Ferozepur News

ਕੰਪਿਊਟਰ ਅਧਿਆਪਕਾਂ, 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਡਿਟੇਨਿੰਗ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ

ਹੱਕੀ ਆਵਾਜ਼ ਨੂੰ ਪੁਲਿਸੀ ਤਾਕਤ ਨਾਲ ਦਬਾਉਣਾ ਲੋਕਤੰਤਰ ਦਾ ਘਾਣ - ਡੀ.ਟੀ.ਐੱਫ ਪੰਜਾਬ 

ਕੰਪਿਊਟਰ ਅਧਿਆਪਕਾਂ, 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਡਿਟੇਨਿੰਗ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ
ਕੰਪਿਊਟਰ ਅਧਿਆਪਕਾਂ, 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਡਿਟੇਨਿੰਗ ਦੀ ਡੀਟੀਐੱਫ ਵੱਲੋਂ ਸਖ਼ਤ ਨਿਖੇਧੀ
ਹੱਕੀ ਆਵਾਜ਼ ਨੂੰ ਪੁਲਿਸੀ ਤਾਕਤ ਨਾਲ ਦਬਾਉਣਾ ਲੋਕਤੰਤਰ ਦਾ ਘਾਣ – ਡੀ.ਟੀ.ਐੱਫ ਪੰਜਾਬ

