਗਈ ਹੈ ਸ਼ਿਕਾਇਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਜਦੋਂ ਕਿ ਮਾਨਯੋਗ ਹਾਈ ਕੋਰਟ ਵੱਲੋਂ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਸਮੇਤ ਮਾਨਯੋਗ ਹਾਈ ਕੋਰਟ ਵੱਲੋਂ ਮਲਾਜਮਾ ਨੂੰ ਪੱਕਾ ਕਰਨ ਦੇ ਫੈਸਲੇ ਹੱਕ ਵਿੱਚ ਆਉਣ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਾਂ ਰਿਹਾ

ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋ,ਜੁਆਇੰਟ ਸਕੱਤਰ ਜੋਧ ਸਿੰਘ,ਜਲੋਰ ਸਿੰਘ,ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਂਡਰ ਪਾਲਸੀ ਕੰਟਰੈਕਟ ਮੁਲਾਜ਼ਮਾਂ ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾਂ ਰਹੀ ਹੈ, ਦੂਸਰੇ ਪਾਸੇ ਆਊਟ ਸੋਰਸ ਮੁਲਾਜ਼ਮਾਂ ਦੀ ਭਰਤੀ ਰਿਸ਼ਵਤਖੋਰੀ ਰਾਹੀਂ ਕੀਤੀ ਜਾ ਰਹੀ ਹੈ ਜਿਸ ਵਿੱਚ ਪਨਬੱਸ ਦੇ ਉੱਚ ਅਧਿਕਾਰੀਆਂ ਦੇ ਮਿਲੇ ਹੋਣ ਦੇ ਸਬੂਤਾ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ ਗਈ ਸਗੋ ਹੋਰ ਕੁਰੱਪਸ਼ਨ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ ਬੱਸਾਂ ਪਾ ਕੇ ਵਿਭਾਗ ਦਾ ਨਿੱਜੀਕਰਣ ਕਰਨ ਵਾਲੇ ਪਾਸੇ ਨੂੰ ਜਾ ਰਹੀ ਹੈ। ਜਿਸ ਦਾ ਵਿਰੋਧ ਕਰਦੇ ਮੁਲਾਜ਼ਮਾਂ ਤੇ ਨਜਾਇਜ਼ ਪਰਚੇ ਕਰਕੇ ਜੇਲਾਂ ਵਿੱਚ ਬੰਦ ਕਰਕੇ ਆਵਾਜ਼ ਨੂੰ ਦਬਾਇਆ ਗਿਆ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਦੀਆਂ ਪ੍ਰਾਈਵੇਟ ਕਿਲੋਮੀਟਰ ਬੱਸਾਂ ਪਾਈਆਂ ਗਈਆਂ ਅਤੇ ਹੁਣ ਕੁਝ ਭ੍ਰਿਸ਼ਟ ਅਧਿਕਾਰੀਆਂ ਦੀ ਮਿਲੀ ਭੁਗਤ ਅਤੇ ਕਰੱਪਸ਼ਣ ਦੀ ਮਨਸ਼ਾ ਨਾਲ ਵਿਭਾਗਾਂ ਦੀਆਂ ਮਾਲਕੀ ਬੱਸਾ ਨੂੰ ਸਪੇਅਰ ਤੋਂ ਖੜੀਆਂ ਕਰਕੇ ਪ੍ਰਾਈਵੇਟ ਕਿਲੋਮੀਟਰ ਬੱਸਾ ਚਲਾਈਆਂ ਜਾਂ ਰਹੀਆਂ ਹਨ ਪਿਛਲੇ 4 ਸਾਲ ਤੋਂ ਵੱਧ ਸਮਾ ਬੀਤਣ ਦੇ ਬਾਵਜੂਦ ਇੱਕ ਵੀ ਬੱਸ ਵਿਭਾਗ ਦੇ ਵਿੱਚ ਨਹੀਂ ਪਈ ਗਈ ਉਲਟਾ ਕਿਲੋਮੀਟਰ ਸਕੀਮ ਨੂੰ ਤਰਜ਼ੀਹ ਦਿੱਤੀ ਜਾਂ ਰਹੀ ਜਦੋਂ ਕਿ ਵਿਭਾਗ ਦੀਆਂ ਬੱਸਾਂ ਦੇ ਨਾਲ ਨਵੇਂ ਰੋਜ਼ਗਾਰ ਪੈਦਾ ਹੋਣਗੇ ਪੰਜਾਬ ਦੇ ਵਿੱਚ ਫੈਲ ਹੋਈ ਬੇਰੋਜ਼ਗਾਰੀ ਖਤਮ ਹੋ ਸਕਦੀ ਹੈ ਪਰ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਫੇਲ ਹੋ ਚੁੱਕੀ ਹੈ ਜੇਕਰ ਸਰਕਾਰ ਨੇ ਮੁਲਾਜ਼ਮਾਂ ਨੂੰ ਪੱਕਾ ਨਾ ਕੀਤਾ ਅਤੇ ਜੇਲ੍ਹਾਂ ਵਿੱਚ ਬੰਦ ਸਾਥੀਆਂ ਦੇ ਪਰਚੇ ਰੱਦ ਨਾ ਕੀਤੇ ਤਾਂ ਜੰਥੇਬੰਦੀ ਵਲੋਂ ਮਜਬੂਰਨ ਸਰਕਾਰ ਦੀਆਂ ਸਿਆਸੀ ਰੈਲੀਆਂ ਦਾ ਬਾਈਕਾਟ ਕੀਤਾ ਜਾਵੇਗਾ ਸਰਕਾਰ ਦੀਆ ਮਾਰੂ ਨੀਤੀਆਂ ਦੇ ਖਿਲਾਫ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

