Ferozepur News

ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਬੇਲਰ ਮਾਲਕਾਂ ਨਾਲ ਮੀਟਿੰਗ

ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਬੇਲਰ ਮਾਲਕਾਂ ਨਾਲ ਮੀਟਿੰਗ

ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ, ਬੇਲਰ ਮਾਲਕਾਂ ਨਾਲ ਮੀਟਿੰਗ

ਫ਼ਿਰੋਜ਼ਪੁਰ, 7 ਅਗਸਤ, 2026 :ਆਗਾਮੀ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਵੱਲੋਂ ਪੈਲੇਟ ਪਲਾਂਟ ਮਾਲਕਾਂ, ਬਾਇਓਮਾਸ ਪਲਾਂਟਾਂ ਦੇ ਨੁਮਾਇੰਦਿਆਂ ਅਤੇ ਜ਼ਿਲੇ ਦੇ ਬੇਲਰ ਮਾਲਕਾਂ ਦੇ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਦੌਰਾਨ ਪੈਲੇਟ ਪਲਾਂਟ ਮਾਲਕਾਂ ਨੇ ਆ ਰਹੀਆਂ ਦਿੱਕਤਾਂ, ਤੰਗ ਪਹੁੰਚ ਸੜਕਾਂ, ਢਿੱਲੀਆਂ ਬਿਜਲੀ ਤਾਰਾਂ ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਸਮੱਸਿਆਵਾਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੇ ਧਿਆਨ ਵਿੱਚ ਲਿਆਂਦਾ। ਪੈਲੇਟ ਪਲਾਂਟਾਂ, ਬਾਇਓਮਾਸ ਪਲਾਂਟਾਂ ਅਤੇ ਉਦਯੋਗਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਕਿ ਉਹ ਆਉਣ ਵਾਲੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਪਰਾਲੀ ਦੀ ਖਪਤ ਕਰਕੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਨੂੰ ਪੂਰਾ ਸਹਿਯੋਗ ਦੇਣਗੇ।

ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਕਿਹਾ ਕਿ ਪਰਾਲੀ ਦਾ ਵਿਗਿਆਨਕ ਪ੍ਰਬੰਧਨ ਸਮੇਂ ਦੀ ਲੋੜ ਹੈ ਅਤੇ ਇਸ ਲਈ ਪ੍ਰਸ਼ਾਸਨ, ਉਦਯੋਗਾਂ ਅਤੇ ਕਿਸਾਨਾਂ ਦੇ ਆਪਸੀ ਸਹਿਯੋਗ ਨਾਲ ਹੀ ਸਾਫ਼-ਸੁਥਰਾ ਵਾਤਾਵਰਨ ਅਤੇ ਪਰਾਲੀ ਸਾੜਨ ਤੋਂ ਮੁਕਤ ਜ਼ਿਲ੍ਹਾ ਬਣਾਇਆ ਜਾ ਸਕਦਾ ਹੈ। ਉਨ੍ਹਾਂ ਸਮੂਹ ਮੈਂਬਰਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਪਰਾਲੀ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਜਿਲੇ ਦੇ ਸਮੂਹ ਬੇਲਰ ਮਾਲਕਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਜ਼ਿਲ੍ਹਿਆਂ ਵਿੱਚ ਜਾਣ ਤੋਂ ਗੁਰੇਜ ਕਰਨ ਤਾਂ ਜੋ ਫਿਰੋਜ਼ਪੁਰ ਵਿੱਚ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਹੀ ਸਮੇਂ ‘ਤੇ ਕੀਤਾ ਜਾ ਸਕੇ।

ਇਸ ਮੌਕੇ ਸ੍ਰੀ ਸੁਖਰਾਜ ਸਿੰਘ (ਜੀ.ਐਮ.) ਡਿਸਟ੍ਰਿਕ ਇੰਡਸਟਰੀਜ਼ ਸੈਂਟਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button