ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਲਈ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਵਿੱਚ ਕੈਂਪ ਲਗਾਇਆ

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਲਈ ਮੈਰੀਟੋਰੀਅਸ ਸਕੂਲ ਫਿਰੋਜ਼ਪੁਰ ਵਿੱਚ ਕੈਂਪ ਲਗਾਇਆ ਗਿਆ
ਫ਼ਿਰੋਜ਼ਪੁਰ, 25 ਅਗਸਤ, 2026:
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਰਣਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ਸਕੂਲੀ ਬੱਚਿਆਂ ਨੂੰ ਦੁੱਧ ਪ੍ਰਤੀ ਜਾਗਰੂਕ ਕਰਨ ਲਈ ਦੁੱਧ ਦੀ ਮਹੱਤਤਾ ਅਤੇ ਗੁਣਵੱਤਾ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਸਕੂਲ ਦੇ ਬੱਚਿਆਂ ਅਤੇ ਸਟਾਫ ਵੱਲੋਂ ਬੜੇ ਉਤਸ਼ਾਹ ਨਾਲ ਭਾਗ ਲਿਆ ਗਿਆ।
ਕੈਂਪ ਵਿੱਚ ਰਣਦੀਪ ਕੁਮਾਰ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵੱਲੋਂ ਦੁੱਧ, ਦੁੱਧ ਦੀ ਬਣਤਰ, ਸਾਫਟ ਡਰਿੰਕ ਅਤੇ ਦੁੱਧ ਦੀ ਤੁਲਨਾ ਸਾਫਟ ਡਰਿੰਕ ਨਾਲ ਕਰਦੇ ਹੋਏ ਸਿਹਤ ਨੂੰ ਹੋਣ ਵਾਲੇ ਨੁਕਸਾਨ ਸਬੰਧੀ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਅਮਨਦੀਪ ਸਿੰਘ, ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਬੱਚਿਆਂ ਨੂੰ ਦੁੱਧ ਵਿੱਚ ਪਾਏ ਜਾਣ ਵਾਲੇ ਪੋਸ਼ਟਿਕ ਤੱਤਾਂ, ਦੁੱਧ ਦਾ ਮਨੁੱਖੀ ਸਰੀਰ ’ਤੇ ਅਸਰ ਅਤੇ ਦੁੱਧ ਦੀ ਜੀਵਨ ਵਿੱਚ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ ਅਤੇ ਬੱਚਿਆਂ ਨੂੰ ਰੋਜਾਨਾ ਦੁੱਧ ਪੀਣ ਲਈ ਪ੍ਰੇਰਿਤ ਕੀਤਾ ਗਿਆ। ਡਿਪਟੀ ਡਾਇਰੈਕਟਰ ਡੇਅਰੀ ਅਤੇ ਡੇਅਰੀ ਵਿਕਾਸ ਵਿਭਾਗ ਦੀ ਟੀਮ ਵੱਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਜ਼ਿਲਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸੁਕ੍ਰਿਤੀ ਸ਼ਰਮਾ, ਸੁਨੀਲ ਕੰਬੋਜ ਅਤੇ ਉਹਨਾਂ ਦੇ ਸਮੂਹ ਸਟਾਫ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ ਜਿਹਨਾਂ ਨੇ ਇਸ ਕੈਂਪ ਨੂੰ ਆਯੋਜਿਤ ਕਰਨ ਵਿੱਚ ਖਾਸ ਯੋਗਦਾਨ ਦਿੱਤਾ। ਕੈਂਪ ਵਿੱਚ ਸਕੂਲੀ ਬੱਚਿਆਂ ਵੱਲੋਂ ਲਿਆਂਦੇ ਗਏ ਦੁੱਧ ਦੇ ਨਮੂਨਿਆਂ ਨੂੰ ਚੈਕ ਕਰਕੇ ਰਿਪੋਰਟ ਵੀ ਦਿੱਤੀ ਗਈ। ਸ਼੍ਰੀ ਰਣਦੀਪ ਕੁਮਾਰ ਵੱਲੋਂ ਵਾਈਸ ਪ੍ਰਿੰਸੀਪਲ ਸਾਹਿਬਾਨ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਬੱਚਿਆਂ ਨੂੰ ਵੇਰਕਾ ਦੀ ਫਰੈਸ਼ਮੈਂਟ ਦਿੱਤੀ ਗਈ।





