Ferozepur News

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਫ਼ਿਰੋਜ਼ਪੁਰ, 25 ਜੁਲਾਈ, 2026: ਪੰਜਾਬ ਸਰਕਾਰ ਦੀ ਲੋਕ-ਹਿੱਤਕਾਰੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਦਿੱਲੀ ਗੇਟ, ਫ਼ਿਰੋਜ਼ਪੁਰ ਸ਼ਹਿਰ ਤੋਂ ਸ਼ਰਧਾਲੂਆਂ ਨਾਲ ਭਰੀ ਚੌਥੀ ਬੱਸ ਨੂੰ ਹਰੀ ਝੰਡੀ ਦੇ ਕੇ ਪਵਿੱਤਰ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਯਾਤਰਾ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਲੋਕਾਂ ਨੂੰ ਬਿਨਾਂ ਕਿਸੇ ਆਰਥਿਕ ਬੋਝ ਦੇ ਤੀਰਥ ਯਾਤਰਾ ਦਾ ਲਾਭ ਮਿਲ ਸਕੇ।

ਉਨ੍ਹਾਂ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਅੰਮ੍ਰਿਤਸਰ ਸਾਹਿਬ ਦੇ ਹੋਰ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਯਾਤਰਾ ਦੌਰਾਨ ਆਵਾਜਾਈ, ਰਿਹਾਇਸ਼, ਲੰਗਰ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਪੰਜਾਬ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸਮੂਹ ਸ਼ਰਧਾਲੂਆਂ ਨੂੰ ਪਾਵਨ ਯਾਤਰਾ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਵਾਹਿਗੁਰੂ ਜੀ ਸਭ ‘ਤੇ ਆਪਣੀ ਅਪਾਰ ਮੇਹਰ ਬਣਾਈ ਰੱਖਣ ਅਤੇ ਪੰਜਾਬ ਨੂੰ ਤਰੱਕੀ, ਖੁਸ਼ਹਾਲੀ ਅਤੇ ਅਮਨ-ਸ਼ਾਂਤੀ ਦੀਆਂ ਬਖ਼ਸ਼ਿਸ਼ਾਂ ਨਾਲ ਨਿਵਾਜਣ। ਉਨ੍ਹਾਂ ਯਾਤਰੀਆਂ ਦੀ ਸੁਖਦ ਅਤੇ ਸੁਰੱਖਿਅਤ ਯਾਤਰਾ ਦੀ ਕਾਮਨਾ ਵੀ ਕੀਤੀ।

Related Articles

Leave a Reply

Your email address will not be published. Required fields are marked *

Back to top button