Ferozepur News

ਫਿਰੋਜ਼ਪੁਰ ਵਿੱਚ ‘ਹਮਾਰੇ ਰਾਮ’ ਦਾ ਸ਼ਾਨਦਾਰ ਮੰਚਨ; ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਨਿਭਾਈਆਂ ਅਹਿਮ ਭੂਮਿਕਾਵਾਂ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜਨੀਸ਼ ਦਹੀਆ ਨੇ ਸ਼ਾਨਦਾਰ ਪੇਸ਼ਕਾਰੀ ਦਾ ਆਨੰਦ ਮਾਣਿਆ ਤੇ ਸੱਭਿਆਚਾਰਕ ਪਹਿਲਕਦਮੀ ਦੀ ਕੀਤੀ ਸ਼ਲਾਘਾ

ਫਿਰੋਜ਼ਪੁਰ ਵਿੱਚ ‘ਹਮਾਰੇ ਰਾਮ’ ਦਾ ਸ਼ਾਨਦਾਰ ਮੰਚਨ; ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਨਿਭਾਈਆਂ ਅਹਿਮ ਭੂਮਿਕਾਵਾਂ

ਫਿਰੋਜ਼ਪੁਰ ਵਿੱਚ ‘ਹਮਾਰੇ ਰਾਮ’ ਦਾ ਸ਼ਾਨਦਾਰ ਮੰਚਨ; ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ ਨਿਭਾਈਆਂ ਅਹਿਮ ਭੂਮਿਕਾਵਾਂ

ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਰਜਨੀਸ਼ ਦਹੀਆ ਨੇ ਸ਼ਾਨਦਾਰ ਪੇਸ਼ਕਾਰੀ ਦਾ ਆਨੰਦ ਮਾਣਿਆ ਤੇ ਸੱਭਿਆਚਾਰਕ ਪਹਿਲਕਦਮੀ ਦੀ ਕੀਤੀ ਸ਼ਲਾਘਾ

ਫਿਰੋਜ਼ਪੁਰ, 30 ਅਗਸਤ 2026: ਪੰਜਾਬ ਸਰਕਾਰ ਦੇ ਸਹਿਯੋਗ ਨਾਲ ਸ਼ਨੀਵਾਰ ਨੂੰ ਜੈਨੇਸਿਸ ਇੰਸਟੀਚਿਊਟ ਆਫ਼ ਡੈਂਟਲ ਸਾਇੰਸਜ਼ ਐਂਡ ਰਿਸਰਚ, ਫਿਰੋਜ਼ਪੁਰ ਦੇ ਆਡੀਟੋਰੀਅਮ ਵਿਖੇ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੇ ਦੋ ਸ਼ੋਅ ਕਰਵਾਏ ਗਏ।

ਉੱਘੇ ਅਦਾਕਾਰ ਆਸ਼ੂਤੋਸ਼ ਰਾਣਾ ਅਤੇ ਰਾਹੁਲ ਆਰ. ਭੂਚਰ ਨੇ 150 ਮੈਂਬਰੀ ਫੈਲੀਸਿਟੀ ਟਰੂਪ ਦੇ ਨਾਲ ਅਹਿਮ ਭੂਮਿਕਾਵਾਂ ਨਿਭਾਉਂਦਿਆਂ ਭਗਵਾਨ ਸ਼੍ਰੀ ਰਾਮ ਦੇ ਜੀਵਨ, ਸਿੱਖਿਆਵਾਂ ਅਤੇ ਆਦਰਸ਼ਾਂ ਨੂੰ ਸ਼ਾਨਦਾਰ ਨਾਟਕੀ ਰੂਪ ਵਿੱਚ ਪੇਸ਼ ਕੀਤਾ।

ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਅਤੇ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਰਜਨੀਸ਼ ਦਹੀਆ ਨੇ ਵੀ ਦਰਸ਼ਕਾਂ ਦੇ ਨਾਲ ਇਸ ਲੋਕਪ੍ਰਿਯ ਨਾਟਕ ਦੀ ਭਾਵਪੂਰਣ ਪੇਸ਼ਕਾਰੀ ਦਾ ਆਨੰਦ ਮਾਣਿਆ। ਨਾਟਕ ਰਾਹੀਂ ਭਗਵਾਨ ਸ਼੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਅਤੇ ਉੱਚੇ ਆਦਰਸ਼ਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਜੀਵੰਤ ਕੀਤਾ ਗਿਆ।

