Ferozepur News

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਅਹਿਮ ਪਹਿਲੂਆਂ ’ਤੇ ਕੀਤੀ ਗਈ ਵਿਸ਼ੇਸ਼ ਚਰਚਾ

 - ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਅਹਿਮ ਪਹਿਲੂਆਂ ’ਤੇ ਕੀਤੀ ਗਈ ਵਿਸ਼ੇਸ਼ ਚਰਚਾ

ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਸਬੰਧੀ ਅਹਿਮ ਪਹਿਲੂਆਂ ’ਤੇ ਕੀਤੀ ਗਈ ਵਿਸ਼ੇਸ਼ ਚਰਚਾ

– ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ

– ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਸਖਤ ਆਦੇਸ਼

ਫ਼ਿਰੋਜ਼ਪੁਰ, 11 ਅਗਸਤ:
ਕੰਟੋਨਮੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ 15 ਅਗਸਤ 2026 ਨੂੰ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਮਾਗਮ ਲਈ ਸਾਰੇ ਪ੍ਰਬੰਧ ਜਿਵੇਂ ਕਿ ਸੁਰੱਖਿਆ ਪ੍ਰਬੰਧ, ਸਾਫ ਸਫਾਈ, ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ, ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ- ਵਟਾਂਦਰਾ ਕੀਤਾ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਸੌਂਪੇ ਗਏ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਮੁਕੰਮਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਉਪਰੰਤ ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਹੁਸੈਨੀਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕਰਕੇ ਉੱਥੇ ਚੱਲ ਰਹੇ ਸਾਫ਼ ਸਫ਼ਾਈ ਆਦਿ ਕੰਮਾਂ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਇਸ ਤੋਂ ਪਹਿਲਾਂ ਅਧਿਕਾਰੀਆਂ ਵੱਲੋਂ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਵੱਖ-ਵੱਖ ਸਕੂਲਾਂ ਵੱਲੋਂ ਸੁਤੰਤਰਤਾ ਦਿਵਸ ਸਮਾਗਮ ਦੀਆਂ ਚੱਲ ਰਹੀਆਂ ਤਿਆਰੀਆਂ ਮਾਰਚ ਪਾਸਟ, ਪੀ.ਟੀ. ਸ਼ੋਅ, ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਅਮਨਦੀਪ ਕੌਰ, ਐਸ.ਡੀ.ਐਮ. ਫ਼ਿਰੋਜ਼ਪੁਰ ਅਭਿਸ਼ੇਕ ਸ਼ਰਮਾ, ਐਸ.ਡੀ.ਐਮ. ਜ਼ੀਰਾ ਸੂਰਜ, ਐਸ.ਪੀ. (ਐਚ.) ਧਰਮਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸੁਨੀਤਾ ਰਾਣੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ. ਸਤਿੰਦਰ ਸਿੰਘ, ਸਿਵਲ ਸਰਜਨ ਡਾ. ਮੀਨਾਕਸ਼ੀ ਅਬਰੋਲ, ਫੌਜ/ ਬੀ.ਐਸ.ਐਫ. ਦੇ ਅਧਿਕਾਰੀਆਂ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button