ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣ ਖੁਸ਼ਪ੍ਰੀਤ ਕੌਰ, ਹਰਮਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਟੌਪਰ ਸੂਚੀ ਵਿੱਚ ਤੀਸਰਾ ਅਤੇ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਹਰਮਨਦੀਪ ਕੌਰ, ਖੁਸ਼ਪ੍ਰੀਤ ਕੌਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈ ਗਈ ਐਮ.ਐਸ.ਸੀ. ਮੈਥੇਮੇਟਿਕਸ (ਦੂਸਰੇ ਸਮੈਸਟਰ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਯੂਨੀਵਰਸਿਟੀ ਦੀ ਟੌਪਰ ਸੂਚੀ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਹਰਮਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ਵਿੱਚ ਚੋਥਾ ਸਥਾਨ ਹਾਸਲ ਕੀਤਾ । ਇਨ੍ਹਾਂ ਵਿਦਿਆਰਥਣਾਂ ਨੇ ਨਾ ਸਿਰਫ਼ ਆਪਣੇ ਮਾਤਾ-ਪਿਤਾ, ਸਗੋਂ ਕਾਲਜ ਦਾ ਨਾਮ ਵੀ ਪੂਰੇ ਖੇਤਰ ਵਿੱਚ ਮਾਣ ਨਾਲ ਉੱਚਾ ਕੀਤਾ ਹੈ। ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਪੰਜਾਬ ਯੂਨੀਵਰਸਿਟੀ ਤੋਂ ‘ਏ ਪਲੱਸ ਗ੍ਰੇਡ’ ਪ੍ਰਾਪਤ ਸੰਸਥਾ ਹੈ, ਜੋ ਲਗਾਤਾਰ ਸਿੱਖਿਆ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਅਗੇਵਾਨ ਰਿਹਾ ਹੈ। ਕਾਲਜ ਦਾ ਉਦੇਸ਼ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਸਿੱਖਿਆ ਦੇਣਾ ਹੈ। ਕਾਲਜ ਦੇ ਸਾਬਕਾ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੇ ਆਸ਼ੀਰਵਾਦ, ਡਾ. ਅਗਨੀਜ਼ ਢਿੱਲੋਂ (ਚੇਅਰਪਰਸਨ) ਦੇ ਯੋਗ ਮਾਰਗਦਰਸ਼ਨ, ਸ੍ਰੀ ਅਜੈ ਬੱਤਾ (ਕਾਲਜ ਸਕੱਤਰ) ਅਤੇ ਡਾ. ਸੰਗੀਤਾ (ਪ੍ਰਿੰਸੀਪਲ) ਦੀ ਅਗਵਾਈ ਹੇਠ ਇਹ ਸੰਸਥਾ ਨਵੀਆਂ ਉੱਚਾਈਆਂ ਵੱਲ ਅੱਗੇ ਵੱਧ ਰਹੀ ਹੈ। ਐਮ.ਐਸ.ਸੀ. ਮੈਥੇਮੈਟਿਕਸ ਨਾਲ ਸੰਬੰਧਿਤ ਅਧਿਆਪਕਾਂ ਨੇ ਦੱਸਿਆ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਨੇ ਪੂਰੇ ਕਾਲਜ ਨੂੰ ਮਾਣ ਮਹਿਸੂਸ ਕਰਵਾਇਆ ਹੈ। ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਖੇਤਰ ਦੀਆਂ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਨਗੀਆਂ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗਾ। ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਦੀ ਸਫ਼ਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਕਾਲਜ ਪਰਿਵਾਰ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ ਅਤੇ ਇਹ ਉਪਲਬਧੀ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ। ਇਹ ਮਾਣਮੱਤੀ ਪ੍ਰਾਪਤੀ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਲਈ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ ਅਤੇ ਕਾਲਜ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਵੀਆਂ ਉੱਚਾਈਆਂ ਨੂੰ ਛੂਹਣ ਲਈ ਸੰਕਲਪਬੱਧ ਹੈ।

ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣ ਖੁਸ਼ਪ੍ਰੀਤ ਕੌਰ, ਹਰਮਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੀ ਟੌਪਰ ਸੂਚੀ ਵਿੱਚ ਤੀਸਰਾ ਅਤੇ ਚੌਥਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।
