Ferozepur News

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਫ਼ਿਰੋਜ਼ਪੁਰ, 25 ਜੁਲਾਈ, 2026: ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਅਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਤਿੰਨ ਨਵੇਂ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ। ਇਨ੍ਹਾਂ ਨਵੇਂ ਆਾਮ ਆਦਮੀ ਕਲੀਨਿਕਾਂ ਦਾ ਉਦਘਾਟਨ ਅੱਜ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਅਤੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਵੀ ਮਜ਼ੂਦ ਸਨ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਅੱਜ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ, ਮਲਵਾਲ ਰੋਡ ਨਜ਼ਦੀਕ ਮਾਰਕਫੈੱਡ ਦਫ਼ਤਰ ਫ਼ਿਰੋਜ਼ਪੁਰ ਸ਼ਹਿਰ ਅਤੇ ਗੋਲਬਾਗ ਨਜ਼ਦੀਕ ਸਰਕਾਰੀ ਵੈਟਰਨਰੀ ਪੌਲੀਕਲੀਨਿਕ ਫ਼ਿਰੋਜ਼ਪੁਰ ਸ਼ਹਿਰ ਵਿਖੇ ਆਮ ਆਦਮੀ ਕਲੀਨਿਕਾਂ ਦਾ ਲੋਕ ਅਰਪਣ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰਾਜ ਦੇ ਸਿਹਤ ਖੇਤਰ ਵਿੱਚ ਵੱਡੀ ਪੱਧਰ ‘ਤੇ ਮਿਸਾਲੀ ਸੁਧਾਰ ਹੋਏ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਡਾਕਟਰੀ ਜਾਂਚ, ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਉਪਲਬਧ ਕਰਵਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਜ਼ਿਲ੍ਹੇ ਵਿੱਚ ਪਹਿਲਾਂ 28 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਨ ਅਤੇ ਹੁਣ ਜ਼ਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵੱਧ ਕੇ 31 ਹੋ ਗਈ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਪਿੰਡਾਂ ਵਿਚ ਆਮ ਆਦਮੀ ਪਿੰਡ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹਨਾਂ ਪਿੰਡ ਕਲੀਨਿਕ ਰਾਹੀਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਦਵਾਈਆਂ ਵੀ ਮੁਫ਼ਤ ਦਿਤੀਆਂ ਜਾਣਗੀਆਂ।
ਇਸ ਮੌਕੇ ਸਿਵਲ ਸਰਜਨ ਡਾ. ਮੀਨਾਕਸ਼ੀ ਢੀਂਗਰਾ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਵਿਚ ਕਲੀਨਿਕ ਵਿੱਚ 46 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮਿਲ ਰਹੀਆਂ ਹਨ। ਇਸ ਕਲੀਨਿਕ ਵਿੱਚ ਕੋਈ ਪਰਚੀ ਫੀਸ ਨਹੀਂ ਲੱਗ ਰਹੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਖੋਲਣ ਨਾਲ ਲੋਕਾਂ ਨੂੰ ਯੋਗ ਮੈਡੀਕਲ ਅਫ਼ਸਰ ਵੱਲੋਂ ਮੁਆਇਨਾ ਕਰਕੇ ਲੋੜੀਂਦੇ ਟੈਸਟ ਅਤੇ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਦਾ ਫਾਇਦਾ ਫ਼ਿਰੋਜ਼ਪੁਰ ਨਿਵਾਸੀਆਂ ਨੂੰ ਮਿਲ ਰਿਹਾ ਹੈ।
ਇਸ ਮੌਕੇ ਡਾ. ਨਵੀਨ ਸੇਠੀ ਡਿਪਟੀ ਮੈਡੀਕਲ ਕਮਿਸ਼ਨਰ, ਡਾ ਪੰਕਜ ਗੁਪਤਾ, ਡਾ. ਆਂਚਲ, ਡਾ. ਤੁਸ਼ਟੀ, ਡਾ ਰਿਸ਼ਬ, ਡਾ. ਅਭੈਜੀਤ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਅਮਰਜੀਤ ਐੱਸ.ਆਈ, ਸ੍ਰੀ ਹਿਮਾਂਸ਼ੂ ਪੀਏ ਟੂ ਐਮ.ਐੱਲ.ਏ., ਜ਼ੇਲ੍ਹ ਸੁਪਰਡੈਂਟ ਮੰਜੀਤ ਸਿੰਘ ਸਿੰਧੂ ਸਮੇਤ ਮੈਡੀਕਲ ਸਟਾਫ ਅਤੇ ਪਤਵੰਤੇ ਸੱਜਣ ਹਾਜਰ ਸਨ।

Related Articles

Leave a Reply

Your email address will not be published. Required fields are marked *

Back to top button