Ferozepur News

ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਪਿੰਡ-ਪਿੰਡ ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਅਹਿਮ ਉਪਰਾਲਾ

ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਐਲ. ਈ. ਡੀ. ਵੈਨ ਰਾਹੀਂ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਪਿੰਡ-ਪਿੰਡ ਤੱਕ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਸੰਦੇਸ਼ ਪਹੁੰਚਾਉਣ ਲਈ ਪੰਜਾਬ ਸਰਕਾਰ ਨੇ ਕੀਤਾ ਅਹਿਮ ਉਪਰਾਲਾ

ਫਿਰੋਜ਼ਪੁਰ, 23 ਜੁਲਾਈ, 2026: ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਐਲ. ਈ. ਡੀ. ਵੈਨ ਵੱਲੋਂ ਬੀਤੀ ਸ਼ਾਮ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਸਾਈਆਂ ਵਾਲਾ ਅਤੇ ਤੂਤ ਵਿਖੇ ਪਹੁੰਚ ਕੇ ਪਿੰਡ ਵਾਸੀਆਂ ਨੂੰ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣੂ ਕਰਵਾਇਆ ਗਿਆ। ਇਹ ਜਾਣਕਾਰੀ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੇ ਦਿੱਤੀ|

ਵਿਧਾਇਕ ਰਜਨੀਸ਼ ਦਹੀਯਾ ਨੇ ਕਿਹਾ ਕੇ ਪਿੰਡ-ਪਿੰਡ ਡਾਕੂਮੈਂਟਰੀ ਵੈਨਾਂ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।
ਇਸ ਡਾਕੂਮੈਂਟਰੀ ਵੈਨ ਰਾਹੀਂ 23 ਜੁਲਾਈ ਨੂੰ ਪਿਆਰੇਆਣਾ ਅਤੇ ਮਾਣਾ ਸਿੰਘ ਵਾਲਾ ਅਤੇ 24 ਜੁਲਾਈ ਨੂੰ ਵਾਂ ਤੇ ਸੱਪਾਂ ਵਾਲੀ ਪਿੰਡਾਂ ਵਿੱਚ ਪਹੁੰਚ ਕੇ ਪਿੰਡ ਵਾਸੀਆਂ ਨੂੰ ਗੁਰੂ ਰਵਿਦਾਸ ਦੇ ਜੀਵਨ ਬਾਰੇ ਜਾਣੂ ਕਰਵਾਇਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button