Ferozepur News

*ਹਮਾਰੇ ਰਾਮ’ ਨਾਟਕ 30 ਅਗਸਤ ਨੂੰ ਕੀਤਾ ਜਾਵੇਗਾ ਪੇਸ਼ *

*ਹਮਾਰੇ ਰਾਮ’ ਨਾਟਕ 30 ਅਗਸਤ ਨੂੰ ਕੀਤਾ ਜਾਵੇਗਾ ਪੇਸ਼ *

*ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਜੈਨਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸ ਐਂਡ ਰਿਸਰਚ ਫਿਰੋਜ਼ਪੁਰ ਵਿਖੇ 30 ਅਗਸਤ  ਨੂੰ ਕੀਤਾ ਜਾਵੇਗਾ ਪੇਸ਼ *

ਫਿਰੋਜ਼ਪੁਰ, 26 ਅਗਸਤ , 2026: ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਜੈਨਸਿਸ ਇੰਸਟੀਚਿਊਟ ਆਫ ਡੈਂਟਲ ਸਾਇੰਸ ਐਂਡ ਰਿਸਰਚ ਮੋਗਾ ਰੋਡ ਫਿਰੋਜ਼ਪੁਰ ਵਿਖੇ 30 ਅਗਸਤ ਨੂੰ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਦਿੱਤੀ|

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਕ੍ਰਿਸ਼ਨਾ ਪਾਲ ਰਾਜਪੂਤ ਨੇ ਦੱਸਿਆ ਕਿ ‘ਹਮਾਰੇ ਰਾਮ’ ਦੀ ਜੋਸ਼ ਭਰਪੂਰ ਪੇਸ਼ਕਾਰੀ ਕੀਤੀ ਜਾਵੇਗੀ, ਜਿਸ ਵਿੱਚ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਬੇਹੱਦ ਖੂਬਸੂਰਤੀ ਨਾਲ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਸਮੇਤ ਕਈ ਮੈਂਬਰਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਭਗਵਾਨ ਸ੍ਰੀ ਰਾਮ ਜੀ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਥੀਏਟਰ ਦੇ ਸ਼ਕਤੀਸ਼ਾਲੀ ਮਾਧਿਅਮ ਰਾਹੀਂ ਸੱਚ, ਨਿਆਂ, ਦਇਆ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ।ਇਸ ਪਹਿਲਕਦਮੀ ਰਾਹੀਂ ਸੂਬਾ ਸਰਕਾਰ ਦਾ ਉਦੇਸ਼ ਦੇਸ਼ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਨਾਟਕ ਦੁਪਹਿਰ 2 ਵਜੇ ਤੋਂ 5:30 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 9:30 ਵਜੇ ਤੱਕ ਪੇਸ਼ ਕੀਤਾ ਜਾਵੇਗਾ|

Related Articles

Leave a Reply

Your email address will not be published. Required fields are marked *

Back to top button