Ferozepur News

ਫ਼ਿਰੋਜ਼ਪੁਰ–ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ‘ਤੇ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਰੋਜ਼ਾਨਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਾਨਾਂ ਖ਼ਤਰੇ ਵਿੱਚ - ਅਧਿਆਪਕ ਆਗੂ, ਸੜਕ ਨੂੰ ਤੁਰੰਤ ਬਣਾਉਣ ਦੀ ਮੰਗ 

 

ਫ਼ਿਫ਼ਿਰੋਜ਼ਪੁਰ–ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ 'ਤੇ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰਰੋਜ਼ਪੁਰ–ਕੱਚਾ ਜ਼ੀਰਾ ਰੋਡ ਦੀ ਖਸਤਾ ਹਾਲਤ ‘ਤੇ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ

ਰੋਜ਼ਾਨਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜਾਨਾਂ ਖ਼ਤਰੇ ਵਿੱਚ – ਅਧਿਆਪਕ ਆਗੂ
ਸੜਕ ਨੂੰ ਤੁਰੰਤ ਬਣਾਉਣ ਦੀ ਮੰਗ
ਫ਼ਿਰੋਜ਼ਪੁਰ 27 ਜੁਲਾਈ () ਫ਼ਿਰੋਜ਼ਪੁਰ ਸ਼ਹਿਰ ਤੋਂ ਕੱਚਾ ਜ਼ੀਰਾ ਰੋਡ (ਆਸਲ ਫਾਟਕ ਤੱਕ) ਦੀ ਬਹੁਤ ਹੀ ਖਸਤਾ ਹਾਲਤ ਨੂੰ ਲੈ ਕੇ ਸਮੂਹ ਅਧਿਆਪਕ ਜਥੇਬੰਦੀਆਂ, ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਮਾਨਯੋਗ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਨਾਂ ਇੱਕ ਮੰਗ ਪੱਤਰ ਸੁਪਰਡੈਂਟ ਮੈਡਮ ਰਾਜਵਿੰਦਰ ਕੌਰ ਨੂੰ ਸੌਂਪਿਆ ਗਿਆ। ਇਸ ਮੌਕੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕ ਆਗੂਆਂ ਨੇ ਕਿਹਾ ਕਿ ਉਕਤ ਸੜਕ ਦੀ ਹਾਲਤ ਦਿਨੋ-ਦਿਨ ਬਦਤਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਰੋਜ਼ਾਨਾ ਆਵਾਜਾਈ ਕਰਨ ਵਾਲੇ ਹਜ਼ਾਰਾਂ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਰ ਵੇਲੇ ਕਿਸੇ ਵੱਡੇ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ।
ਅਧਿਆਪਕ ਆਗੂਆਂ ਨੇ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਆਸਲ ਪਿੰਡ ਦੇ ਫਾਟਕ ਤੱਕ ਸੜਕ ਦੇ ਕਈ ਹਿੱਸੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ ਥਾਂ-ਥਾਂ ਡੂੰਘੇ ਟੋਏ ਬਣੇ ਹੋਏ ਹਨ। ਬਰਸਾਤ ਦੇ ਦਿਨਾਂ ਵਿੱਚ ਇਨ੍ਹਾਂ ਟੋਇਆਂ ਵਿੱਚ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਸੜਕ ਦੀ ਅਸਲ ਹਾਲਤ ਦਾ ਅੰਦਾਜ਼ਾ ਨਹੀਂ ਲੱਗਦਾ, ਜਿਸ ਕਾਰਨ ਦੁਰਘਟਨਾਵਾਂ ਦਾ ਖ਼ਤਰਾ ਹੋਰ ਵੀ ਵੱਧ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ਤੋਂ ਰੋਜ਼ਾਨਾ ਕੈਰਲ ਕਾਨਵੈਂਟ ਸਕੂਲ, ਡੀ.ਸੀ.ਐੱਮ.ਆਈ. ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਸ਼ਹਾਲ ਸਿੰਘ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਆਸਲ, ਗੁਰੂ ਰਾਮਦਾਸ ਪਬਲਿਕ ਸਕੂਲ ਸ਼ਾਹਦੀਨ ਵਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੂੰਬੜੀ ਵਾਲਾ, ਸਰਕਾਰੀ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਸ਼ੇਰਖਾਂ, ਸਰਕਾਰੀ ਪ੍ਰਾਇਮਰੀ ਸਕੂਲ ਨਾਜੂ ਸ਼ਾਹ ਮਿਸ਼ਰੀ ਸਮੇਤ ਹੋਰ ਕਈ ਵਿਦਿਅਕ ਸੰਸਥਾਵਾਂ ਦੇ ਹਜ਼ਾਰਾਂ ਵਿਦਿਆਰਥੀ, ਅਧਿਆਪਕ ਅਤੇ ਕਰਮਚਾਰੀ ਲੰਘਦੇ ਹਨ।
ਅਧਿਆਪਕ ਆਗੂਆਂ ਨੇ ਕਿਹਾ ਕਿ ਸਿੱਖਿਆ ਨਾਲ ਜੁੜੇ ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਖਸਤਾ ਸੜਕ ਕਾਰਨ ਨਾ ਸਿਰਫ਼ ਸਕੂਲਾਂ ਵਿੱਚ ਸਮੇਂ ਸਿਰ ਪਹੁੰਚਣ ਵਿੱਚ ਦਿੱਕਤ ਆ ਰਹੀ ਹੈ, ਸਗੋਂ ਕੀਮਤੀ ਜਾਨਾਂ ਵੀ ਲਗਾਤਾਰ ਖ਼ਤਰੇ ਵਿੱਚ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸ ਸੜਕ ਦੀ ਮੁਰੰਮਤ ਨਾ ਕੀਤੀ ਗਈ ਤਾਂ ਕੋਈ ਵੀ ਵੱਡਾ ਹਾਦਸਾ ਵਾਪਰ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
ਸਮੂਹ ਅਧਿਆਪਕ ਜਥੇਬੰਦੀਆਂ ਨੇ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਪੰਜਾਬ ਸਰਕਾਰ ਅਤੇ ਸੰਬੰਧਿਤ ਵਿਭਾਗ ਤੋਂ ਮੰਗ ਕੀਤੀ ਕਿ ਫ਼ਿਰੋਜ਼ਪੁਰ ਸ਼ਹਿਰ ਤੋਂ ਕੱਚਾ ਜ਼ੀਰਾ ਰੋਡ (ਆਸਲ ਫਾਟਕ ਤੱਕ) ਨੂੰ ਬਣਾਉਣ ਦਾ ਕੰਮ ਬਿਨਾਂ ਦੇਰੀ ਤੋਂ ਸ਼ੁਰੂ ਕੀਤਾ ਜਾਵੇ ਤਾਂ ਜੋ ਆਮ ਲੋਕਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਨਿਰਵਿਘਨ ਆਵਾਜਾਈ ਦੀ ਸਹੂਲਤ ਮਿਲ ਸਕੇ। ਆਗੂਆਂ ਨੇ ਕਿਹਾ ਕਿ ਵਿਦਿਆਰਥੀਆਂ, ਅਧਿਆਪਕਾਂ ਅਤੇ ਆਮ ਲੋਕਾਂ ਦੀ ਮੰਗ ਤਹਿਤ ਇਹ ਸੜਕ ਦਾ ਕੰਮ ਨਾ ਸ਼ੁਰੂ ਕੀਤਾ ਗਿਆ ਤਾਂ ਉਹ ਮਜ਼ਬੂਰਣ ਸੰਘਰਸ਼ ਦਾ ਰਾਹ ਪੈਣਗੇ।
ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂ ਹਰਜੀਤ ਸਿੰਘ ਸਿੱਧੂ, ਸਰਬਜੀਤ ਸਿੰਘ ਭਾਵੜਾ , ਪਰਮਜੀਤ ਸਿੰਘ ਪੰਮਾ, ਵਿਨੋਦ ਗੁਪਤਾ, ਮਨਰੀਤ ਸਿੰਘ ਡੀਸੀ ਮਾਡਲ, ਡਾਕਟਰ ਸੁਮਿਤ ਹਾਰਵਾਨੀ ਕਾਲਜ,ਅਵਤਾਰ ਸਿੰਘ ਸ਼ਾਹਦੀਨ ਵਾਲਾ, ਗੁਰਵਿੰਦਰ ਸਿੰਘ ਮਠਾੜੂ, ਤਰਸੇਮ ਲਾਲ, ਤਜਿੰਦਰ ਕੌਰ ਸੋਢੀ, ਗੁਰਕੀਰਤ ਕੌਰ, ਸੁਨੀਤਾ ਰਾਣੀ, ਅੰਜੂ ਖੁੱਲਰ, ਕਾਜਲ ਮਲਹੋਤਰਾ, ਤਨੂ, ਨੀਤੂ ਨਰੂਲਾ, ਵਿਨੀ ਥਿੰਦ, ਰਵਿੰਦਰ ਸਿੰਘ ਲਾਡੀ ਆਸਲ, ਸੰਜੀਵ ਪੁਰੀ ਲੂੰਬੜੀ ਵਾਲਾ, ਗੁਰਬਚਨ ਸਿੰਘ ਭੁੱਲਰ, ਕੁਲਵੰਤ ਸਿੰਘ, ਭੁਪਿੰਦਰ ਸਿੰਘ, ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button