Ferozepur News

16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਡਰਾਫਟ ਵੋਟਰ ਸੂਚੀ ’ਚ ਆਪਣਾ ਨਾਮ ਜ਼ਰੂਰ ਚੈੱਕ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਬੂਥ ਲੈਵਲ ਅਫ਼ਸਰ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਰਹਿਣਗੇ ਹਾਜ਼ਰ

16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਡਰਾਫਟ ਵੋਟਰ ਸੂਚੀ ’ਚ ਆਪਣਾ ਨਾਮ ਜ਼ਰੂਰ ਚੈੱਕ ਕਰਨ : ਜ਼ਿਲ੍ਹਾ ਚੋਣ ਅਫ਼ਸਰ

16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਡਰਾਫਟ ਵੋਟਰ ਸੂਚੀ ਚ ਆਪਣਾ ਨਾਮ ਜ਼ਰੂਰ ਚੈੱਕ ਕਰਨ : ਜ਼ਿਲ੍ਹਾ ਚੋਣ ਅਫ਼ਸਰ

ਬੂਥ ਲੈਵਲ ਅਫ਼ਸਰ 16 ਅਗਸਤ ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਸਵੇਰੇ 10.00 ਤੋਂ ਦੁਪਹਿਰ 01.00 ਵਜੇ ਤੱਕ ਰਹਿਣਗੇ ਹਾਜ਼ਰ

ਫ਼ਿਰੋਜ਼ਪੁਰ, 13 ਅਗਸਤ, 2026: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ 16 ਅਗਸਤ 2026 ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਡਰਾਫਟ ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ।

ਇਸ ਸਬੰਧੀ ਹਰੇਕ ਬੂਥ ਲੈਵਲ ਅਫ਼ਸਰ 16 ਅਗਸਤ 2026 ਨੂੰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਸਵੇਰੇ 10.00 ਵਜੋਂ ਤੋਂ ਦੁਪਹਿਰ 01.00 ਵਜੇ ਤੱਕ ਹਾਜ਼ਰ ਰਹਿਣਗੇ ਅਤੇ ਉਨ੍ਹਾਂ ਕੋਲ ਸਬੰਧਤ ਪੋਲਿੰਗ ਬੂਥ ਦੀ ਡਰਾਫਟ ਵੋਟਰ ਸੂਚੀ ਉਪਲਬਧ ਹੋਵੇਗੀ। ਵੋਟਰ ਬੀ.ਐਲ.ਓ ਦੀ ਸਹਾਇਤਾ ਨਾਲ ਵੋਟਰ ਸੂਚੀ ਵਿੱਚ ਆਪਣਾ ਨਾਮ, ਵੇਰਵੇ ਅਤੇ ਹੋਰ ਸਬੰਧਤ ਜਾਣਕਾਰੀ ਦੀ ਜਾਂਚ ਕਰ ਸਕਦੇ ਹਨ ਜਾਂ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀ ਵੈੱਬ ਸਾਈਟ ferozepur.nic.in ’ਤੇ ਵੀ ਡਰਾਫਟ ਵੋਟਰ ਸੂਚੀ ਉਪਲੱਬਧ ਹੈ, ਜਿਸ ਵਿੱਚ ਵੋਟਰ ਆਪਣੇ ਵੇਰਵੇ ਚੈੱਕ ਕਰ ਸਕਦੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਨਿਰਧਾਰਤ ਮਿਤੀ ਨੂੰ ਆਪਣੇ ਪੋਲਿੰਗ ਬੂਥ ’ਤੇ ਜ਼ਰੂਰ ਪਹੁੰਚਣ ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦਾ ਨਾਮ ਅਤੇ ਵੋਟਰ ਸੂਚੀ ਵਿੱਚ ਦਰਜ ਵੇਰਵੇ ਸਹੀ ਹਨ। ਜੇਕਰ ਕਿਸੇ ਵੋਟਰ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਜਾਂ ਵੇਰਵਿਆਂ ਸਬੰਧੀ ਕੋਈ ਇਤਰਾਜ਼ ਜਾਂ ਸੋਧ ਦੀ ਲੋੜ ਮਹਿਸੂਸ ਹੁੰਦੀ ਹੈ ਤਾਂ ਉਹ ਮੌਕੇ ’ਤੇ ਮੌਜੂਦ ਬੀ.ਐਲ.ਓ ਨਾਲ ਸੰਪਰਕ ਕਰ ਸਕਦਾ ਹੈ ਅਤੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ/ਦਾਅਵਾ ਅਤੇ ਇਤਰਾਜ਼ ਪੇਸ਼ ਕਰ ਸਕਦਾ ਹੈ। ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਇਸ ਲਈ ਨਵੀਂ ਵੋਟ ਬਣਾਉਣ ਲਈ ਫਾਰਮ 6, ਵੋਟਰ ਸੂਚੀ ਜਾਂ ਵੋਟਰ ਕਾਰਡ ਵਿੱਚ ਦਰਜ ਵੇਰਵਿਆਂ ਵਿੱਚ ਸੋਧ ਜਾਂ ਵੋਟ ਸ਼ਿਫ਼ਟ ਕਰਨ ਲਈ ਫਾਰਮ-8 ਆਨਲਾਈਨ ਪੋਰਟਲ voters.eci.gov.in ਰਾਹੀਂ ਜਾਂ ਆਪਣੇ Android Phone s/ ECINET Mobile App download  ਕਰ ਸਕਦੇ ਹੋ। ਇਸ ਤੋਂ ਇਲਾਵਾ ਆਫ਼ਲਾਈਨ ਦਸਤੀ ਫਾਰਮ ਭਰਨ ਲਈ ਆਪਣੇ ਹਲਕੇ ਦੇ ਈ.ਆਰ.ੳ ਦਫਤਰ ਜਾਂ ਬੂਥ ਲੈਵਲ ਅਫਸਰ ਦੀ ਸਹਾਇਤਾ ਲੈ ਸਕਦੇ ਹੋ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨਾ ਯਕੀਨੀ ਬਣਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button