Ferozepur News
ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿੱਚ ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਜਿੱਤਿਆ ਦੂਸਰਾ ਸਥਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦੇ ਵਿਦਿਆਰਥੀ ਹਰਅਮਿਤਪਾਲ ਸਿੰਘ ਦੀ ਸਟੇਟ ਪੱਧਰੀ ਟੂਰਨਾਮੈਂਟ ਲਈ ਚੋਣ

ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿੱਚ ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਜਿੱਤਿਆ ਦੂਸਰਾ ਸਥਾਨ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਦੇ ਵਿਦਿਆਰਥੀ ਹਰਅਮਿਤਪਾਲ ਸਿੰਘ ਦੀ ਸਟੇਟ ਪੱਧਰੀ ਟੂਰਨਾਮੈਂਟ ਲਈ ਚੋਣ
ਫ਼ਿਰੋਜ਼ਪੁਰ, 22 ਅਗਸਤ() ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸ਼ਤਰੰਜ ਮੁਕਾਬਲਿਆਂ ਵਿੱਚ ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟੂਰਨਾਮੈਂਟ ਵਿੱਚ ਦੂਸਰਾ ਸਥਾਨ ਪ੍ਰਾਪਤ ਕਰਕੇ ਟਰਾਫੀ ਆਪਣੇ ਨਾਮ ਕੀਤੀ। ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ, ਜਿਸ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਜ਼ੋਨਾਂ ਦੀਆਂ ਟੀਮਾਂ ਨੇ ਭਾਗ ਲਿਆ।
ਜ਼ੋਨ ਸਤੀਏਵਾਲਾ ਦੀ ਅੰਡਰ-19 ਲੜਕਿਆਂ ਦੀ ਟੀਮ ਨੇ ਮੁਕਾਬਲੇ ਦੌਰਾਨ ਬਿਹਤਰੀਨ ਖੇਡ, ਸੂਝ-ਬੂਝ, ਧੀਰਜ ਅਤੇ ਰਣਨੀਤਿਕ ਸਮਝ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਸਖ਼ਤ ਅਤੇ ਚੁਣੌਤੀਪੂਰਨ ਮੁਕਾਬਲਿਆਂ ਵਿੱਚ ਆਪਣੇ ਵਿਰੋਧੀਆਂ ਨੂੰ ਕੜੀ ਟੱਕਰ ਦਿੰਦਿਆਂ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਅੰਤ ਵਿੱਚ ਜ਼ਿਲ੍ਹਾ ਪੱਧਰ ’ਤੇ ਦੂਸਰਾ ਸਥਾਨ ਹਾਸਲ ਕਰਕੇ ਜ਼ੋਨ ਅਤੇ ਆਪਣੇ ਸਕੂਲਾਂ ਦਾ ਨਾਮ ਰੌਸ਼ਨ ਕੀਤਾ।
ਇਹ ਜਾਣਕਾਰੀ ਪ੍ਰਿੰਸੀਪਲ ਪੂਨਮ ਕਾਲੜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਲੂਰ ਨੇ ਦਿੱਤੀ ਅਤੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਇਹ ਰਹੀ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਹਰਅਮਿਤਪਾਲ ਸਿੰਘ ਦੀ ਸ਼ਾਨਦਾਰ ਖੇਡ ਦੇ ਆਧਾਰ ’ਤੇ ਸਟੇਟ ਪੱਧਰੀ ਸ਼ਤਰੰਜ ਟੂਰਨਾਮੈਂਟ ਲਈ ਚੋਣ ਹੋਈ। ਹਰਅਮਿਤਪਾਲ ਸਿੰਘ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ, ਅਧਿਆਪਕਾਂ ਅਤੇ ਸਮੂਹ ਸਟਾਫ ਵੱਲੋਂ ਉਸ ਨੂੰ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।
ਇਸ ਸਫ਼ਲਤਾ ਮੌਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ਼ਤਰੰਜ ਵਰਗੀ ਖੇਡ ਵਿਦਿਆਰਥੀਆਂ ਵਿੱਚ ਏਕਾਗਰਤਾ, ਧੀਰਜ, ਫ਼ੈਸਲਾ ਲੈਣ ਦੀ ਸਮਰੱਥਾ ਅਤੇ ਬੌਧਿਕ ਵਿਕਾਸ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਸਮੂਹ ਸਕੂਲ ਅਤੇ ਜ਼ੋਨ ਸਤੀਏਵਾਲਾ ਲਈ ਮਾਣ ਵਾਲੀ ਗੱਲ ਹੈ।
ਇਸ ਮੌਕੇ ਮੈਡਮ ਸੀਮਾ ਰਾਨੀ, ਹਰਪ੍ਰੀਤ ਬੇਦੀ, ਵੀਨਾ ਕਾਲੜਾ, ਸੁਜਾਤਾ ਜੈਨ, ਕੁਲਵਿੰਦਰ ਕੌਰ, ਸ਼ੈਲਿਕਾ, ਰੋਹਿਤ ਪੁਰੀ, ਗੁਰਵਿੰਦਰ ਕੌਰ, ਰਾਖੀ ਗਰਗ, ਗੁਰਪ੍ਰਤਾਪ ਸਿੰਘ, ਮਨਦੀਪ ਕੁਮਾਰ, ਗਗਨਦੀਪ ਸਿੰਘ, ਜਗਤਾਰ ਸਿੰਘ ਅਤੇ ਅਜੈਬ ਸਿੰਘ ਸਮੇਤ ਹੋਰ ਸਟਾਫ ਮੈਂਬਰ ਨੇ ਟੀਮ ਅਤੇ ਵਿਸ਼ੇਸ਼ ਤੌਰ ’ਤੇ ਸਟੇਟ ਪੱਧਰੀ ਟੂਰਨਾਮੈਂਟ ਲਈ ਚੁਣੇ ਗਏ ਵਿਦਿਆਰਥੀ ਹਰਅਮਿਤਪਾਲ ਸਿੰਘ ਨੂੰ ਵਧਾਈ ਦਿੰਦਿਆਂ ਉਸ ਦੀ ਅਗਲੀ ਪ੍ਰਤੀਯੋਗਿਤਾ ਲਈ ਕਾਮਯਾਬੀ ਦੀ ਕਾਮਨਾ ਕੀਤੀ।





