Ferozepur News

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਰੈਂਪ (RAMP) ਸਕੀਮ ਅਧੀਨ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਰੈਂਪ (RAMP) ਸਕੀਮ ਅਧੀਨ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ
ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਵਿਖੇ ਰੈਂਪ (RAMP) ਸਕੀਮ ਅਧੀਨ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਫ਼ਿਰੋਜ਼ਪੁਰ, 19-8-2026: ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਰੈਂਪ’ (RAMP) ਸਕੀਮ ਅਧੀਨ ਇੱਕ ਰੋਜ਼ਾ ਸਮਰੱਥਾ ਨਿਰਮਾਣ ਪ੍ਰੋਗਰਾਮ (ਕੈਪੇਸਿਟੀ ਬਿਲਡਿੰਗ ਪ੍ਰੋਗਰਾਮ) ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਐਮ.ਜੀ.ਐਸ.ਆਈ.ਪੀ.ਏ. (MGSIPA), ਪੰਜਾਬ ਸਰਕਾਰ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਉਦਯੋਗ ਕੇਂਦਰ (DIC) ਫ਼ਿਰੋਜ਼ਪੁਰ ਅਤੇ ਯੂਨੀਵਰਸਿਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੀ ਸ਼ੁਰੂਆਤ ਸਵੇਰੇ 10:00 ਵਜੇ ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ, ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਮੁਖੀ ਡਾ. ਮਨਜਿੰਦਰ ਸਿੰਘ ਅਤੇ ਇੰਡੀਆ ਸੀਬਰੀ ਦੇ ਰੀਜਨਲ ਮੈਨੇਜਰ ਸ਼੍ਰੀਮਤੀ ਸ਼ੁਭਾਂਗੀ ਸੇਠੀ ਦੀ ਮੌਜੂਦਗੀ ਵਿੱਚ ਹੋਈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਉਦਯੋਗਿਕ ਜ਼ਰੂਰਤਾਂ, ਆਧੁਨਿਕ ਤਕਨੀਕ, ਸਰਕਾਰੀ ਸਕੀਮਾਂ ਅਤੇ ਸਵੈ-ਰੁਜ਼ਗਾਰ (ਉੱਦਮਤਾ) ਦੇ ਨਵੇਂ ਮੌਕਿਆਂ ਬਾਰੇ ਜਾਣੂ ਕਰਵਾਉਣਾ ਸੀ।
ਕਾਰਜਸ਼ਾਲਾ ਦੌਰਾਨ ਚਾਰ ਤਕਨੀਕੀ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਤਕਨਾਲੋਜੀ ਐਕਸਟੈਂਸ਼ਨ ਸੈਂਟਰ, ਸਰਕਾਰੀ ਸਕੀਮਾਂ ਤੇ ਪੀ.ਆਈ.ਬੀ.ਡੀ.ਪੀ.-2026 (PIBDP-2026), ਮਕੈਨੀਕਲ ਇੰਜੀਨੀਅਰਿੰਗ ਵਿੱਚ ਉੱਦਮਤਾ, ਐਡਵਾਂਸਡ ਵੈਲਡਿੰਗ ਤਕਨਾਲੋਜੀ ਤੇ ਸਿਮੂਲੇਸ਼ਨ ਅਤੇ ਪੈਨਲ ਚਰਚਾ ਸ਼ਾਮਲ ਰਹੇ। ਮੁੱਖ ਬੁਲਾਰੇ ਡਾ. ਮਨਜਿੰਦਰ ਸਿੰਘ ਨੇ ਐਡਵਾਂਸਡ ਵੈਲਡਿੰਗ ਅਤੇ ਸਿਮੂਲੇਸ਼ਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ, ਜਦਕਿ ਇੰਡੀਆ ਸੀਬਰੀ ਦੇ ਰੀਜਨਲ ਮੈਨੇਜਰ ਸ਼੍ਰੀਮਤੀ ਸ਼ੁਭਾਂਗੀ ਸੇਠੀ ਅਤੇ ਸ਼੍ਰੀ ਸ਼ੁਭਮ ਮਹਿੰਦੀਰੱਤਾ ਨੇ ਆਧੁਨਿਕ ਸਿਮੂਲੇਟਰਾਂ ਰਾਹੀਂ ਵਿਦਿਆਰਥੀਆਂ ਨੂੰ ਵੈਲਡਿੰਗ ਦਾ ਪ੍ਰੈਕਟੀਕਲ ਪ੍ਰਦਰਸ਼ਨ ਕਰਵਾਇਆ।
ਜ਼ਿਲ੍ਹਾ ਉਦਯੋਗ ਕੇਂਦਰ (DIC) ਫ਼ਿਰੋਜ਼ਪੁਰ ਦੇ ਫੰਕਸ਼ਨਲ ਮੈਨੇਜਰ ਸ਼੍ਰੀ ਸੁਖਰਾਜ ਸਿੰਘ ਵਿਰਕ ਅਤੇ ਹੋਰ ਮਾਹਿਰ ਬੁਲਾਰਿਆਂ ਨੇ ਸਰਕਾਰੀ ਸਕੀਮਾਂ, ਤਕਨਾਲੋਜੀ ਦੇ ਵਿਸਥਾਰ ਅਤੇ ਉਦਯੋਗਿਕ ਖੇਤਰ ਵਿੱਚ ਉਪਲਬਧ ਮੌਕਿਆਂ ਬਾਰੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਉਦਯੋਗਾਂ ਦੀ ਮੰਗ ਅਨੁਸਾਰ ਆਪਣੇ ਹੁਨਰ ਨੂੰ ਨਿਖਾਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਵਾਈਸ ਚਾਂਸਲਰ ਪ੍ਰੋ. (ਡਾ.) ਸੁਰੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਵਿਹਾਰਕ ਗਿਆਨ ਅਤੇ ਆਧੁਨਿਕ ਤਕਨੀਕ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਨਾਲ ਉਹ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਹੋ ਕੇ ਰੁਜ਼ਗਾਰ ਅਤੇ ਉੱਦਮਤਾ ਦੇ ਨਵੇਂ ਖੇਤਰਾਂ ਵਿੱਚ ਸਫ਼ਲ ਹੋ ਸਕਦੇ ਹਨ।
ਇਸ ਸਮਾਗਮ ਵਿੱਚ ਉਦਯੋਗ ਜਗਤ ਤੋਂ ਸ਼੍ਰੀ ਮੁਨੀਸ਼ ਧੀਰ, ਸ਼੍ਰੀ ਹਿਤੇਸ਼ ਉੱਪਲ, ਫੈਕਲਟੀ ਮੈਂਬਰਾਂ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ। ਪ੍ਰੋਗਰਾਮ ਦੇ ਅੰਤ ਵਿੱਚ ਵਿਭਾਗ ਦੇ ਮੁਖੀ ਵੱਲੋਂ ਆਏ ਹੋਏ ਸਾਰੇ ਪਤਵੰਤਿਆਂ, ਬੁਲਾਰਿਆਂ ਅਤੇ ਭਾਗੀਦਾਰਾਂ ਦਾ ਰਸਮੀ ਤੌਰ ‘ਤੇ ਧੰਨਵਾਦ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button