Ferozepur News
ਅੱਜ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ

ਅੱਜ ਦੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਕਰਨਗੇ ਸ਼ਮੂਲੀਅਤ
ਫਿਰੋਜ਼ਪੁਰ, 6 ਅਗਸਤ, 2026: ਪੰਜਾਬ ਸਟੇਟ ਮਿਨਿਸਟਰੀਅਲ ਸਰਵਿਸਿਜ਼ ਯੂਨੀਅਨ (ਪੀਐਸਐਮਐਸਯੂ), ਪੰਜਾਬ ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ-ਪੈਨਸ਼ਨਰਜ਼ ਸਾਂਝੇ ਫਰੰਟ ਦੇ ਸੱਦੇ ’ਤੇ 7 ਅਗਸਤ ਨੂੰ ਹੋਣ ਵਾਲੀ ਚੰਡੀਗੜ੍ਹ ਮਹਾਂ ਰੈਲੀ ਵਿੱਚ ਜ਼ਿਲ੍ਹਾ ਫਿਰੋਜ਼ਪੁਰ ਦੇ ਸਮੂਹ ਸਰਕਾਰੀ ਵਿਭਾਗਾਂ ਦੇ ਮੁਲਾਜ਼ਮ ਸ਼ਾਮਿਲ ਹੋਣਗੇ!
ਇਸ ਸਬੰਧੀ ਪੀਐਸਐਮਐਸਯੂ ਫਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਪਿੱਪਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਬੰਦੀ ਦੇ ਫੈਸਲੇ ਅਨੁਸਾਰ 7 ਅਗਸਤ ਨੂੰ ਫਿਰੋਜ਼ਪੁਰ ਦੇ ਸਾਰੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਮਹਾਂ ਰੈਲੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ, ਡੀ.ਏ. ਜਾਰੀ ਨਾ ਕਰਨ ਅਤੇ ਹੋਰ ਹੱਕੀ ਮੰਗਾਂ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਜਿਸ ਕਰਕੇ ਸੰਘਰਸ਼ ਨੂੰ ਤੇਜ ਕਰਦਿਆਂ ਹੁਣ ਇਹ ਫੈਸਲਾ ਲਿਆ ਗਿਆ ਹੈ! ਰੈਲੀ ਵਿੱਚ ਵੱਡੇ ਇਕੱਠ ਵਿੱਚ ਪਹੁੰਚ ਕੇ ਰੈਲੀ ਨੂੰ ਸਫਲ ਬਣਾਉਣ ਲਈ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ| ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਸਮੂਹ ਪ੍ਰਧਾਨ ਅਤੇ ਅਹੁਦੇਦਾਰ ਹਾਜਰ ਸਨ |





