Ferozepur News

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮਾੜੇ ਖੁਰਦ, ਪਿੰਡੀ ਤੇ ਵਾਸਲ ਮੋਹਨ ਕੇ ਪਿੰਡਾਂ ਵਿੱਚ ਦਿਖਾਏ ਗਏ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ-

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮਾੜੇ ਖੁਰਦ, ਪਿੰਡੀ ਤੇ ਵਾਸਲ ਮੋਹਨ ਕੇ ਪਿੰਡਾਂ ਵਿੱਚ ਦਿਖਾਏ ਗਏ ਸ਼ੋਅ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ-

· ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮਾੜੇ ਖੁਰਦ, ਪਿੰਡੀ ਤੇ ਵਾਸਲ ਮੋਹਨ ਕੇ ਪਿੰਡਾਂ ਵਿੱਚ ਦਿਖਾਏ ਗਏ ਸ਼ੋਅ

ਫਿਰੋਜ਼ਪੁਰ 22 ਅਗਸਤ 2026.
ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਸੰਦੇਸ਼ ਨੂੰ ਪਿੰਡ-ਪਿੰਡ ਪਹੁੰਚਾਉਣ ਅਤੇ ਉਨ੍ਹਾਂ ਦੀ ਜੀਵਨੀ ਬਾਰੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲਾ ਕੀਤਾ ਗਿਆ, ਜਿਸ ਤਹਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਮਾੜੇ ਖੁਰਦ, ਪਿੰਡੀ ਤੇ ਵਾਸਲ ਮੋਹਨ ਕੇ ਵਿਖੇ ਬੀਤੀ ਸ਼ਾਮ ਨੂੰ ਐਲਈਡੀ ਵੈਨ ਰਾਹੀਂ ਪਿੰਡ ਦੇ ਲੋਕਾਂ ਨੂੰ ਦਸਤਾਵੇਜ਼ੀ ਫਿਲਮ ਵਖਾਈ ਗਈ।

ਪੰਜਾਬ ਸਰਕਾਰ ਦੇ ਵਿਸ਼ੇਸ ਉਪਰਾਲੇ ਤਹਿਤ ਅੱਜ ਵੈਨ ਤੇ ਵੱਡੀ ਐਲ.ਈ.ਡੀ. ਸਕਰੀਨ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫਿਲਮ ਦਿਖਾਈ ਗਈ ਜੋ ਕਿ ਅਰਥਪੂਰਨ ਅਤੇ ਬਹੁਤ ਪ੍ਰਭਾਵਸ਼ਾਲੀ ਹੈ। ਇਸ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਮੁੱਖ ਮਕਸਦ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ।

ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਤੋਂ ਪ੍ਰੇਰਨਾ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਦੇ ਨਿਰਮਾਣ ਲਈ ਅਣਥੱਕ ਯਤਨ ਕਰਨੇ ਚਾਹੀਦੇ ਹਨ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ’ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ।
ਇਹ ਦਸਤਾਵੇਜੀ ਫਿਲਮ ਹਲਕੇ ਵਿੱਚ ਰੋਜ਼ਾਨਾ 3 ਪਿੰਡਾਂ ਵਿੱਚ ਸ਼ਾਮ 5 ਵਜੇ, 6 ਵਜੇ ਤੇ 7:00 ਵਜੇ ਨੂੰ ਦਖਾਈ ਜਾਵੇਗੀ। ਇਹ ਡਾਕੂਮੈਂਟਰੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ।

Related Articles

Leave a Reply

Your email address will not be published. Required fields are marked *

Back to top button