ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵੱਲੋਂ ਪਰਮਿੰਦਰ ਸਿੰਘ ਪਿੰਕੀ ਅਤੇ ਅਸ਼ੋਕ ਸੱਚਦੇਵਾ ਦਾ ਸਨਮਾਨ, ਜਿੱਤ ‘ਤੇ ਦਿੱਤੀ ਵਧਾਈ

ਵਿਸ਼ਵ ਭਾਈ ਮਰਦਾਨਾ ਸੁਸਾਇਟੀ ਵੱਲੋਂ ਪਰਮਿੰਦਰ ਸਿੰਘ ਪਿੰਕੀ ਅਤੇ ਅਸ਼ੋਕ ਸੱਚਦੇਵਾ ਦਾ ਸਨਮਾਨ, ਜਿੱਤ ‘ਤੇ ਦਿੱਤੀ ਵਧਾਈ
ਫਿਰੋਜ਼ਪੁਰ, 17 ਜੁਲਾਈ, 2026: ਵਿਸ਼ਵ ਭਾਈ ਮਰਦਾਨਾ ਯਾਦਗਾਰੀ ਕੀਰਤਨ ਦਰਬਾਰ ਸੁਸਾਇਟੀ ਵੱਲੋਂ ਸਾਬਕਾ ਵਿਧਾਇਕ ਸਰਦਾਰ ਪਰਮਿੰਦਰ ਸਿੰਘ ਪਿੰਕੀ ਅਤੇ ਨਗਰ ਪਾਲਿਕਾ ਫਿਰੋਜ਼ਪੁਰ ਦੇ ਨਵੇਂ ਪ੍ਰਧਾਨ ਸ੍ਰੀ ਅਸ਼ੋਕ ਸੱਚਦੇਵਾ ਨੂੰ ਉਨ੍ਹਾਂ ਦੀ ਜਿੱਤ ‘ਤੇ ਵਧਾਈ ਦਿੱਤੀ ਗਈ।
ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਕਿਹਾ ਕਿ ਨਗਰ ਪਾਲਿਕਾ ਵਿੱਚ ਕਾਂਗਰਸ ਦੀ ਜਿੱਤ ਲੋਕਾਂ ਦੇ ਭਰੋਸੇ ਅਤੇ ਵਿਕਾਸ ਕਾਰਜਾਂ ਦਾ ਨਤੀਜਾ ਹੈ। ਉਨ੍ਹਾਂ ਨੇ ਅਸ਼ੋਕ ਸੱਚਦੇਵਾ ਨੂੰ ਨਗਰ ਪਾਲਿਕਾ ਦਾ ਪ੍ਰਧਾਨ ਅਤੇ ਬੋਹੜ ਸਿੰਘ ਨੂੰ ਉਪ ਪ੍ਰਧਾਨ ਬਣਨ ‘ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਉਮੀਦ ਹੈ ਕਿ ਉਹ ਪਹਿਲਾਂ ਵਾਂਗ ਵਿਕਾਸ ਦੀ ਰਫ਼ਤਾਰ ਨੂੰ ਜਾਰੀ ਰੱਖਣਗੇ।
ਭੁੱਲਰ ਨੇ ਕਿਹਾ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਵੀ ਸ਼ਹਿਰ ਦੇ ਵਿਕਾਸ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੁੰਦਰ ਪਾਰਕਾਂ, ਆਧੁਨਿਕ ਗੇਟਾਂ ਅਤੇ ਬਿਹਤਰ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ, ਜਿਸ ਨੂੰ ਸ਼ਹਿਰ ਵਾਸੀ ਅੱਜ ਵੀ ਯਾਦ ਕਰਦੇ ਹਨ।
ਉਨ੍ਹਾਂ ਨੇ ਕਿਹਾ ਕਿ ਸੁਸਾਇਟੀ ਵੱਲੋਂ ਨਗਰ ਪਾਲਿਕਾ ਦੇ ਸਾਰੇ ਨਵੇਂ ਚੁਣੇ ਗਏ ਕੌਂਸਲਰਾਂ ਨੂੰ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਜਾਂ ਗਰੁੱਪ ਨਾਲ ਸਬੰਧਤ ਹੋਣ, ਦਿਲੋਂ ਵਧਾਈ ਦਿੱਤੀ ਜਾਂਦੀ ਹੈ ਅਤੇ ਉਮੀਦ ਕੀਤੀ ਜਾਂਦੀ ਹੈ ਕਿ ਉਹ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਮਿਲਜੁਲ ਕੇ ਕੰਮ ਕਰਨਗੇ।
ਇਸ ਮੌਕੇ ਦਰਸ਼ਨ ਲਾਲ, ਹੀਰਾ ਮਨੋਹਰ ਲਾਲ, ਹਰਜੀਤ ਸਿੰਘ ਧਾਲੀਵਾਲ, ਰਜੇਸ਼ ਕੁਮਾਰ, ਇੰਦਰਪਾਲ ਸਿੰਘ ਪ੍ਰਿੰਸ, ਨਿਰਮਲ ਸਿੰਘ, ਪਰਮਜੀਤ ਸਿੰਘ ਔਲਖ, ਵੀਰ ਸਿੰਘ ਰਾਣਾ ਸਮੇਤ ਹੋਰ ਮੈਂਬਰ ਹਾਜ਼ਰ ਸਨ।





