Ferozepur News

ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੀਆਂ ਤਿਆਰੀਆਂ ਲਈ ਵਿਸ਼ੇਸ਼ ਮੀਟਿੰਗ ਆਯੋਜਿਤ

ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੇ ਲਿਆ ਭਾਗ

ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੀਆਂ ਤਿਆਰੀਆਂ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੀਆਂ ਤਿਆਰੀਆਂ ਲਈ ਵਿਸ਼ੇਸ਼ ਮੀਟਿੰਗ ਆਯੋਜਿਤ
ਸਿਹਤ, ਸਿੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨੁਮਾਇੰਦਿਆਂ ਨੇ ਲਿਆ ਭਾਗ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਾਗਰੂਕਤਾ ਬੈਨਰ ਕੀਤਾ ਗਿਆ ਜਾਰੀ
ਫ਼ਿਰੋਜ਼ਪੁਰ,4 ਅਗਸਤ, 2026: ਸਿਹਤ ਵਿਭਾਗ ਵਲੋਂ 10 ਅਗਸਤ ਨੂੰ ਮਨਾਏ ਜਾ ਰਹੇ ‘ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ’ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਅਮਨਦੀਪ ਕੌਰ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸਿਹਤ ਵਿਭਾਗ,ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਤੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
                ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਿਵੇਕ ਰਜੌਰਾ ਅਤੇ ਸਕੂਲ ਹੈਲਥ ਜਿਲ੍ਹਾ ਨੋਡਲ ਅਫਸਰ ਡਾ. ਹਰਪ੍ਰੀਤ ਕੌਰ ਨੇ ਰਾਸ਼ਟਰੀ ਪੇਟ ਦੇ ਕੀੜੇ ਮੁਕਤੀ ਦਿਵਸ ਦੇ ਮਹੱਤਵ ਅਤੇ ਇਸ ਮੁਹਿੰਮ ਦੀਆਂ ਤਿਆਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਅਲਬੈਂਡਾਜ਼ੋਲ ਦੀਆਂ ਖੁਰਾਕਾਂ ਦਿੱਤੀਆਂ ਜਾਣਗੀਆਂ।
         ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ ਅਮਨਦੀਪ ਕੌਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 1 ਤੋਂ 19 ਸਾਲ ਤੱਕ ਦੇ ਹਰ ਬੱਚੇ ਤੱਕ ਇਹ ਖੁਰਾਕ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਰੀਰਕ ਅਤੇ ਮਾਨਸਿਕ ਸਿਹਤ ਲਈ ਪੇਟ ਦੇ ਕੀੜਿਆਂ ਤੋਂ ਮੁਕਤੀ ਬਹੁਤ ਜ਼ਰੂਰੀ ਹੈ, ਇਸ ਲਈ ਸਾਰੇ ਵਿਭਾਗ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਲਗਨ ਨਾਲ ਕੰਮ ਕਰਨ।
          ਜਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਨੇ ਦੱਸਿਆ ਕਿ ਸਿੱਖਿਆ ਵਿਭਾਗ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਸ ਗੱਲ ਦਾ ਖ਼ਾਸ ਧਿਆਨ ਰੱਖਿਆ ਜਾਵੇ ਕਿ 10 ਅਗਸਤ ਨੂੰ ਸਾਰੇ ਵਿਦਿਆਰਥੀ ਅਤੇ ਬੱਚਿਆਂ ਨੇ ਨਾਸ਼ਤਾ ਜ਼ਰੂਰ ਕੀਤਾ ਹੋਵੇ ਕਿਓ ਕਿ ਖ਼ਾਲੀ ਪੇਟ ਇਹ ਅਲਬੈਂਡਾਜ਼ੋਲ ਦੀ ਖ਼ੁਰਾਕ ਨਹੀਂ ਲੈਣੀ। ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਉਸ ਦਿਨ ਅਲਬੈਂਡਾਜ਼ੋਲ ਦੀ ਖ਼ੁਰਾਕ ਨਹੀਂ ਲੈ ਸੱਕੇ, 17 ਅਗਸਤ ਮੋਪ-ਅੱਪ ਦਿਵਸ ਤੇ ਇਹ ਖ਼ੁਰਾਕ ਜ਼ਰੂਰ ਲੈਣ।
               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਤੇ ਸਿਹਤ ਅਧਿਕਾਰੀਆਂ ਵੱਲੋਂ ਆਮ ਲੋਕਾਂ ਅਤੇ ਬੱਚਿਆਂ ਨੂੰ ਪ੍ਰੇਰਿਤ ਕਰਨ ਲਈ ਇਸ ਮੁਹਿੰਮ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਬੈਨਰ ਵੀ ਜਾਰੀ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button