Ferozepur News

ਵਿਧਾਇਕ ਰਣਬੀਰ ਭੁੱਲਰ ਵੱਲੋਂ ਪਿੰਡ ਖਾਈ ਅਤੇ ਮਾਛੀਵਾੜਾ ਵਿੱਚ ਨਵੇਂ ਖੇਡ ਮੈਦਾਨਾਂ ਦਾ ਕੀਤਾ ਗਿਆ ਉਦਘਾਟਨ

ਵਿਧਾਇਕ ਰਣਬੀਰ ਭੁੱਲਰ ਵੱਲੋਂ ਪਿੰਡ ਖਾਈ ਅਤੇ ਮਾਛੀਵਾੜਾ ਵਿੱਚ ਨਵੇਂ ਖੇਡ ਮੈਦਾਨਾਂ ਦਾ ਕੀਤਾ ਗਿਆ ਉਦਘਾਟਨ

ਵਿਧਾਇਕ ਰਣਬੀਰ ਭੁੱਲਰ ਵੱਲੋਂ ਪਿੰਡ ਖਾਈ ਅਤੇ ਮਾਛੀਵਾੜਾ ਵਿੱਚ ਨਵੇਂ ਖੇਡ ਮੈਦਾਨਾਂ ਦਾ ਕੀਤਾ ਗਿਆ ਉਦਘਾਟਨ

ਫਿਰੋਜ਼ਪੁਰ, 24 ਅਗਸਤ 2026.
ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਉਸਾਰੇ ਜਾ ਰਹੇ 3100 ਨਵੇਂ ਖੇਡ ਮੈਦਾਨਾਂ ਦੀ ਲੜੀ ਤਹਿਤ ਪਿੰਡ ਖਾਈ ਅਤੇ ਮਾਛੀਵਾੜਾ-104, ਬਲਾਕ ਫਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ।

ਵਿਧਾਇਕ ਰਣਬੀਰ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਦੇ ਸਹਿਯੋਗ ਨਾਲ ਇਹ ਖੇਡ ਮੈਦਾਨ ਸਾਡੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਵਧੀਆ ਮੰਚ ਪ੍ਰਦਾਨ ਕਰਨਗੇ।
ਇਸ ਮੌਕੇ ਵਿਧਾਇਕ ਰਣਬੀਰ ਭੁੱਲਰ ਨੇ ਦੋਵਾਂ ਪਿੰਡਾਂ ਦੇ ਵਾਸੀਆਂ ਅਤੇ ਨੌਜਵਾਨਾਂ ਨੂੰ ਇਸ ਨਵੀਂ ਸਹੂਲਤ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਕੇ ਨੌਜਵਾਨਾਂ ਨੂੰ ਨਵੀਆਂ ਉਚਾਈਆਂ ਵੱਲ ਲਿਜਾਣਾ ਸਾਡੀ ਲਗਾਤਾਰ ਕੋਸ਼ਿਸ਼ ਹੈ।

Related Articles

Leave a Reply

Your email address will not be published. Required fields are marked *

Back to top button