Ferozepur News

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਸਮਾਜ ਸੇਵੀ ਚੰਦੂ ਸਨਮਾਨਿਤ

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਸਮਾਜ ਸੇਵੀ ਚੰਦੂ ਸਨਮਾਨਿਤ

ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਸਮਾਜ ਸੇਵੀ ਚੰਦੂ ਸਨਮਾਨਿਤ

ਫਿਰੋਜ਼ਪੁਰ, 1 ਅਗਸਤ, 2026: ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਸਮਾਜ ਸੇਵੀ ਚੰਦੂ ਜੀ ਨੂੰ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਧਾਰਮਿਕ ਕਾਰਜਾਂ ਲਈ ਸਨਮਾਨਿਤ ਕੀਤਾ ਗਿਆ। ਸੁਸਾਇਟੀ ਦੇ ਪ੍ਰਧਾਨ ਜਗਜੀਤ ਸਿੰਘ ਭੁੱਲਰ ਨੇ ਉਨ੍ਹਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਚੰਦੂ ਜੀ ਪਿਛਲੇ ਲੰਮੇ ਸਮੇਂ ਤੋਂ ਲੋਕਾਂ ਵਿੱਚ ਵਿਚਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਨੂੰ ਸਮਝਣ ਅਤੇ ਉਨ੍ਹਾਂ ਦੇ ਹੱਲ ਲਈ ਯਤਨਸ਼ੀਲ ਹਨ।

ਜਗਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਮਾਜ ਸੇਵੀ ਚੰਦੂ ਵੱਲੋਂ ਸਮਾਜਿਕ ਕਾਰਜਾਂ ਵਿੱਚ ਲਗਾਤਾਰ ਯੋਗਦਾਨ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਮਿਊਂਸਪਲ ਕਮੇਟੀ ਦੀਆਂ ਚੋਣਾਂ ਦੌਰਾਨ ਵੀ ਉਨ੍ਹਾਂ ਵੱਲੋਂ ਦੋ ਉਮੀਦਵਾਰ ਮੈਦਾਨ ਵਿੱਚ ਉਤਾਰੇ ਗਏ ਸਨ, ਜਿਨ੍ਹਾਂ ਨੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਸਮਰਥਨ ਵਿੱਚ ਵੋਟ ਪ੍ਰਤੀਸ਼ਤ ਵਿੱਚ ਵੀ ਵਾਧਾ ਹੋਇਆ ਹੈ।

ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕ ਵਿਕਾਸ ਚਾਹੁੰਦੇ ਹਨ ਅਤੇ ਵਿਕਾਸ ਦਾ ਅਸਲ ਅਰਥ ਇਹ ਹੈ ਕਿ ਅਜਿਹਾ ਨੁਮਾਇੰਦਾ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਆਪਣੀ ਸਮੱਸਿਆ ਸਮਝੇ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰੇ। ਉਨ੍ਹਾਂ ਕਿਹਾ ਕਿ ਚੰਦੂ ਜੀ ਸਮਾਜ ਸੇਵਾ ਦੇ ਖੇਤਰ ਵਿੱਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ।

ਸਨਮਾਨ ਸਮਾਰੋਹ ਦੌਰਾਨ ਚੰਦੂ ਜੀ ਨੇ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਨੂੰ ਭਾਈ ਮਰਦਾਨਾ ਯਾਦਗਾਰ ਵਿਖੇ ਆਉਣ ਦਾ ਸੱਦਾ ਵੀ ਦਿੱਤਾ ਗਿਆ, ਜਿਸਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ।

ਜਗਜੀਤ ਸਿੰਘ ਭੁੱਲਰ ਨੇ ਸਪੱਸ਼ਟ ਕੀਤਾ ਕਿ ਇੰਟਰਨੈਸ਼ਨਲ ਭਾਈ ਮਰਦਾਨਾ ਸੁਸਾਇਟੀ ਇੱਕ ਧਾਰਮਿਕ ਅਤੇ ਸਮਾਜਿਕ ਸੰਸਥਾ ਹੈ ਅਤੇ ਇਸ ਦਾ ਰਾਜਨੀਤੀ ਨਾਲ ਕੋਈ ਸਬੰਧ ਨਹੀਂ ਹੈ।

ਇਸ ਮੌਕੇ ਦਿਨੇਸ਼ ਕੁਮਾਰ, ਬੱਬੂ, ਟੋਕਰੀ ਬਾਜ਼ਾਰ, ਰਣਜੀਤ ਸਿੰਘ, ਨਰਿੰਦਰ ਕੁਮਾਰ, ਬਲਦੇਵ ਸਿੰਘ, ਜੋਗਾ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button