Ferozepur News

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਦੇ ਸੱਦੇ ਤਹਿਤ ਅੱਜ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਦਿੱਤਾ ਮੰਗ ਪੱਤਰ

ਸ਼ੰਬੂ , ਖਨੌਰੀ ਮੋਰਚਿਆਂ ਵਿੱਚ ਚੋਰੀ ਹੋਏ ਸਮਾਨ ਦੀ ਕੀਤੀ ਜਾਵੇ ਭਰਪਾਈ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਦੇ ਸੱਦੇ ਤਹਿਤ ਅੱਜ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਦਿੱਤਾ ਮੰਗ ਪੱਤਰ

ਕਿਸਾਨ ਮਜ਼ਦੂਰ ਮੋਰਚਾ ਚੈਪਟਰ ਦੇ ਸੱਦੇ ਤਹਿਤ ਅੱਜ ਡੀਸੀ ਦਫਤਰ ਫਿਰੋਜ਼ਪੁਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਦਿੱਤਾ ਮੰਗ ਪੱਤਰ

ਸ਼ੰਬੂ , ਖਨੌਰੀ ਮੋਰਚਿਆਂ ਵਿੱਚ ਚੋਰੀ ਹੋਏ ਸਮਾਨ ਦੀ ਕੀਤੀ ਜਾਵੇ ਭਰਪਾਈ।

ਹਰੀਸ਼ ਮੋਂਗਾ

ਫ਼ਿਰੋਜ਼ਪੁਰ, ਅਗਸਤ 31, 2026: ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਅੱਜ ਡੀਸੀ ਦਫ਼ਤਰ ਫ਼ਿਰੋਜ਼ਪੁਰ ਦੇ ਦਫ਼ਤਰ ਅੱਗੇ ਵਿਸ਼ਾਲ ਰੋਸ ਧਰਨਾ ਦੇ ਕੇ ਪੰਜਾਬ ਸਰਕਾਰ ਦੇ ਨਾਮ DC ਫਿਰੋਜ਼ਪੁਰ ਰਾਹੀਂ ਮੰਗ ਪੱਤਰ ਦਿੱਤਾ ।

ਦਿੰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, BKU ਬਹਿਰਾਮ ਕੇ ਚਮਕੌਰ ਸਿੰਘ ਉਸਮਾਨਵਾਲਾ, BKU ਕ੍ਰਾਂਤੀਕਾਰੀ ਬਲਦੇਵ ਸਿੰਘ ਜੀਰਾ, ਕਿਸਾਨ ਮਜ਼ਦੂਰ ਮੋਰਚਾ ਮਲਕੀਤ ਸਿੰਘ ਗੁਲਾਮੀ ਵਾਲਾ ਨੇ ਕਿਹਾ ਕਿ ਪੰਜਾਬ ਦੀ ਖੇਤੀਬਾੜੀ ,ਜਮੀਨ, ਰੁਜ਼ਗਾਰ ਤੇ ਪੇਂਡੂ ਅਰਥ-ਚਾਰੇ ਨਾਲ ਜੁੜੇ ਗੰਭੀਰ ਮਸਲਿਆਂ ਦਾ ਹੱਲ ਕਰਨ ਦੀ ਬਜਾਏ ਸਰਕਾਰਾਂ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ ਜਿਸ ਨਾਲ ਵੱਧ ਕਿਸਾਨਾਂ, ਮਜ਼ਦੂਰਾਂ ਤੇ ਪਿੰਡ ਦੇ ਲੋਕਾਂ ਨੂੰ ਪ੍ਰਭਾਵਿਤ ਹੋਣਾ ਪੈਣਾ ਹੈ, ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਬੀਜ ਬਿੱਲ ਐਕਟ 2025, ਜੀ ਰਾਮ ਜੀ ਐਕਟ 2025, ਬਿਜਲੀ ਸੋਧ ਬਿਲ ਨੂੰ ਰੱਦ ਕਰਕੇ ਪ੍ਰੀਪੇਡ ਮੀਟਰ ਲਾਉਣੇ ਬੰਦ ਕੀਤੇ ਜਾਣ, ਭਾਰਤ-ਅਮਰੀਕਾ ਵਪਾਰਕ ਸਮਝੌਤੇ ਰੱਦ ਕਰਨ ਦੇ ਨਾਲ ਨਾਲ ਸ਼ੰਬੂ ਤੇ ਖਨੌਰੀ ਮੋਰਚਿਆਂ ਵਿਚੋਂ ਕਿਸਾਨਾਂ ਦੀਆਂ ਟਰਾਲੀਆਂ ਸਮੇਤ ਜਬਤ ਤੇ ਲੁੱਟਿਆ ਸਮਾਨ ਵਾਪਸ ਕੀਤਾ ਜਾਵੇ।