ਫ਼ਿਰੋਜ਼ਪੁਰ, 15 ਅਗਸਤ, 2026: ਰਾਜ ਪੱਧਰੀ ਆਜ਼ਾਦੀ ਦਿਹਾੜੇ ਦੇ ਸਮਾਗਮ ਦੌਰਾਨ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕਰ ਰਹੇ ਕੰਪਿਊਟਰ ਅਧਿਆਪਕਾਂ, 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਡਿਟੇਨ ਕਰਨ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਤੇ ਮੁਲਾਜ਼ਮਾਂ ਨਾਲ ਕੀਤੀ ਧੱਕੇਸ਼ਾਹੀ ਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਡੀਟੀਐੱਫ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ, ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ ਮਲਕੀਤ ਸਿੰਘ ਹਰਾਜ, ਜ਼ਿਲ੍ਹਾ ਸਕੱਤਰ ਗੁਰਵਿੰਦਰ ਸਿੰਘ ਖੋਸਾ ਨੇ ਕਿਹਾ ਕਿ ਆਜ਼ਾਦੀ ਦਿਹਾੜੇ ਵਰਗੇ ਮਹੱਤਵਪੂਰਨ ਮੌਕੇ ’ਤੇ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਆਵਾਜ਼ ਉਠਾਉਣ ਵਾਲੇ ਮੁਲਾਜ਼ਮਾਂ ਨੂੰ ਪੁਲਿਸੀ ਤਾਕਤ ਨਾਲ ਦਬਾਉਣਾ ਲੋਕਤੰਤਰ ਅਤੇ ਸੰਵਿਧਾਨਕ ਹੱਕਾਂ ਦਾ ਘੋਰ ਅਪਮਾਨ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦਾ ਮਤਲਬ ਸਿਰਫ਼ ਬਸਤੀਵਾਦੀ ਹਕੂਮਤ ਤੋਂ ਮੁਕਤੀ ਨਹੀਂ, ਸਗੋਂ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਬੋਲਣ, ਸੰਘਰਸ਼ ਕਰਨ ਅਤੇ ਸ਼ਾਂਤਮਈ ਢੰਗ ਨਾਲ ਵਿਰੋਧ ਦਰਜ ਕਰਵਾਉਣ ਦੀ ਆਜ਼ਾਦੀ ਵੀ ਹੈ, ਪਰ ਫ਼ਿਰੋਜ਼ਪੁਰ ਵਿੱਚ ਰਾਜ ਪੱਧਰੀ ਸਮਾਗਮ ਦੌਰਾਨ ਹੱਕੀ ਮੰਗਾਂ ਉਠਾ ਰਹੇ ਅਧਿਆਪਕਾਂ ਅਤੇ ਮੁਲਾਜ਼ਮਾਂ ਨੂੰ ਡਿਟੇਨ ਕਰਨਾ ਸਰਕਾਰ ਦੇ ਲੋਕਤੰਤਰ ਪ੍ਰਤੀ ਦੋਗਲੇ ਰਵੱਈਏ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਅਧਿਆਪਕਾਂ, 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਸਮੇਤ ਵੱਖ-ਵੱਖ ਵਰਗਾਂ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਅਤੇ ਇਨ੍ਹਾਂ ਮੰਗਾਂ ਦਾ ਗੱਲਬਾਤ ਰਾਹੀਂ ਹੱਲ ਕਰਨ ਦੀ ਬਜਾਏ ਪੁਲਿਸੀ ਦਬਾਅ, ਡਿਟੇਨ ਅਤੇ ਧੱਕੇਸ਼ਾਹੀ ਦਾ ਰਾਹ ਅਖ਼ਤਿਆਰ ਕਰਨਾ ਕਿਸੇ ਵੀ ਲੋਕਤੰਤਰੀ ਸਰਕਾਰ ਲਈ ਸ਼ੋਭਾ ਨਹੀਂ ਦਿੰਦਾ। ਡੀਟੀਐੱਫ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਰੋਜ਼ਪੁਰ ਵਿੱਚ ਡਿਟੇਨ ਕੀਤੇ ਗਏ ਸਾਰੇ ਆਗੂਆਂ ਅਤੇ ਮੁਲਾਜ਼ਮਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਸ਼ਾਂਤਮਈ ਪ੍ਰਦਰਸ਼ਨਕਾਰੀਆਂ ਨਾਲ ਕੀਤੀ ਧੱਕੇਸ਼ਾਹੀ ਦੀ ਜਾਂਚ ਕਰਵਾਈ ਜਾਵੇ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਗੱਲਬਾਤ ਰਾਹੀਂ ਹੱਲ ਕੀਤਾ ਜਾਵੇ। ਡੀਟੀਐੱਫ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਡਰ, ਧਮਕੀਆਂ ਅਤੇ ਪੁਲਿਸੀ ਤਾਕਤ ਦੇ ਸਹਾਰੇ ਮੁਲਾਜ਼ਮਾਂ ਦੀ ਹੱਕੀ ਆਵਾਜ਼ ਨੂੰ ਲੰਮੇ ਸਮੇਂ ਤੱਕ ਦਬਾਇਆ ਨਹੀਂ ਜਾ ਸਕਦਾ ਅਤੇ ਜੇਕਰ ਸਰਕਾਰ ਨੇ ਆਪਣਾ ਦਮਨਕਾਰੀ ਰਵੱਈਆ ਜਾਰੀ ਰੱਖਿਆ ਤਾਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਲੋਕਤੰਤਰੀ ਢੰਗ ਨਾਲ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜਾ ਹੱਕਾਂ ਦੀ ਰੱਖਿਆ, ਬਰਾਬਰੀ ਅਤੇ ਲੋਕਤੰਤਰ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਦਾ ਦਿਨ ਹੈ, ਨਾ ਕਿ ਹੱਕੀ ਆਵਾਜ਼ਾਂ ਨੂੰ ਪੁਲਿਸੀ ਤਾਕਤ ਨਾਲ ਕੁਚਲਣ ਦਾ। ਇਸ ਮੌਕੇ ਦਵਿੰਦਰ ਨਾਥ,ਰਾਜ ਕੁਮਾਰ ਮਹਿਰੋਕ ,ਸਰਬਜੀਤ ਸਿੰਘ, ਅਮਿਤ ਕੰਬੋਜ਼,ਸਵਰਨ ਸਿੰਘ,ਨਰਿੰਦਰ ਜੰਮੂ,ਹਰਵਿੰਦਰ ਸਿੰਘ ਕੈਲਾਸ਼, ਰਾਮ ਕੁਮਾਰ ,ਹਰਜਿੰਦਰ ਜਨੇਰ,ਵਿਕਰਮ ਜੀਤ,ਅਨਿਲ ਧਵਨ ,ਗਗਨ ਮਿੱਤਲ ,ਸੰਦੀਪ ਕੁਮਾਰ ,ਹਰਦੀਪ ਸਿੰਘ, ਬਲਵਿੰਦਰ ਸਿੰਘ, ਜੈਦੇਵ ਪੁੱਗਲ, ਵਿਪਣ ਕੰਬੋਜ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ, ਅੰਕੁਸ਼ ਕੰਬੋਜ, ਦਰਸ਼ਨ ਸਿੰਘ ਵੜਵਾਲ, ਸੰਧੂ,ਵਰਿੰਦਰਪਾਲ ਸਿੰਘ,ਕਿਰਪਾਲ ਸਿੰਘ ,ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button