ਪੰਜਾਬ ਸਰਕਾਰ ਨੇ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸ਼ੁਰੂ ਕੀਤੀ ਵਿਸ਼ੇਸ਼ ਸਕੀਮ : ਜਿਆਣੀ
ਫਾਜ਼ਿਲਕਾ, 2 ਜਨਵਰੀ (ਵਿਨੀਤ ਅਰੋੜਾ): ਅੱਜ ਫਾਜ਼ਿਲਕਾ ਤੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਵਿਚ ਭਾਗ ਲੈਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਸਕੀਮ ਤਹਿਤ ਸੰਗਤਾਂ ਦਾ ਇੱਕ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਤਖ਼ਤ ਸ਼੍ਰੀ ਪਟਨਾ ਸਾਹਿਬ (ਬਿਹਾਰ) ਲਈ ਰਵਾਨਾ ਹੋਇਆ।
ਵਿਸ਼ੇਸ਼ ਰੇਲ ਗੱਡੀ ਨੂੰ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਜਿਆਣੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੰਗਤਾਂ ਨੂੰ ਉਨ•ਾਂ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਕਰਵਾਉਣ ਲਈ ਇਹ ਵਿਸ਼ੇਸ਼ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਸਰਕਾਰ ਦੇ ਖਰਚੇ ਤੇ ਵੱਖ-ਵੱਖ ਧਰਮਾਂ ਦੇ ਸ਼ਰਧਾਲੂਆਂ ਨੂੰ ਉਨ•ਾਂ ਦੀ ਅਕੀਦਤ ਦੇ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਕੀਮ ਤਹਿਤ ਇਸ ਤੋਂ ਪਹਿਲਾਂ ਤਖ਼ਤ ਸ਼੍ਰੀ ਹਜੂਰ ਸਾਹਿਬ, ਵਾਰਾਨਸੀ, ਅਜਮੇਰ ਸ਼ਰੀਫ ਲਈ ਵਿਸ਼ੇਸ਼ ਗੱਡੀਆਂ ਚਲਾਈਆਂ ਗਈਆਂ ਸਨ ਅਤੇ ਹੁਣ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਜ਼ਸਨਾਂ ਵਿਚ ਸ਼ਾਮਲ ਹੋਣ ਲਈ ਸੰਗਤਾਂ ਨੂੰ ਗੁਰੂ ਜੀ ਦੇ ਜਨਮ ਅਸਥਾਨ ਸ਼੍ਰੀ ਪਟਨਾ ਸਾਹਿਬ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ•ਾਂ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿਚ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋ ਗਈਆਂ ਹਨ।
ਇਸ ਮੌਕੇ ਅਡੀਸ਼ਨਲ ਡਿਪਟੀ ਕਮਿਸ਼ਨਰ (ਜਨਰਲ) ਜਰਨੈਲ ਸਿੰਘ, ਐਸ.ਡੀ.ਐਮ. ਅਬੋਹਰ ਜਸਪ੍ਰੀਤ ਸਿੰਘ, ਐਸਡੀਐਮ ਫਾਜ਼ਿਲਕਾ ਵਿਨੋਦ ਕੁਮਾਰ ਬਾਂਸਲ, ਨਗਰ ਕੌਂਸਲ ਪ੍ਰਧਾਨ ਰਾਕੇਸ਼ ਧੂੜੀਆ, ਮਾਰਕੀਟ ਕਮੇਟੀ ਚੇਅਰਮੈਨ ਵਿਨੋਦ ਬਜਾਜ, ਜ਼ਿਲ•ਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਭਾਸ਼ ਅਰੋੜਾ, ਨਗਰ ਪੰਚਾਇਤ ਅਰਨੀਵਾਲਾ ਦੇ ਪ੍ਰਧਾਨ ਸੁਖਦੇਵ ਸਿੰਘ ਠੇਠੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਡਾ. ਰਮੇਸ਼ ਵਰਮਾ, ਲਵਲੀ ਕਾਠਪਾਲ, ਮਾਰਕੀਟ ਕਮੇਟੀ ਫਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਕੌਂਸਲਰ ਅਸ਼ੋਕ ਜੈਰਥ, ਜਗਦੀਸ਼ ਸੇਤੀਆ ਅਤੇ ਹੋਰ ਹਾਜ਼ਰ ਸਨ।