ਸੂਬਾ ਆਗੂ ਰੋਹੀ ਰਾਮ ਸੀ ਮੀਤ ਪ੍ਰਧਾਨ ਜਗਜੀਤ ਸਿੰਘ ਲਿਬੜਾ, ਪ੍ਰਦੀਪ ਕੁਮਾਰ ਨੇ ਬੋਲਦਿਆ ਕਿਹਾ ਕਿ ਸਰਕਾਰ ਵਲੋ 24-6-2026 ਦੀ ਮੀਟਿੰਗ ਵਿੱਚ ਸਰਕਾਰ ਵੱਲੋ 10 ਦਿਨ ਦਾ ਸਮਾਂ ਮੰਗਿਆ ਗਿਆ ਸੀ ਕਿ ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਖਰੜਾ ਤਿਆਰ ਕੀਤਾ ਜਾਵੇਗਾ ਆਊਟ ਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਤੇ ਕਰਨ ਲਈ ਸਮਾਂ ਸੀਮਾ 3 ਸਾਲ ਕੀਤੀ ਜਾਵੇਗੀ ਬਾਕੀ ਮੰਗਾਂ ਦਾ ਹੱਲ ਤਰੁੰਤ ਕੱਢਿਆ ਜਾਵੇਗਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ਗਿਆ ਹੁਣ ਫੇਰ ਟਾਲਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਭਰੋਸਾ ਦਿੱਤਾ ਗਿਆ ਹੈ ਵਿਧਾਨ ਸਭਾ ਮੌਨਸੂਨ ਸੈਸ਼ਨ ਦੇ ਵਿੱਚ ਕੱਚੇ ਮੁਲਾਜ਼ਮਾਂ ਦੇ ਹੱਕ ਵਿੱਚ ਦੋ ਐਕਟ ਪਾਸ ਕੀਤੇ ਜਾਣਗੇ ਅਤੇ ਠੇਕੇਦਾਰੀ ਸਿਸਟਮ ਨੂੰ ਖਤਮ ਕੀਤਾ ਜਾਵੇਗਾ ਪ੍ਰੰਤੂ ਸਰਕਾਰ ਦੀ ਮਨਸ਼ਾ ਸਾਫ ਦਿਖਾਈ ਦਿੰਦੀ ਹੈ ਕਿ ਇਹ ਸਰਕਾਰ ਵੀ ਪਿਛਲੀਆ ਸਰਕਾਰ ਵਾਗੂ ਹੀ ਲੰਮਕਦਾ ਕਨੂੰਨ ਲੈ ਕੇ ਆਵੇਗੀ ਜ਼ੋ ਕਿ ਮੁਲਾਜ਼ਮਾਂ ਤੇ ਪੂਰੀ ਤਰ੍ਹਾਂ ਲਾਗੂ ਨਹੀਂ ਹੁੰਦਾ ਦਿਖਾਈ ਦੇ ਰਿਹਾ ਕਿਉਂਕਿ ਘੱਟੋਂ ਘੱਟ ਉਜ਼ਰਤਾਂ ਵਿੱਚ 15% ਤਨਖਾਹ ਵਾਧਾ ਟਰਾਂਸਪੋਰਟ ਵਿਭਾਗ ਦੀ ਮੈਨਿਜਮੈਟ ਵਲੋਂ 2 ਮਹੀਨੇ ਲਾਗੂ ਨਹੀਂ ਕੀਤਾ ਗਿਆ ਹੜਤਾਲ ਕਰਕੇ ਲਾਗੂ ਕਰਵਾਇਆ ਗਿਆ ਹੈ ਇਹ ਫੈਸਲਾ ਵੀ ਮੈਨਿਜਮੈਟ ਲਾਗੂ ਨਹੀਂ ਕਰਦੀ ਹੁਣ ਤੱਕ 2023 ਦੀਆ ਮੰਨੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਜਦੋਂ ਕਿ ਮਾਨਯੋਗ ਹਾਈ ਕੋਰਟ ਦੇ ਫੈਸਲੇ ਵੀ ਮੁਲਾਜ਼ਮਾਂ ਦੇ ਹੱਕ ਵਿੱਚ ਹੋ ਰਹੇ ਹਨ ਮੈਨਿਜਮੈਟ ਅਤੇ ਸਰਕਾਰ ਦੀ ਨੀਅਤ ਵਿੱਚ ਖੋਟ ਹੈ ਜੇਕਰ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਦੇ ਲਈ ਮਿਤੀ 27/07/2026 ਨੂੰ ਸਮੂੰਹ ਡਿੱਪੂ ਦੇ ਗੇਟ ਰੈਲੀ ਕੀਤੀਆਂ ਜਾਣਗੀਆਂ 3-4-5 ਅਗਸਤ 2026 ਨੂੰ ਤਿੰਨ ਰੋਜ਼ਾ ਹੜਤਾਲ ਕਰਕੇ ਟਰਾਂਸਪੋਰਟ ਮੰਤਰੀ ਪੰਜਾਬ/ਮੁੱਖ ਮੰਤਰੀ ਪੰਜਾਬ ਦੀ ਰਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਆ ਰਹੇ ਵਿਧਾਨ ਸਭਾ ਸ਼ੈਸ਼ਨ ਦੋਰਾਨ ਭੁੱਖ ਹੜਤਾਲ ਸਮੇਤ ਧਰਨਾ ਸ਼ੁਰੂ ਕੀਤਾ ਜਾਵੇਗਾ ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਅਤੇ ਮਨੇਜਮੈਂਟ ਦੀ ਹੋਵੇਗੀ ਮੀਟਿੰਗ ਵਿੱਚ ਸੂਬਾ ਕੈਸ਼ੀਅਰ ਬਲਜੀਤ ਸਿੰਘ, ਸੀ ਮੀਤ ਪ੍ਰਧਾਨ ਬਲਜਿੰਦਰ ਸਿੰਘ, ਮੀਤ ਪ੍ਰਧਾਨ ਗੁਰਬਾਜ ਸਿੰਘ, ਭਗਤ ਸਿੰਘ, ਸਰਬਜੀਤ ਸਿੰਘ, ਕੁਲਵੰਤ ਸਿੰਘ, ਹਰਪ੍ਰੀਤ ਸਿੰਘ ਸੋਢੀ, ਸਲੁੱਖਣ ਸਿੰਘ, ਜਗਦੀਸ਼ਵਰ ਸਮੇਤ ਆਦਿ ਆਗੂ ਮੀਟਿੰਗ ਵਿੱਚ ਹਾਜ਼ਰ ਹੋਏ

Related Articles

Leave a Reply

Your email address will not be published. Required fields are marked *

Back to top button