Ferozepur News

ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹਾਦਤ ਦਿਵਸ ’ਤੇ ਦੇਸ਼ ਭਰ ਵਿਚ ਸ਼ਰਧਾਂਜਲੀਆਂ ਭੇਂਟ

ਫਿਰੋਜ਼ਪੁਰ ਵਿਖੇ ਵਿਧਾਇਕਾਂ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਕੀਤਾ ਕੋਟਿ-ਕੋਟਿ ਨਮਨ

ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹਾਦਤ ਦਿਵਸ ’ਤੇ ਦੇਸ਼ ਭਰ ਵਿਚ ਸ਼ਰਧਾਂਜਲੀਆਂ ਭੇਂਟ

ਫਿਰੋਜ਼ਪੁਰ ਵਿਖੇ ਵਿਧਾਇਕਾਂ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਬੁੱਤ ’ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਕੀਤਾ ਕੋਟਿ-ਕੋਟਿ ਨਮਨ

ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹਾਦਤ ਦਿਵਸ ’ਤੇ ਦੇਸ਼ ਭਰ ਵਿਚ ਸ਼ਰਧਾਂਜਲੀਆਂ ਭੇਂਟ
ਫਿਰੋਜ਼ਪੁਰ 31 ਜੁਲਾਈ, 2026:  ਸ਼ਹੀਦ-ਏ-ਆਜ਼ਮ ਸ਼ਹੀਦ ਊਧਮ ਸਿੰਘ ਜੀ ਦੇ ਸ਼ਹਾਦਤ ਦਿਵਸ ਮੌਕੇ ਦੇਸ਼ ਭਰ ਵਿਚ ਉਨ੍ਹਾਂ ਨੂੰ ਪੂਰੀ ਸ਼ਰਧਾ, ਠਾਠ ਅਤੇ ਸਤਿਕਾਰ ਨਾਲ ਯਾਦ ਕੀਤਾ ਗਿਆ। ਇਸ ਖ਼ਾਸ ਮੌਕੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਮਹਾਨ ਸ਼ਹੀਦ ਦੀ ਅਜ਼ੀਮ ਕੁਰਬਾਨੀ ਨੂੰ ਕੋਟਿ-ਕੋਟਿ ਨਮਨ ਕੀਤਾ। ਫਿਰੋਜ਼ਪੁਰ ਦੇ ਮੁੱਖ ਊਧਮ ਸਿੰਘ ਚੌਂਕ ਵਿਖੇ ਹਲਕਾ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਆਪਣੇ ਸਾਥੀਆਂ ਸਮੇਤ ਸ਼ਹੀਦ ਦੇ ਆਦਮਕੱਦ ਬੁੱਤ ’ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਰਬੱਤ ਦੇ ਭਲੇ ਅਤੇ ਸ਼ਹੀਦ ਦੀ ਆਤਮਿਕ ਸ਼ਾਂਤੀ ਲਈ ਵਿਸ਼ੇਸ਼ ਅਰਦਾਸ ਵੀ ਕੀਤੀ ਗਈ।

ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ-ਏ-ਆਜ਼ਮ ਊਧਮ ਸਿੰਘ ਜੀ ਦੇ ਸ਼ਹਾਦਤ ਦਿਵਸ ’ਤੇ ਫਿਰੋਜ਼ਪੁਰ ਵਿਖੇ ਇਕ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਇਕੱਤਰ ਹੋਈਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਸ਼ਹੀਦ ਊਧਮ ਸਿੰਘ ਜੀ ਦੇ ਬੇਮਿਸਾਲ ਬਲਿਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਆਉਣ ਵਾਲੀਆਂ ਪੀੜ੍ਹੀਆਂ ਲਈ ਸਦਾ ਪ੍ਰੇਰਨਾ ਸਰੋਤ ਬਣੀ ਰਹੇਗੀ। ਸਮਾਗਮ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਵਜੋਂ ਗੁਰਦੁਆਰਾ ਬਾਜੀਦਪੁਰ ਸਾਹਿਬ ਦੇ ਕਾਰ ਸੇਵਾ ਇੰਚਾਰਜ਼ ਬਾਬਾ ਗੁਰਮੇਲ ਸਿੰਘ ਉਚੇਚੇ ਤੌਰ ’ਤੇ ਪਹੁੰਚੇ। ਇਸ ਤੋਂ ਇਲਾਵਾ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਬਾਬਾ ਬਿਲੰਬਰ ਸਿੰਘ ਜੀ ਵੱਲੋਂ ਦੇਸ਼ ਦੀ ਚੜ੍ਹਦੀ ਕਲਾ ਅਤੇ ਸ਼ਹੀਦਾਂ ਦੀ ਯਾਦ ਵਿਚ ਅਰਦਾਸ ਕੀਤੀ ਗਈ।
ਇਸ ਸ਼ਰਧਾਂਜਲੀ ਸਮਾਗਮ ਵਿਚ ਇਲਾਕੇ ਦੀਆਂ ਕਈ ਮੁੱਖ ਸਨਮਾਨਿਤ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿਚ ਦਰਸ਼ਨ ਸਿੰਘ ਸ਼ੇਰ ਖਾਂ, ਕਰਤਾਰ ਸਿੰਘ ਰੁਕਨਾ ਮੁਗਲਾ, ਬਾਪੂ ਬਖਸ਼ੀਸ਼ ਸਿੰਘ, ਭਾਗ ਸਿੰਘ ਆਸਲ ਸਾਬਕਾ ਸਰਪੰਚ ਸ਼ਾਮਲ ਸਨ। ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਪਹੁੰਚੇ। ਇਨ੍ਹਾਂ ਵਿਚ ਮੁੱਖ ਤੌਰ ’ਤੇ ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ, ਰਜ਼ਨੀਸ ਕੁਮਾਰ ਦਹੀਆ ਵਿਧਾਇਕ ਫਿਰੋਜ਼ਪੁਰ ਦਿਹਾਤੀ, ਅਨੁਮੀਤ ਸਿੰਘ ਹੀਰਾ ਸੋਢੀ ਬੀਜੇਪੀ ਆਗੂ ਹੋਰ ਅਹੁਦੇਦਾਰ ਅਤੇ ਸੰਗਤ ਦੀ ਭਰਵੀਂ ਹਾਜ਼ਰੀ ਰਹੀ। ਇਸ ਮੌਕੇ ਸ਼ਹਿਰ ਦੇ ਕਈ ਪ੍ਰਸ਼ਾਸਨਿਕ, ਸਮਾਜਿਕ ਅਤੇ ਸਥਾਨਕ ਆਗੂ ਵੀ ਹਾਜ਼ਰ ਰਹੇ।

