Ferozepur News

ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ

ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ

ਫਿਰੋਜ਼ਪੁਰ ਵਿੱਚ ਕਥਿਤ ਨੂਡਲਜ਼ ਫੈਕਟਰੀ ‘ਤੇ ਸਿਹਤ ਵਿਭਾਗ ਦਾ ਛਾਪਾ, ਗੰਦਗੀ ਦੇ ਢੇਰ ਵਿਚਕਾਰ ਬਣ ਰਿਹਾ ਸੀ ਖਾਣ-ਪੀਣ ਦਾ ਸਮਾਨ

ਫਿਰੋਜ਼ਪੁਰ 6 ਅਗਸਤ 2026 : ਫਿਰੋਜ਼ਪੁਰ ਵਿੱਚ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਇੱਕ ਮਾਮਲੇ ਦਾ ਪਰਦਾਫਾਸ਼ ਉਸ ਵੇਲੇ ਹੋਇਆ ਜਦੋਂ ਸਿਹਤ ਵਿਭਾਗ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਫਿਰੋਜ਼ਪੁਰ-ਮੋਗਾ ਰੋਡ ਸਥਿਤ ਇੱਕ ਨਿੱਜੀ ਕਾਲੋਨੀ ਵਿੱਚ ਚੱਲ ਰਹੀ ਕਥਿਤ ਨੂਡਲਜ਼ ਫੈਕਟਰੀ ‘ਤੇ ਅਚਾਨਕ ਛਾਪੇਮਾਰੀ ਕੀਤੀ। ਜਾਂਚ ਦੌਰਾਨ ਟੀਮ ਨੂੰ ਕਈ ਗੰਭੀਰ ਬੇਨਿਯਮੀਆਂ ਮਿਲੀਆਂ, ਜਿਸ ਤੋਂ ਬਾਅਦ ਵਿਭਾਗ ਨੇ ਫੈਕਟਰੀ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ।

ਛਾਪੇ ਦੌਰਾਨ ਸਾਹਮਣੇ ਆਇਆ ਕਿ ਫੈਕਟਰੀ ਬਿਨਾਂ ਫੂਡ ਸੇਫਟੀ ਲਾਇਸੈਂਸ ਦੇ ਚਲਾਈ ਜਾ ਰਹੀ ਸੀ। ਇਸ ਤੋਂ ਇਲਾਵਾ ਉੱਥੇ ਸਫ਼ਾਈ ਦੇ ਪ੍ਰਬੰਧ ਬਹੁਤ ਹੀ ਮਾੜੇ ਸਨ। ਫੈਕਟਰੀ ਦੇ ਅੰਦਰ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਸੀ, ਜਦਕਿ ਨੂਡਲਜ਼ ਬਣਾਉਣ ਦਾ ਕੰਮ ਟਾਇਲਟ ਦੇ ਬਿਲਕੁਲ ਨੇੜੇ ਕੀਤਾ ਜਾ ਰਿਹਾ ਸੀ। ਗੰਦਗੀ ਭਰੇ ਮਾਹੌਲ ਵਿੱਚ ਖਾਣ-ਪੀਣ ਵਾਲੀਆਂ ਵਸਤੂਆਂ ਤਿਆਰ ਕੀਤੀਆਂ ਜਾ ਰਹੀਆਂ ਸਨ, ਜੋ ਸਿਹਤ ਲਈ ਗੰਭੀਰ ਖਤਰਾ ਬਣ ਸਕਦੀਆਂ ਹਨ। ਜਾਂਚ ਦੌਰਾਨ ਟੀਮ ਨੂੰ ਕੁਝ ਖਾਲੀ ਸ਼ਰਾਬ ਦੀਆਂ ਬੋਤਲਾਂ ਵੀ ਮਿਲੀਆਂ।

ਫੂਡ ਸੇਫਟੀ ਅਫਸਰ ਅਭਿਨਵ ਖੌਸਲਾ ਨੇ ਦੱਸਿਆ ਕਿ ਗੁਪਤ ਜਾਣਕਾਰੀ ਦੇ ਆਧਾਰ ‘ਤੇ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਮੌਕੇ ਤੋਂ ਨੂਡਲਜ਼ ਅਤੇ ਹੋਰ ਖਾਦ ਪਦਾਰਥਾਂ ਦੇ ਸੈਂਪਲ ਲਏ ਗਏ ਹਨ, ਜਦਕਿ ਮਿਆਰਾਂ ‘ਤੇ ਖਰੇ ਨਾ ਉਤਰਦੇ ਖਾਦ ਸਮਾਨ ਨੂੰ ਨਸ਼ਟ ਵੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫੈਕਟਰੀ ਕੋਲ ਨਾ ਕੋਈ ਵੈਧ ਲਾਇਸੈਂਸ ਸੀ ਅਤੇ ਨਾ ਹੀ ਫੂਡ ਸੇਫਟੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਸੀ।

ਸਿਹਤ ਵਿਭਾਗ ਨੇ ਫੈਕਟਰੀ ਨੂੰ ਸੀਲ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਹੁਣ ਇਹ ਵੀ ਜਾਂਚ ਦਾ ਵਿਸ਼ਾ ਹੈ ਕਿ ਇਹ ਕਥਿਤ ਫੈਕਟਰੀ ਇੰਨੇ ਲੰਬੇ ਸਮੇਂ ਤੱਕ ਬਿਨਾਂ ਲਾਇਸੈਂਸ ਅਤੇ ਨਿਯਮਾਂ ਦੀ ਉਲੰਘਣਾ ਕਰਦਿਆਂ ਕਿਵੇਂ ਚੱਲਦੀ ਰਹੀ।

Related Articles

Leave a Reply

Your email address will not be published. Required fields are marked *

Back to top button