Ferozepur News

10 ਅਗਸਤ ਦੇ ਤਹਿਸੀਲ ਪੱਧਰੇ ਧਰਨਿਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ,. 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਸ਼ੂਰੂ

10 ਅਗਸਤ ਦੇ ਤਹਿਸੀਲ ਪੱਧਰੇ ਧਰਨਿਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ,. 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਸ਼ੂਰੂ

10 ਅਗਸਤ ਦੇ ਤਹਿਸੀਲ ਪੱਧਰੇ ਧਰਨਿਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ ,. 1 ਸਤੰਬਰ ਦੇ ਚੰਡੀਗੜ੍ਹ ਮੋਰਚੇ ਲਈ ਤਿਆਰੀਆਂ ਸ਼ੂਰੂ

ਫਿਰੋਜ਼ਪੁਰ, 4-8-2026:  ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਜਿਲ੍ਹਾ ਕਮੇਟੀ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ ਅਤੇ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਦੀ ਅਗਵਾਈ ਹੇਠ ਗੁਰੂਦੁਆਰਾ ਜਾਮਨੀ ਸਾਹਿਬ ਬਜ਼ੀਦਪੁਰ ਵਿਖ਼ੇ ਹੋਈ | ਜਿਸ ਵਿੱਚ ਸੂਬਾ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ ਅਤੇ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਵੀ ਸ਼ਾਮਲ ਹੋਏ | ਮੰਗਾਂ ਮਸਲਿਆ ਤੇ ਵਿਚਾਰ ਚਰਚਾ ਕਰਕੇ 10 ਅਗਸਤ ਨੂੰ ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨ ਦੇ ਸਾਂਝੇ ਸੱਦੇ ਉੱਪਰ ਤਹਿਸੀਲ ਪੱਧਰੇ ਧਰਨੇ ਦੇਣ ਦੀਆਂ ਤਿਆਰੀਆਂ ਕੀਤੀਆਂ ਗਈਆਂ |
. ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਕਿਸਾਨ ਜਥੇਬੰਦੀਆਂ ਅਤੇ ਮਜਦੂਰ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਵੱਲੋਂ ਭਾਰਤ ਅਮਰੀਕਾ ਟਰੇਡ ਡੀਲ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਪੰਜਾਬ ਦੀਆਂ ਮੰਗਾਂ ਜੋ ਸੂਬਾ ਸਰਕਾਰ ਨਾਲ਼ ਓਹਨਾ ਲਈ 1 ਸਤੰਬਰ ਨੂੰ ਇਕ ਹਫਤੇ ਲਈ ਚੰਡੀਗੜ੍ਹ ਮੋਰਚਾ ਲਾਇਆ ਜਾ ਰਿਹਾ ਹੈ | ਜਿਸ ਵਿੱਚ ਵੱਡੀ ਪੱਧਰ ਤੇ ਟ੍ਰੈਕਟਰ ਟਰਾਲੀਆਂ ਸਮੇਤ ਸ਼ਮੂਲੀਅਤ ਕੀਤੀ ਜਾਵੇਗੀ |
. ਆਗੂਆਂ ਵੱਲੋਂ 10 ਅਗਸਤ ਦੇ ਤਹਿਸੀਲ ਪੱਧਰੇ ਪ੍ਰੋਗਰਾਮ ਵਿੱਚ ਕਿਸਾਨਾਂ ਮਜਦੂਰਾਂ ਮੁਲਾਜ਼ਮਾਂ ਅਤੇ ਨੌਜਵਾਨਾਂ ਨੂੰ ਵੱਡੀ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਭੇਜ ਸਿੰਘ ਲੋਹੜਾ ਨਵਾਬ ਓਮ ਪ੍ਰਕਾਸ਼ ਲੱਖਾਹਾਜੀ ਗੁਰਜੱਜ ਸਿੰਘ ਸਾਂਦੇ ਹਾਸ਼ਮ ਗੁਰਚਰਨ ਸਿੰਘ ਅਜੀਜਵਾਲੀ ਜਸਵੀਰ ਸਿੰਘ ਮੱਲਵਾਲ ਬਲਵੰਤ ਸਿੰਘ ਮੱਲਾਵਾਲਾ ਗੁਰਸਿਮਰਨ ਸਿੰਘ ਝੋਕ ਗੁਰਸੇਵਕ ਸਿੰਘ ਸੁਰਸਿੰਘ ਵਾਲਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜਰ ਸਨ |

Related Articles

Leave a Reply

Your email address will not be published. Required fields are marked *

Back to top button