ਵਿਧਾਇਕਾਂ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਭਗਵਾਨ ਸ਼੍ਰੀ ਰਾਮ ਦੀਆਂ ਸਦੀਵੀ ਸਿੱਖਿਆਵਾਂ ਨੂੰ ਲੋਕਾਂ ਤੱਕ ਪਹੁੰਚਾਉਣਾ, ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਅਤੇ ਰੰਗਮੰਚ ਦੇ ਪ੍ਰਭਾਵਸ਼ਾਲੀ ਮਾਧਿਅਮ ਰਾਹੀਂ ਸੱਚ, ਨਿਆਂ, ਕਰੁਣਾ ਅਤੇ ਏਕਤਾ ਦਾ ਸੰਦੇਸ਼ ਫੈਲਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੀਆਂ ਪਹਿਲਕਦਮੀਆਂ ਰਾਹੀਂ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਅਤੇ ਰਵਾਇਤੀ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਚਨਬੱਧ ਹੈ।

ਉਨ੍ਹਾਂ ਜਾਣਕਾਰੀ ਦਿੱਤੀ ਕਿ ਸੂਬਾ ਪੱਧਰੀ ਸੱਭਿਆਚਾਰਕ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਅਗਸਤ ਅਤੇ ਸਤੰਬਰ ਦੌਰਾਨ 12 ਸ਼ਹਿਰਾਂ ਵਿੱਚ ‘ਹਮਾਰੇ ਰਾਮ’ ਦੇ 41 ਮੁਫ਼ਤ ਸ਼ੋਅ ਕਰਵਾਏ ਜਾਣਗੇ। ਇਸ ਦੀ ਸ਼ੁਰੂਆਤ ਮੁਹਾਲੀ ਤੋਂ ਹੋਈ ਹੈ, ਜਦਕਿ ਜਲੰਧਰ, ਫਿਰੋਜ਼ਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ ਅਤੇ ਖੰਨਾ ਸਮੇਤ ਹੋਰ ਸ਼ਹਿਰਾਂ ਵਿੱਚ ਵੀ ਇਸ ਦੇ ਸ਼ੋਅ ਕਰਵਾਏ ਜਾ ਰਹੇ ਹਨ।

ਇਨ੍ਹਾਂ ਪੇਸ਼ਕਾਰੀਆਂ ਨੂੰ ਪੂਰੀ ਤਰ੍ਹਾਂ ਮੁਫ਼ਤ ਰੱਖਿਆ ਗਿਆ ਹੈ ਤਾਂ ਜੋ ਸਮਾਜ ਦੇ ਹਰ ਵਰਗ ਦੇ ਲੋਕ ਭਗਵਾਨ ਸ਼੍ਰੀ ਰਾਮ ਦੇ ਜੀਵਨ ਅਤੇ ਆਦਰਸ਼ਾਂ ਬਾਰੇ ਜਾਣ ਸਕਣ ਅਤੇ ਉਨ੍ਹਾਂ ਤੋਂ ਪ੍ਰੇਰਨਾ ਲੈ ਸਕਣ।

ਪ੍ਰੋਗਰਾਮ ਦੇ ਵਿਸ਼ਾਲ ਉਦੇਸ਼ ਬਾਰੇ ਆਯੋਜਕਾਂ ਨੇ ਕਿਹਾ ਕਿ ਇਸ ਪਹਿਲਕਦਮੀ ਰਾਹੀਂ ਭਾਰਤ ਦੀ ਅਧਿਆਤਮਿਕ, ਸੱਭਿਆਚਾਰਕ ਅਤੇ ਨੈਤਿਕ ਵਿਰਾਸਤ ਨੂੰ ਉਤਸ਼ਾਹਿਤ ਕਰਦੇ ਹੋਏ ਨੌਜਵਾਨ ਪੀੜ੍ਹੀ ਨੂੰ ਪ੍ਰੇਰਿਤ ਕਰਨਾ ਅਤੇ ਵਿਸ਼ਵ ਪੱਧਰੀ ਰੰਗਮੰਚ ਦੀ ਸ਼ਾਨਦਾਰ ਪੇਸ਼ਕਾਰੀ ਨਾਲ ਜਾਣੂ ਕਰਵਾਉਣਾ ਹੈ।

ਉਨ੍ਹਾਂ ਕਿਹਾ, “ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਕਿ ਅਜਿਹੇ ਪ੍ਰੋਗਰਾਮਾਂ ਰਾਹੀਂ ਸਨਾਤਨ ਧਰਮ ਦੀਆਂ ਸਿੱਖਿਆਵਾਂ ਨੂੰ ਲੋਕਾਂ ਦੇ ਹੋਰ ਨੇੜੇ ਲਿਆਂਦਾ ਜਾਵੇ ਅਤੇ ਨੌਜਵਾਨ ਪੀੜ੍ਹੀ ਨੂੰ ਇਨ੍ਹਾਂ ਸਦੀਵੀ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇ।”

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕ੍ਰਿਸ਼ਨਾ ਪਾਲ ਰਾਜਪੂਤ ਅਤੇ ਐਸਡੀਐਮ ਫਿਰੋਜ਼ਪੁਰ ਅਭਿਸ਼ੇਕ ਕੁਮਾਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button