ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਮਮਦੋਟ ਇਲਾਕੇ ਅਤੇ ਬਾਜ਼ਾਰ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ, ਪਿੰਡ ਜੱਲੋ ਕੇ ਦੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਮਮਦੋਟ ਇਲਾਕੇ ਅਤੇ ਬਾਜ਼ਾਰ ਵਿੱਚ ਵਿਸ਼ਾਲ ਮੋਟਰਸਾਈਕਲ ਮਾਰਚ, ਪਿੰਡ ਜੱਲੋ ਕੇ ਦੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ
ਮਮਦੋਟ, 20 ਅਗਸਤ , 2026: ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਅੱਜ ਇਲਾਕਾ ਮਮਦੋਟ ਅਤੇ ਮਮਦੋਟ ਦੇ ਬਾਜ਼ਾਰ ਵਿੱਚ ਮੋਟਰਸਾਈਕਲ ਮਾਰਚ ਕਰਕੇ ਕਿਸਾਨੀ ਮਸਲਿਆਂ ਅਤੇ ਲੋਕਾਂ ਦੀਆਂ ਹੱਕੀ ਮੰਗਾਂ ਨੂੰ ਉਭਾਰਿਆ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀਆਂ ਜ਼ਮੀਨਾਂ, ਖੇਤੀਬਾੜੀ ਅਤੇ ਰੋਜ਼ੀ-ਰੋਟੀ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਜਥੇਬੰਦੀ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਕਿਸੇ ਵੀ ਕਿਸਾਨ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ।
ਇਸ ਮੌਕੇ ਜੱਲੋ ਕੇ ਦੇ ਆਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਦੇ ਮਸਲੇ ਨੂੰ ਲੈ ਕੇ ਨਾਇਬ ਤਹਿਸੀਲਦਾਰ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲੰਮੇ ਸਮੇਂ ਤੋਂ ਜ਼ਮੀਨਾਂ ’ਤੇ ਵਾਹੀ ਕਰ ਰਹੇ ਆਬਾਦਕਾਰ ਕਿਸਾਨਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇ ਅਤੇ ਉਨ੍ਹਾਂ ਨਾਲ ਕਿਸੇ ਵੀ ਕਿਸਮ ਦੀ ਧੱਕੇਸ਼ਾਹੀ ਨਾ ਹੋਣ ਦਿੱਤੀ ਜਾਵੇ ਅਤੇ ਜੰਗਲਾਤ ਮਹਿਕਮੇ ਨੂੰ ਕਿਸਾਨਾਂ ਦੀਆਂ ਜਮੀਨਾਂ ਵਿੱਚ ਦਖ਼ਲਅੰਦਾਜ਼ੀ ਕਰਨ ਤੋਂ ਰੋਕਿਆ ਜਾਵੇ| ਉਨ੍ਹਾਂ ਕਿਹਾ ਕਿ ਜ਼ਮੀਨ ਕਿਸਾਨ ਦੀ ਜ਼ਿੰਦਗੀ ਅਤੇ ਉਸਦੇ ਪਰਿਵਾਰ ਦੀ ਰੋਜ਼ੀ-ਰੋਟੀ ਦਾ ਮੁੱਖ ਆਧਾਰ ਹੈ, ਇਸ ਲਈ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਸਾਨਾਂ ਨੂੰ ਇਨਸਾਫ਼ ਦਿੱਤਾ ਜਾਣਾ ਚਾਹੀਦਾ ਹੈ।
ਇਸ ਤੋਂ ਇਲਾਵਾ ਪਿੰਡ ਪੋਜੋਕੇ ਵਿੱਚ ਹੋਈ ਲੜਾਈ ਦੇ ਮਾਮਲੇ ਵਿੱਚ ਪੀੜਤ ਨਿਰਮਲ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਅਤੇ ਕਿਸਾਨ ਥਾਣਾ ਮਮਦੋਟ ਦੇ ਐੱਸ.ਐੱਚ.ਓ. ਨੂੰ ਮਿਲੇ। ਕਿਸਾਨ ਆਗੂਆਂ ਨੇ ਪੁਲਿਸ ਅਧਿਕਾਰੀ ਅੱਗੇ ਮਾਮਲਾ ਰੱਖਦਿਆਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਜ਼ਮੀਨਾਂ ਦੀ ਰਾਖੀ, ਕਿਸਾਨੀ ਮਸਲਿਆਂ ਅਤੇ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਲੋੜ ਪੈਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜਥੇਬੰਦੀ ਦੇ ਜਰਨਲ ਸਕੱਤਰ ਗੁਰਮੀਤ ਸਿੰਘ ਮਹਿਮਾਂ, ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ, ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ , ਜਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਬਲਾਕ ਆਗੂ ਗੁਰਜੱਜ ਸਿੰਘ ਸਾਂਦੇ ਹਾਸ਼ਮ ਓਮ ਪ੍ਰਕਾਸ਼ ਲੱਖਾਹਾਜੀ ਵਿਕਰਮ ਬਾਰੇਕੇ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਵਰਕਰ ਹਾਜ਼ਰ ਸਨ।



![ਦੇਵ ਸਮਾਜ ਕਾਲਜ ਫ਼ਾਰ ਵੂਮੈਨ] ਫਿਰੋਜ਼ਪੁਰ ਵਿਖੇ ਹਿੰਦੀ ਦਿਵਸ ਮਨਾਇਆ ਗਿਆ ਦੇਵ ਸਮਾਜ ਕਾਲਜ ਫ਼ਾਰ ਵੂਮੈਨ] ਫਿਰੋਜ਼ਪੁਰ ਵਿਖੇ ਹਿੰਦੀ ਦਿਵਸ ਮਨਾਇਆ ਗਿਆ](https://ferozepuronline.com/wp-content/uploads/2022/09/photo-390x220.jpg)