ਆਬਾਦਕਰ ਕਿਸਾਨਾਂ ਨੂੰ ਪੱਕੇ ਮਾਲਕੀ ਹੱਕ ਦਿੱਤੇ ਜਾਣ, ਪੰਜਾਬ ਦੀ ਸਰਕਾਰ ਲੈਂਡ ਪੂਲਿੰਗ ਨੀਤੀ ਵਾਪਸ ਕਰਕੇ ਭਾਰਤ ਮਾਲਾ ਪ੍ਰੋਜੈਕਟ ਤਹਿਤ ਕਿਸੇ ਵੀ ਪ੍ਰੋਜੈਕਟ ਲਈ ਕਿਸਾਨਾਂ ਦੀ ਜਮੀਨ ਉਹਨਾਂ ਦੀ ਸਹਿਮਤੀ ਨਾਲ ਉਚਿਤ ਮੁਆਵਜੇ ਦੇ ਕੇ ਲਈ ਜਾਵੇ, ਪੰਜਾਬ ਸਰਕਾਰ ਵੱਲੋਂ ਬਾਸਮਤੀ, ਮੱਕੀ, ਮੂੰਗੀ, ਸਰੋਂ ਤੇ ਆਲੂ ਦੀ ਫਸਲ ਆਪਣੇ ਪੱਧਰ ਤੇ MSP ਤੋਂ ਉੱਪਰ ਲਾਭਕਾਰੀ ਭਾਅ ਤੇ ਖਰੀਦ ਯਕੀਨੀ ਬਣਾਈ ਜਾਵੇ ਤੇ ਕਿਸਾਨਾਂ ਦੀ ਮੰਡੀਆਂ ਵਿੱਚ ਹੋ ਰਹੀ ਲੁੱਟ ਨੂੰ ਬੰਦ ਕੀਤਾ ਜਾਵੇ, ਕਿਸਾਨਾਂ ਮਜ਼ਦੂਰਾਂ ਦਾ ਸਮੁੱਚਾ ਕਰਜਾ ਖਤਮ ਕੀਤਾ ਜਾਵੇ ਤੇ ਹੜਾਂ ਨਾਲ ਹੋਏ ਪਿਛਲੇ ਨੁਕਸਾਨ ਦੀ ਭਰਪਾਈ ਤੇ ਪਾਣੀ ਦੇ ਵੱਧ ਰਹੇ ਪ੍ਰਦੂਸ਼ਣ ਦੇ ਸੰਕਟ ਨੂੰ ਹੱਲ ਕਰਨ ਲਈ ਠੋਸ ਨੀਤੀ ਬਣਾ ਕੇ ਕੰਮ ਕੀਤਾ ਜਾਵੇ, ਮਨਰੇਗਾ ਨੂੰ ਪਹਿਲੇ ਸਰੂਪ ਵਿੱਚ ਨਿਰੰਤਰ ਜਾਰੀ ਰੱਖਿਆ ਜਾਵੇ। ਮੱਲਾਂਵਾਲਾ ਤੋਂ ਪੱਟੀ ਘਰਿਆਲਾ ਰੇਲਵੇ ਲਾਈਨ ਕਿਸਾਨਾਂ ਦੀ ਸਹਿਮਤੀ ਲਈ ਜਾਵੇ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ,ਧਰਮ ਸਿੰਘ ਸਿੱਧੂ, ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ, ਅਮਨਦੀਪ ਸਿੰਘ ਕੱਚਰਭੰਨ,ਰਣਜੀਤ ਸਿੰਘ ਖੱਚਰ ਵਾਲਾ, ਹਰਫੂਲ ਸਿੰਘ ਦੂਲੇਵਾਲਾ, ਗੁਰਮੇਲ ਸਿੰਘ ਫੱਤੇਵਾਲਾ ਨਰਿੰਦਰਪਾਲ ਸਿੰਘ ਜਤਾਲਾ, ਸੁਰਜੀਤ ਸਿੰਘ ਫੌਜੀ, ਬਹਿਰਾਮ ਕੇ ਜਥੇਬੰਦੀ ਤੋਂ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ, ਗੁਰਬਾਜ਼ ਸਿੰਘ, ਵੀਰ ਸਿੰਘ, ਕ੍ਰਾਂਤੀਕਾਰੀ ਤੋਂ ਜਿਲਾ ਪਧਾਨ ਗੁਰਪ੍ਰੀਤ ਸਿੰਘ, ਗੁਰਭਾਗ ਸਿੰਘ ਮਰੂੜ, ਜੁਗਰਾਜ ਸਿੰਘ, ਆਦਿ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button