Ferozepur News

ਟਰੇਡ ਡੀਲ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਘੇਰਿਆ ਬੀਜੇਪੀ ਦਾ ਜਿਲ੍ਹਾ ਪ੍ਰਧਾਨ ਦਾ ਦਫਤਰ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਫੂਕਿਆ ਪੁਤਲਾ

ਟਰੇਡ ਡੀਲ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਘੇਰਿਆ ਬੀਜੇਪੀ ਦਾ ਜਿਲ੍ਹਾ ਪ੍ਰਧਾਨ ਦਾ ਦਫਤਰ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਫੂਕਿਆ ਪੁਤਲਾ

ਟਰੇਡ ਡੀਲ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚੇ ਨੇ ਘੇਰਿਆ ਬੀਜੇਪੀ ਦਾ ਜਿਲ੍ਹਾ ਪ੍ਰਧਾਨ ਦਾ ਦਫਤਰ, ਦਿੱਲੀ ਅਤੇ ਚੰਡੀਗੜ੍ਹ ਵਿੱਚ ਵਿਦਿਆਰਥੀਆਂ ਤੇ ਹੋਏ ਤਸ਼ਦੱਦ ਦੇ ਵਿਰੋਧ ਵਿੱਚ ਫੂਕਿਆ ਪੁਤਲਾ

ਫਿਰੋਜ਼ਪੁਰ 22 ਜੁਲਾਈ, 2026:  ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਫਿਰੋਜ਼ਪੁਰ ਦੇ ਕਿਸਾਨਾਂ ਵੱਲੋਂ ਬੀਜੇਪੀ ਦੇ ਜਿਲ੍ਹਾ ਪ੍ਰਧਾਨ ਦੇ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ | ਜਿਸ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ,ਬੀਕੇਯੂ ਏਕਤਾ ਡਕੌਦਾ ਬੁਰਜਗਿਲ, ਬੀਕੇਯੂ ਸਿੱਧੂਪੁਰ, ਬੀਕੇਯੂ ਕਾਦੀਆਂ, ਬੀਕੇਯੂ ਮਾਲਵਾ ਹੀਰਕੇ, ਬੀਕੇਯੂ ਮਾਨਸਾ, ਪੈਨਸ਼ਨਰ ਐਸੋਸੀਏਸ਼ਨ ਪੰਜਾਬ( ਪੀਐੱਸਪੀਸੀਐੱਲ), ਬੀਕੇਯੂ ਬੰਬ ਆਦਿ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ | ਇਕੱਤਰ ਹੋਏ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਜੰਮਕੇ ਨਾਹਰੇਬਾਜ਼ੀ ਕੀਤੀ |

. ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮਹਿਮਾਂ ਨੇ ਕਿਹਾ ਕਿ ਇਸ ਧਰਨੇ ਦੀਆਂ ਮੁੱਖ ਮੰਗ ਹੈ ਕਿ ਭਾਰਤ ਸਰਕਾਰ ਵੱਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ | ਓਹਨਾ ਕਿਹਾ ਕਿ ਇਸ ਸਮਝੌਤੇ ਨਾਲ ਭਾਰਤ ਦੀ ਖੇਤੀ ਦੇ ਨਾਲ ਨਾਲ ਪੂਰੇ ਦੇਸ਼ ਦੀ ਅਰਥਵਿਵਸਥਾ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ | ਕਿਸਾਨਾਂ ਨੇ ਮੰਗ ਕੀਤੀ ਕਿ ਸਾਰੀਆਂ 23 ਫਸਲਾਂ ਦੀ MSP ‘ਤੇ ਖਰੀਦ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। MSP ਸਵਾਮੀਨਾਥਨ ਫਾਰਮੂਲਾ C-2 + 50% ਅਨੁਸਾਰ ਤੈਅ ਕੀਤੀ ਜਾਵੇ। MSP ਤੋਂ ਘੱਟ ਖਰੀਦ ਨੂੰ ਸਜ਼ਾ ਯੋਗ ਅਪਰਾਧ ਐਲਾਨਿਆ ਜਾਵੇ। ਬੀਜ ਬਿੱਲ 2025 ਤੁਰੰਤ ਵਾਪਸ ਲਿਆ ਜਾਵੇ। ਬਿਜਲੀ ਸੋਧ ਬਿੱਲ 2025 ਰੱਦ ਕੀਤਾ ਜਾਵੇ ਅਤੇ ਬਿਜਲੀ ਖੇਤਰ ਦੇ ਨਿੱਜੀਕਰਨ ਨੂੰ ਰੋਕਿਆ ਜਾਵੇ। ਚਿੱਪ ਵਾਲੇ ਸਮਾਰਟ ਮੀਟਰ ਲਗਾਉਣੇ ਬੰਦ ਕੀਤੇ ਜਾਣ। ਕੌਮੀ ਖੇਤੀ ਮੰਡੀਕਰਨ ਨੀਤੀ ਦੇ ਨਵੇਂ ਖਰੜੇ ਨੂੰ ਰੱਦ ਕੀਤਾ ਜਾਵੇ। ਪੰਜਾਬ ਦੇ ਸਮੂਹ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਾਰਪੋਰੇਟਾਂ ਵਾਂਗ ਪੂਰਾ ਕਰਜ਼ਾ ਮਾਫ ਕੀਤਾ ਜਾਵੇ। ਸਹਿਕਾਰੀ ਅਤੇ ਲੈਂਡ ਮਾਰਗੇਜ਼ ਬੈਂਕਾਂ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ।

ਧਰਨੇ ਉਪਰੰਤ ਕਿਸਾਨ ਵੱਲੋਂ ਜੰਤਰ ਮੰਤਰ ਤੇ ਰੋਸ ਪ੍ਰਦਰਸ਼ਨ ਕਰ ਰਹੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਭਗਵੇਂਕਰਨ ਦਾ ਵਿਰੋਧ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਪ੍ਰਗਟ ਕੀਤੀ ਅਤੇ ਸਰਕਾਰੀ ਜਬਰ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕਿਆ ਗਿਆ | ਇਸ ਮੌਕੇ ਸੂਰਜ ਪ੍ਰਕਾਸ਼ ਬਾਜੇਕੇ, ਲਖਵਿੰਦਰ ਸਿੰਘ ਭੁੱਲਰ, ਗੁਰਮੇਲ ਸਿੰਘ, ਪ੍ਰਕਾਸ਼ ਸਿੰਘ ਵਸਤੀ, ਦਲਵਿੰਦਰ ਸਿੰਘ ਸ਼ੇਰਖਾਂ, ਚੰਨਣ ਸਿੰਘ ਕਮਗਰ, ਰਸ਼ਪਾਲ ਸਿੰਘ ਹਾਜੀਵਾਲਾ ਗੁਰਚਰਨ ਸਿੰਘ ਕੋਮਲ, ਜਸਬੀਰ ਸਿੰਘ ਭੁੱਲਰ, ਡਾ ਪ੍ਰਦੀਪ ਰਾਣਾ ਆਦਿ ਆਗੂਆਂ ਨੇ ਸੰਬੋਧਨ ਕੀਤਾ |

Related Articles

Leave a Reply

Your email address will not be published. Required fields are marked *

Back to top button