ਇਨ੍ਹਾਂ ਵਿਚ ਭਗਵਾਨ ਸਿੰਘ ਸਾਮਾ ਪ੍ਰਧਾਨ, ਐਡਵੋਕੇਟ ਬਲਜੀਤ ਸਿੰਘ, ਜਸਪਾਲ ਹਾਂਡਾ ਐਕਸਾਈਜ਼ ਇੰਸਪੈਕਟਰ, ਸਿਵਲ ਡਿਫੈਂਸ ਦੇ ਚੀਫ ਵਾਰਡਨ ਪਰਮਿੰਦਰ ਸਿੰਘ ਥਿੰਦ, ਸੁੱਚਾ ਸਿੰਘ ਟਿੱਬੀ, ਸੁੱਚਾ ਸਿੰਘ ਲੋਹਗੜ੍ਹ, ਪਰਮਜੀਤ ਸਿੰਘ ਜੰਮੂ, ਸ਼ਮਸ਼ੇਰ ਸਿੰਘ ਖਾਈ, ਗੁਰਦੀਪ ਸਿੰਘ ਭਗਤ, ਦਰਸ਼ਨ ਸਿੰਘ ਇੱਛੇ ਵਾਲਾ, ਬਾਜ ਸਿੰਘ ਥਿੰਦ, ਜਗਦੀਪ ਕੰਬੋਜ਼, ਐੱਮਸੀ, ਬਿੰਦੂ ਜੋਸਨ ਕੰਬੋਜ਼ ਚੇਅਰਮੈਨ ਕੰਬੋਜ਼ ਭਲਾਈ ਬੋਰਡ, ਅਸ਼ੋਕ ਸੱਚਦੇਵਾ ਪ੍ਰਧਾਨ ਨਗਰ ਕੌਂਸਲ, ਬੋਹੜ ਸਿੰਘ ਵਾਈਸ ਪ੍ਰਧਾਨ ਨਗਰ ਕੌਂਸਲ ਫਿਰੋਜ਼ਪੁਰ, ਲਖਵਿੰਦਰ ਸਿੰਘ ਨਾਗਪਾਲ ਐੱਮਸੀ, ਸੁਖਦੇਵ ਕੰਬੋਜ਼ ਚੇਅਰਮੈਨ ਪੰਜਾਬ ਟਰੇਡਰਸ ਕਮਿਸ਼ਨ, ਪਰਮਿੰਦਰ ਹਾਂਡਾ, ਸੁੰਦਰ ਲਾਲ ਸਰਪੰਚ ਰੁਕਣਾ ਮੰਗਲਾ, ਹਰਪ੍ਰੀਤ ਸਿੰਘ ਸ਼ੇਰ ਖਾਂ, ਜਸਬੀਰ ਸਿੰਘ ਮਾਛੀਵਾੜਾ, ਗੁਰਮੀਤ ਸਿੰਘ ਮੱਲੂਵਾਲਾ ਅਤੇ ਮੱਖਣ ਸਿੰਘ ਹਾਂਡਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਸ਼ਹੀਦ-ਏ-ਆਜ਼ਮ ਨੂੰ ਆਪਣੇ ਸ਼ਰਧਾ ਸੁਮਨ ਅਰਪਿਤ ਕੀਤੇ।

Related Articles

Leave a Reply

Your email address will not be published. Required fields are marked *

Back to top button