Ferozepur News

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ

ਫਿਰੋਜ਼ਪੁਰ, 29-7-2026: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫਿਰੋਜ਼ਪੁਰ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦਾ ਸ਼ਾਨਦਾਰ ਆਗਾਜ਼ ਕੀਤਾ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ, ਅਨੁਸ਼ਾਸਨ, ਖੋਜ ਗਤੀਵਿਧੀਆਂ, ਵਿਦਿਆਰਥੀ ਸਹੂਲਤਾਂ ਅਤੇ ਉਨ੍ਹਾਂ ਦੇ ਸਮੁੱਚੇ ਵਿਅਕਤੀਗਤ ਵਿਕਾਸ ਬਾਰੇ ਜਾਣੂ ਕਰਵਾਉਣਾ ਸੀ।

ਪ੍ਰੋਗਰਾਮ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਨੇ ਕੀਤੀ। ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਸਿਰਫ਼ ਡਿਗਰੀ ਪ੍ਰਾਪਤ ਕਰਨ ਦਾ ਕੇਂਦਰ ਨਹੀਂ, ਸਗੋਂ ਗਿਆਨ, ਖੋਜ, ਨਵੀਨਤਾ, ਚੰਗੇ ਚਰਿੱਤਰ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨੂੰ ਵਿਕਸਤ ਕਰਨ ਦਾ ਮੰਚ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਯੂਨੀਵਰਸਿਟੀ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਪ੍ਰੋਗਰਾਮ ਦੇ ਮੁੱਖ ਵਕਤਾ ਡਾ. ਸੋਹਣ ਸਿੰਘ ਨੇ ਮਨੋਵਿਗਿਆਨ (Psychology) ਵਿਸ਼ੇ ’ਤੇ ਪ੍ਰਭਾਵਸ਼ਾਲੀ ਅਤੇ ਗਿਆਨਵਰਧਕ ਲੈਕਚਰ ਦਿੱਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਦੀ ਮਹੱਤਤਾ, ਸਕਾਰਾਤਮਕ ਸੋਚ, ਆਤਮ-ਵਿਸ਼ਵਾਸ, ਤਣਾਅ ਪ੍ਰਬੰਧਨ, ਪ੍ਰਭਾਵਸ਼ਾਲੀ ਸੰਚਾਰ ਅਤੇ ਜੀਵਨ ਵਿੱਚ ਸਹੀ ਫ਼ੈਸਲੇ ਲੈਣ ਦੀ ਕਲਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀ ਆਪਣੀ ਸੋਚ ਨੂੰ ਸਕਾਰਾਤਮਕ ਰੱਖਣ, ਸਮੇਂ ਦਾ ਸਹੀ ਪ੍ਰਬੰਧ ਕਰਨ ਅਤੇ ਆਪਣੇ ਟੀਚੇ ਪ੍ਰਤੀ ਸਮਰਪਿਤ ਰਹਿਣ, ਤਾਂ ਉਹ ਜੀਵਨ ਦੇ ਹਰ ਖੇਤਰ ਵਿੱਚ ਸਫਲਤਾ ਹਾਸਲ ਕਰ ਸਕਦੇ ਹਨ। ਉਨ੍ਹਾਂ ਦੇ ਲੈਕਚਰ ਨੂੰ ਵਿਦਿਆਰਥੀਆਂ ਨੇ ਬਹੁਤ ਰੁਚੀ ਅਤੇ ਉਤਸ਼ਾਹ ਨਾਲ ਸੁਣਿਆ।

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਨਵੇਂ ਵਿਦਿਆਰਥੀਆਂ ਲਈ ਇੰਡਕਸ਼ਨ ਪ੍ਰੋਗਰਾਮ ਦੀ ਸ਼ਾਨਦਾਰ ਸ਼ੁਰੂਆਤ

ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਰਾਕੇਸ਼ ਕੁਮਾਰ ਨੇ ਆਏ ਹੋਏ ਮੁੱਖ ਮਹਿਮਾਨ, ਯੂਨੀਵਰਸਿਟੀ ਪ੍ਰਸ਼ਾਸਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਇੰਡਕਸ਼ਨ ਪ੍ਰੋਗਰਾਮ ਦੀ ਰੂਪਰੇਖਾ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵਿਦਿਆਰਥੀਆਂ ਲਈ ਵੱਖ-ਵੱਖ ਅਕਾਦਮਿਕ, ਖੋਜ, ਸੱਭਿਆਚਾਰਕ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਤਾਂ ਜੋ ਉਹ ਯੂਨੀਵਰਸਿਟੀ ਦੇ ਮਾਹੌਲ ਨਾਲ ਆਸਾਨੀ ਨਾਲ ਰਲ-ਮਿਲ ਸਕਣ।

ਇਸ ਮੌਕੇ ਯੂਨੀਵਰਸਿਟੀ ਦੇ ਸਮੂਹ ਡੀਨ, ਵੱਖ-ਵੱਖ ਵਿਭਾਗਾਂ ਦੇ ਮੁਖੀ (ਐਚ.ਓ.ਡੀ.), ਅਧਿਆਪਕ, ਸਟਾਫ ਅਤੇ ਫੈਕਲਟੀ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਅੰਤ ਵਿੱਚ ਡਾ. ਰਾਕੇਸ਼ ਕੁਮਾਰ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇੰਡਕਸ਼ਨ ਪ੍ਰੋਗਰਾਮ ਨਵੇਂ ਵਿਦਿਆਰਥੀਆਂ ਦੇ ਅਕਾਦਮਿਕ ਸਫ਼ਰ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Related Articles

Leave a Reply

Your email address will not be published. Required fields are marked *

Back to top button