Ferozepur News

ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਕੀਤੀਆਂ ਜਾਣਗੀਆਂ ਪ੍ਰਾਪਤ : ਦੀਪਸ਼ਿਖਾ ਸ਼ਰਮਾ

ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਕੀਤੀਆਂ ਜਾਣਗੀਆਂ ਪ੍ਰਾਪਤ : ਦੀਪਸ਼ਿਖਾ ਸ਼ਰਮਾ

ਨਵੇਂ ਰਾਸ਼ਨ ਕਾਰਡ ਬਣਾਉਣ ਤੇ ਮੈਂਬਰ ਸ਼ਾਮਲ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਕੀਤੀਆਂ ਜਾਣਗੀਆਂ ਪ੍ਰਾਪਤ : ਦੀਪਸ਼ਿਖਾ ਸ਼ਰਮਾ

– ਸੇਵਾ ਕੇਂਦਰ, ਸੀ.ਐੱਸ.ਸੀ., http://ercms.punjab.gov.in ਪੋਰਟਲ ਜਾਂ ਜ਼ਿਲ੍ਹਾ ਦਫ਼ਤਰ ਰਾਹੀਂ ਕੀਤਾ ਜਾ ਸਕਦਾ ਹੈ ਅਪਲਾਈ

ਫਿਰੋਜ਼ਪੁਰ, 25 ਜੁਲਾਈ, 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਫ਼ੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013 / ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਯੋਗ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ 11 ਅਗਸਤ 2026 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ। ਇਸ ਪਹਿਲਕਦਮੀ ਦਾ ਉਦੇਸ਼ ਯੋਗ ਪਰਿਵਾਰਾਂ ਅਤੇ ਲਾਭਪਾਤਰੀਆਂ ਨੂੰ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ ਅਧਾਰਿਤ ਪ੍ਰਕਿਰਿਆ ਰਾਹੀਂ ਰਾਸ਼ਨ ਕਾਰਡ ਸਹੂਲਤ ਦਾ ਲਾਭ ਪ੍ਰਦਾਨ ਕਰਨਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਅਰਜ਼ੀ ਫਾਰਮ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਵਿਭਾਗ ਦੀ ਵੈੱਬਸਾਈਟ http://foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਹੀ ਮੁਕੰਮਲ ਅਰਜ਼ੀ ਜਮ੍ਹਾਂ ਕਰਵਾਉਣ।
ਉਨ੍ਹਾਂ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ ਜਾਂ ਕਾਮਨ ਸਰਵਿਸ ਸੈਂਟਰ (CSC) ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀ ਸਫਲਤਾਪੂਰਵਕ ਜਮ੍ਹਾਂ ਹੋਣ ’ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਜਮ੍ਹਾ ਕਰਵਾਉਣੀ ਹੋਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ’ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ, ਜਿਸ ਲਈ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ਼ ਅਤੇ 100/- ਰੁਪਏ ਪ੍ਰਤੀ ਫਾਰਮ ਫੀਸ ਸਬੰਧਤ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਜ਼ਿਲ੍ਹਾ ਦਫ਼ਤਰ ਵਿਖੇ ਵੀ ਜਮ੍ਹਾਂ ਕਰਵਾ ਸਕਦੇ ਹਨ। ਫਾਰਮ ਸਫਲਤਾਪੂਰਵਕ ਆਨਲਾਈਨ ਜਮ੍ਹਾਂ ਹੋਣ ਉਪਰੰਤ ਬਿਨੈਕਾਰ ਨੂੰ ਉਸਦੇ ਰਜਿਸਟਰਡ ਮੋਬਾਈਲ ਨੰਬਰ ‘ਤੇ ਅਰਜ਼ੀ ਪ੍ਰਾਪਤੀ ਸਬੰਧੀ ਸੁਨੇਹਾ ਅਤੇ ਰਸੀਦ ਨੰਬਰ ਪ੍ਰਾਪਤ ਹੋਵੇਗਾ। ਅਰਜ਼ੀਆਂ ਕੇਵਲ 11 ਅਗਸਤ 2026 ਤੱਕ ਹੀ ਪ੍ਰਾਪਤ ਕੀਤੀਆਂ ਜਾਣਗੀਆਂ। ਬਿਨੈਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਸੇਵਾ ਕੇਂਦਰ/ਸੀ.ਐੱਸ.ਸੀ. ਰਾਹੀਂ ਆਨਲਾਈਨ ਜਾਂ ਜ਼ਿਲ੍ਹਾ ਦਫ਼ਤਰ ਵਿਖੇ ਆਫਲਾਈਨ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਿਤ ਸਮੇਂ ਦੌਰਾਨ ਆਪਣੀਆਂ ਅਰਜ਼ੀਆਂ ਜ਼ਰੂਰ ਜਮ੍ਹਾਂ ਕਰਵਾਉਣ। ਵਧੇਰੇ ਜਾਣਕਾਰੀ ਲਈ ਬਿਨੈਕਾਰ ਆਪਣੇ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦੇ ਦਫ਼ਤਰ ਜਾਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (CSC) ਨਾਲ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button