ਫਿਰੋਜ਼ਪੁਰ, 21-7-2026: ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਦੀਆਂ ਵਿਦਿਆਰਥਣਾਂ ਹਰਮਨਦੀਪ ਕੌਰ, ਖੁਸ਼ਪ੍ਰੀਤ ਕੌਰ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਕਰਵਾਈ ਗਈ ਐਮ.ਐਸ.ਸੀ. ਮੈਥੇਮੇਟਿਕਸ (ਦੂਸਰੇ ਸਮੈਸਟਰ) ਦੀ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਯੂਨੀਵਰਸਿਟੀ ਦੀ ਟੌਪਰ ਸੂਚੀ ਵਿੱਚ ਤੀਸਰਾ ਸਥਾਨ ਹਾਸਲ ਕੀਤਾ। ਵਿਦਿਆਰਥਣ ਹਰਮਨਦੀਪ ਕੌਰ ਨੇ ਪੰਜਾਬ ਯੂਨੀਵਰਸਿਟੀ ਦੀ ਟੌਪਰ ਸੂਚੀ ਵਿੱਚ ਚੋਥਾ ਸਥਾਨ ਹਾਸਲ ਕੀਤਾ । ਇਨ੍ਹਾਂ ਵਿਦਿਆਰਥਣਾਂ ਨੇ ਨਾ ਸਿਰਫ਼ ਆਪਣੇ ਮਾਤਾ-ਪਿਤਾ, ਸਗੋਂ ਕਾਲਜ ਦਾ ਨਾਮ ਵੀ ਪੂਰੇ ਖੇਤਰ ਵਿੱਚ ਮਾਣ ਨਾਲ ਉੱਚਾ ਕੀਤਾ ਹੈ।
ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਪੰਜਾਬ ਯੂਨੀਵਰਸਿਟੀ ਤੋਂ ‘ਏ ਪਲੱਸ ਗ੍ਰੇਡ’ ਪ੍ਰਾਪਤ ਸੰਸਥਾ ਹੈ, ਜੋ ਲਗਾਤਾਰ ਸਿੱਖਿਆ, ਸਮਾਜਿਕ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਅਗੇਵਾਨ ਰਿਹਾ ਹੈ। ਕਾਲਜ ਦਾ ਉਦੇਸ਼ ਵਿਦਿਆਰਥਣਾਂ ਨੂੰ ਉੱਚ ਸਿੱਖਿਆ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੀ ਸਿੱਖਿਆ ਦੇਣਾ ਹੈ। ਕਾਲਜ ਦੇ ਸਾਬਕਾ ਚੇਅਰਮੈਨ ਸ਼੍ਰੀਮਾਨ ਨਿਰਮਲ ਸਿੰਘ ਢਿੱਲੋਂ ਜੀ ਦੇ ਆਸ਼ੀਰਵਾਦ, ਡਾ. ਅਗਨੀਜ਼ ਢਿੱਲੋਂ (ਚੇਅਰਪਰਸਨ) ਦੇ ਯੋਗ ਮਾਰਗਦਰਸ਼ਨ, ਸ੍ਰੀ ਅਜੈ ਬੱਤਾ (ਕਾਲਜ ਸਕੱਤਰ) ਅਤੇ ਡਾ. ਸੰਗੀਤਾ (ਪ੍ਰਿੰਸੀਪਲ) ਦੀ ਅਗਵਾਈ ਹੇਠ ਇਹ ਸੰਸਥਾ ਨਵੀਆਂ ਉੱਚਾਈਆਂ ਵੱਲ ਅੱਗੇ ਵੱਧ ਰਹੀ ਹੈ।
ਐਮ.ਐਸ.ਸੀ. ਮੈਥੇਮੈਟਿਕਸ ਨਾਲ ਸੰਬੰਧਿਤ ਅਧਿਆਪਕਾਂ ਨੇ ਦੱਸਿਆ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਦੇ ਨਿਰੰਤਰ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਨੇ ਪੂਰੇ ਕਾਲਜ ਨੂੰ ਮਾਣ ਮਹਿਸੂਸ ਕਰਵਾਇਆ ਹੈ। ਵਿਭਾਗ ਦੇ ਸਮੂਹ ਅਧਿਆਪਕਾਂ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਚੇਅਰਪਰਸਨ ਡਾ. ਅਗਨੀਜ਼ ਢਿੱਲੋਂ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਖੇਤਰ ਦੀਆਂ ਹੋਰ ਵਿਦਿਆਰਥਣਾਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਨਗੀਆਂ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇਗਾ।
ਕਾਲਜ ਦੀ ਪ੍ਰਿੰਸੀਪਲ ਡਾ. ਸੰਗੀਤਾ ਨੇ ਵਿਦਿਆਰਥਣਾਂ ਦੀ ਸਫ਼ਲਤਾ ‘ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਪੂਰੇ ਕਾਲਜ ਪਰਿਵਾਰ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਸਿੱਖਿਆ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕਰਦੀਆਂ ਆ ਰਹੀਆਂ ਹਨ ਅਤੇ ਇਹ ਉਪਲਬਧੀ ਇਸ ਪਰੰਪਰਾ ਨੂੰ ਹੋਰ ਮਜ਼ਬੂਤ ਕਰਦੀ ਹੈ। ਇਹ ਮਾਣਮੱਤੀ ਪ੍ਰਾਪਤੀ ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫਿਰੋਜ਼ਪੁਰ ਲਈ ਇੱਕ ਹੋਰ ਮਹੱਤਵਪੂਰਨ ਮੀਲ ਪੱਥਰ ਹੈ ਅਤੇ ਕਾਲਜ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਨਵੀਆਂ ਉੱਚਾਈਆਂ ਨੂੰ ਛੂਹਣ ਲਈ ਸੰਕਲਪਬੱਧ ਹੈ।





