ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ -ਰੇਸ਼ਮ ਸਿੰਘ ਗਿੱਲ
14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ- ਸਮਸ਼ੇਰ ਸਿੰਘ ਢਿੱਲੋਂ

ਪੰਜਾਬ ਰੋਡਵੇਜ ਪੱਨਬਸ ਪੀਆਰਟੀਸੀ ਦੀ ਸਰਕਾਰ ਨਾਲ ਲਿਖਤੀ ਸਮਝੌਤੇ ਉਪਰੰਤ ਹੜਤਾਲ ਸਮਾਪਤ -ਰੇਸ਼ਮ ਸਿੰਘ ਗਿੱਲ
14 ਅਗਸਤ ਨੂੰ ਮੰਗਾਂ ਦਾ ਹੱਲ ਨਾ ਹੋਇਆ ਤਾਂ ਹੋਵੇਗਾ ਫਿਰ ਤੋਂ ਬੱਸਾ ਦਾ ਚੱਕਾ ਜਾਂਮ- ਸਮਸ਼ੇਰ ਸਿੰਘ ਢਿੱਲੋਂ
ਲਿਖਤੀ ਪੱਤਰ ਅਨੁਸਾਰ ਸਾਰਿਆਂ ਮਸਲਿਆਂ ਦਾ ਕੀਤਾ ਗਿਆ ਹੱਲ ਹਰਕੇਸ ਕੁਮਾਰ ਵਿਕੀ
ਅੱਜ ਮਿਤੀ 4-8-2026 ਪੰਜਾਬ ਰੋਡਵੇਜ ਪੱਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ 25/11ਵੱਲੋਂ ਤਿੰਨ ਰੋਜ਼ਾ ਹਰਤਾਲ ਕਰਕੇ ਪੂਰੇ ਪੰਜਾਬ ਦੇ 27 ਡੀਪੂਆਂ ਵੱਲੋਂ ਦਿੱਤੇ ਪ੍ਰੋਗਰਾਮ ਅਨੁਸਾਰ ਮੁਹਾਲੀ ਬਸ ਸਟੈਂਡ ਤੇ ਭਾਰੀ ਗਿਣਤੀ ਵਿੱਚ ਇਕੱਠ ਕਰਕੇ ਮੁੱਖ ਮੰਤਰੀ ਦੀ ਰਿਹਾਇਸ਼ ਤੇ ਧਰਨਾ ਪ੍ਰਦਰਸ਼ਨ ਕਰਨ ਦੀ ਤਿਆਰੀ ਜੈਸੇਬੰਦੀ ਵੱਲੋਂ ਕੀਤੀ ਗਈ ਜਿਸ ਨੂੰ ਵੇਖਦਿਆਂ ਪ੍ਰਸ਼ਾਸਨ ਨੇ ਪਰੰਤ ਸਰਕਾਰ ਅਤੇ ਜਥੇਬੰਦੀ ਵਿਚਕਾਰ ਗੱਲਬਾਤ ਰਾਹੀਂ ਸੈਕਟਰੀ ਟਰਾਂਸਪੋਰਟ ਵਿਭਾਗ ਪੰਜਾਬ ਨਾਲ ਮੀਟਿੰਗ ਕਰਵਾ ਕੇ ਯੂਨੀਅਨ ਨੂੰ ਸਰਕਾਰ ਵੱਲੋਂ ਲਿਖਤੀ ਭਰੋਸਾ ਦਵਾਇਆ ਗਿਆ ਕਿ ਯੂਨੀਅਨ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਜਾਣਗੀਆਂ ਅਤੇ ਇੱਕ ਲਿਖਤੀ ਪੱਤਰ ਜਾਰੀ ਕੀਤਾ ਜਿਸ ਵਿੱਚ ਪੀਆਰਟੀਸੀ ਦੇ ਸਰਵਿਸ ਰੂਲ 1981 ਨੂੰ ਲਾਗੂ ਕਰਕੇ ਪਨਬਸ ਪੀਆਰਟੀਸੀ ਦੇ ਕੰਟਰੈਕਟ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇਗਾ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਚਲਦੇ ਸੈਸ਼ਨ ਦੌਰਾਨ ਪੋਲਸੀ ਅਧੀਨ ਲਿਆ ਕੇ ਕੰਟਰੈਕਟ ਤੇ ਕਰ ਦਿੱਤਾ ਜਾਵੇਗਾ 11 ਅਗਸਤ ਨੂੰ BOD ਦੀ ਮੀਟਿੰਗ ਵਿੱਚ ਇਹਨਾਂ ਮਸਲਿਆਂ ਤੇ ਵਿਚਾਰ ਚਰਚਾ ਕੀਤੀ ਜਾਵੇਗੀ
ਅਤੇ ਸੰਘਰਸ਼ਾਂ ਦੌਰਾਨ ਜਿਨਾਂ ਮੁਲਾਜਮਾ ਉੱਪਰ ਪਰਚੇ ਦਰਜ ਕੀਤੇ ਗਏ ਹਨ ਇੱਕ ਮਹੀਨੇ ਦੇ ਅੰਦਰ ਅੰਦਰ ਪਰਚੇ ਵਾਪਸ ਕੀਤੇ ਜਾਣਗੇ
ਸਮਸੇਰ ਸਿੰਘ ਢਿੱਲੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਨਖਾਹ ਵਾਧੇ ਸਮੇਤ ਬਹਾਲੀ ਅਤੇ ਕੰਡੀਸ਼ਨਰਾਂ ਵਿੱਚ ਸੋਧ ਆਦਿ ਮੰਗਾਂ ਵਿਭਾਗ ਦੇ ਲੇਬਲ ਦੀਆਂ ਹਨ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ ਜੇਕਰ ਸਰਕਾਰ ਵੱਲੋਂ ਲਿਖਤੀ ਪੱਤਰ ਅਨੁਸਾਰ ਜੋ ਸਰਕਾਰ ਨਾਲ 14 ਅਗਸਤ 2026 ਨੂੰ ਮੀਟਿੰਗ ਟਰਾਂਸਪੋਰਟ ਮੰਤਰੀ ਪੰਜਾਬ ਨਾਲ ਲਿਖਤੀ ਫਿਕਸ ਹੋਈ ਹੈ ਮੀਟਿੰਗ ਵਿੱਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਤਰੁੰਤ ਪੂਰੇ ਪੰਜਾਬ ਦੀਆਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜਿੰਮੇਵਾਰ ਪੰਜਾਬ ਸਰਕਾਰ ਅਤੇ ਮੈਨਜਮੈਂਟ ਦੀ ਹੋਵੇਗੀ





