Ferozepur News

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਦੇ ਕੁੱਲ 7,17,773 ਵੋਟਰਾਂ ਵਿੱਚੋਂ 6,63,744 ਵੋਟਰਾਂ ਦਾ ਗਣਨਾ ਫਾਰਮ ਕੀਤਾ ਗਿਆ ਡਿਜ਼ੀਟਾਈਜ਼

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ‘ਹਾਊਸ-ਟੂ-ਹਾਊਸ ਐਨੂਮੇਰੇਸ਼ਨ’ ਦਾ ਕੰਮ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹੇ ਦੇ ਕੁੱਲ 7,17,773 ਵੋਟਰਾਂ ਵਿੱਚੋਂ 6,63,744 ਵੋਟਰਾਂ ਦਾ ਗਣਨਾ ਫਾਰਮ ਕੀਤਾ ਗਿਆ ਡਿਜ਼ੀਟਾਈਜ਼

ਫ਼ਿਰੋਜ਼ਪੁਰ, 7 ਅਗਸਤ 2026: ਭਾਰਤ  ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਐਸ.ਆਈ.ਆਰ (ਸਪੈਸ਼ਲ ਇੰਟੈਂਸਿਵ ਰਿਵੀਜ਼ਨ) ਦੀ ਪ੍ਰਕਿਰਿਆ 25 ਜੂਨ ਤੋਂ ਸ਼ੁਰੂ ਹੋਈ ਸੀ ਅਤੇ 12 ਅਕਤੂਬਰ ਤੱਕ ਚੱਲਣੀ ਹੈ। ਸਭ ਤੋਂ ਪਹਿਲਾ ਪੜਾਅ ‘ਹਾਊਸ-ਟੂ-ਹਾਊਸ ਐਨੁਮਰੇਸ਼ਨ’ ਦਾ ਸੀ, ਜੋ ਕਿ 3 ਅਗਸਤ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹੇ ਦੇ 903 ਬੀ.ਐਲ.ਓ., 91 ਸੁਪਰਵਾਈਜ਼ਰਜ਼, 04 ਈ.ਆਰ.ਓਜ਼  ਅਤੇ ਚੋਣ ਅਮਲੇ ਵੱਲੋਂ ਦਿਨ-ਰਾਤ ਮਿਹਨਤ ਕਰਕੇ ਇਸ ਕੰਮ ਨੂੰ ਮੁਕੰਮਲ ਕਰ ਲਿਆ ਹੈ। ਇਸਦੇ ਨਾਲ ਹੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਿਆਸੀ ਪਾਰਟੀਆਂ ਅਤੇ ਮੀਡੀਆ ਦੇ ਸਹਿਯੋਗ ਲਈ ਵੀ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।

 ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਅੰਕੜੇ ਅਤੇ ਜ਼ਿਲ੍ਹੇ ਦੀ ਰਿਪੋਰਟ ਸਾਂਝੀ ਕਰਦਿਆ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਕੁੱਲ 717773 ਵੋਟਰਾਂ ਵਿੱਚੋਂ 6,63,744 ਵੋਟਰਾਂ ਦਾ ਗਣਨਾ ਫਾਰਮ ਪ੍ਰਾਪਤ ਕਰਕੇ ਡਿਜ਼ੀਟਾਈਜ਼ ਕੀਤਾ ਜਾ ਚੁੱਕਿਆ ਹੈ, ਜੋ ਕਿ ਕੁੱਲ ਵੋਟਰਾਂ ਦਾ 92.47 ਪ੍ਰਤੀਸ਼ਤ ਬਣਦਾ ਹੈ ਅਤੇ ਬਾਕੀ ਰਹਿ ਗਏ 54,029 ਵੋਟਰਾਂ ਦੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ। ਜਿਸ ਵਿੱਚ ਪ੍ਰਮੁੱਖ ਤੌਰ ’ਤੇ 20,707 ਵੋਟਰਾਂ ਦੀ ਮੌਤ ਹੋ ਜਾਣ ਕਾਰਨ ਅਤੇ 24,442 ਵੋਟਰਾਂ ਵੱਲੋਂ ਆਪਣੀ ਰਿਹਾਇਸ਼ ਪੱਕੇ ਤੌਰ ’ਤੇ ਹੋਰ ਸ਼ਹਿਰਾਂ/ਥਾਵਾਂ ’ਤੇ ਸ਼ਿਫਟ ਹੋਣ ਕਰਕੇ ਗਣਨਾ ਫਾਰਮ ਪ੍ਰਾਪਤ ਨਹੀਂ ਹੋਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਵੱਲੋਂ ਵਿਸ਼ੇਸ਼ ਤੌਰ ’ਤੇ ਇਹ ਜਾਣਕਾਰੀ ਦਿੱਤੀ ਗਈ ਕਿ ਜੇਕਰ ਡਰਾਫਟ ਵੋਟਰ ਸੂਚੀ ਵਿੱਚ ਕਿਸੇ ਵੋਟਰ ਦਾ ਨਾਮ ਦਰਜ ਨਹੀਂ ਹੈ ਤਾਂ ਉਹ 13 ਅਗਸਤ ਤੋਂ 12 ਸਤੰਬਰ (30 ਦਿਨ) ਤੱਕ ਆਪਣਾ ਫਾਰਮ ਨੰਬਰ 6 ਭਰ ਕੇ ਆਪਣੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ERO) ਜਾਂ ਆਪਣੇ ਬੂਥ ਲੈਵਲ ਅਫ਼ਸਰ ਕੋਲ ਦੁਬਾਰਾ ਦਾਅਵਾ ਪੇਸ਼ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ 13 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕਰਵਾਈ ਜਾਵੇਗੀ ਅਤੇ ਵੋਟਰ ਸੂਚੀ ਦੀ ਕਾਪੀ ਸਮੂਹ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਨੂੰ ਮੁਹੱਈਆ ਕਰਵਾਈ ਜਾਵੇਗੀ। ਇਹ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰ ਅਤੇ ਬੂਥ ਲੈਵਲ ਅਫ਼ਸਰਾਂ ਪਾਸ ਵੀ ਉਪਲੱਬਧ ਹੋਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹਨਾਂ ਵੋਟਰਾਂ ਦੀ ਵੋਟ ਅਨਮੈਪਡ ਰਹਿ ਗਈ ਹੈ, ਜੋ ਕਿ ਸਿਰਫ਼ 35,251 ਹਨ ਨੂੰ 13 ਅਗਸਤ ਤੋਂ ਨੋਟਿਸ ਭੇਜੇ ਜਾਣਗੇ। ਜਿਹਨਾਂ ਵੋਟਰਾਂ ਨੂੰ ਨੋਟਿਸ ਜਾਵੇਗਾ, ਉਹ ਨੋਟਿਸ ਦੇ ਜੁਆਬ ਵਜੋਂ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ 12 ਦਸਤਾਵੇਜਾਂ ਦੀ ਸੂਚੀ ਵਿੱਚੋ ਕੋਈ ਵੀ ਦਸਤਾਵੇਜ ਜਿਵੇ ਕਿ ਜਨਮ ਸਰਟੀਫਿਕੇਟ ਜਾਂ ਵਿਦਿਅਕ ਯੋਗਤਾ ਦਾ ਸਰਟੀਫਿਕੇਟ ਆਦਿ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ/ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਪਾਸ ਜਮ੍ਹਾਂ ਕਰਵਾ ਸਕਦੇ ਹਨ ਅਤੇ ਇਸ ਉਪਰੰਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸੁਣਵਾਈ ਕਰਕੇ ਆਪਣਾ ਆਰਡਰ ਪਾਸ ਕਰਨਗੇ ਅਤੇ 12 ਅਕਤੂਬਰ 2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜਪੁਰ ਵਿੱਚ ਪਹਿਲਾਂ 903 ਪੋਲਿੰਗ ਬੂਥ ਸਨ ਅਤੇ ਹੁਣ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਰੈਸ਼ਨੇਲਾਈਜੇਸ਼ਨ ਉਪਰੰਤ ਹੁਣ ਜ਼ਿਲ੍ਹੇ ਵਿੱਚ 29 ਪੋਲਿੰਗ ਬੂਥ ਵਧ ਕੇ 932 ਪੋਲਿੰਗ ਬੂਥ ਹੋ ਗਏ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਜ਼ਿਲ੍ਹਾ ਵਾਸੀਆਂ, ਰਾਜਨੀਤਕ ਪਾਰਟੀਆਂ ਦੇ ਨੁਮਾਂਇੰਦਿਆਂ ਅਤੇ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਐਸ.ਆਈ.ਆਰ. ਦੇ ਅਗਲੇ ਪੜਾਅ ਵਿੱਚ ਵੀ ਪਹਿਲਾਂ ਦੀ ਤਰ੍ਹਾਂ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਐਸ.ਆਈ.ਆਰ. ਪ੍ਰਕਿਰਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button