Ferozepur News

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ – ਰਨ ਫਾਰ ਐਕੁਐਲਟੀ ਕਰਵਾਈ ਗਈ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ: ਭੁੱਲਰ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ - ਰਨ ਫਾਰ ਐਕੁਐਲਟੀ ਕਰਵਾਈ ਗਈ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ – ਰਨ ਫਾਰ ਐਕੁਐਲਟੀ ਕਰਵਾਈ ਗਈ

ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ: ਭੁੱਲਰ

ਫਿਰੋਜ਼ਪੁਰ, 2 ਸਤੰਬਰ, 2026: ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਮੈਰਾਥਨ ਕਰਵਾਈ । ਇਸ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਸਟੇਡੀਅਮ ਤੋਂ ਕੀਤੀ ਗਈ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਮੈਰਾਥਨ ਨੂੰ ਹਰੀ ਝੰਡੀ ਦੇ ਕੇ ਸ਼ੁਰੂਆਤ ਕੀਤੀ ਗਈ| ਇਸ ਮੌਕੇ ਐਸ. ਡੀ. ਐਮ. ਅਭਿਸ਼ੇਕ ਸ਼ਰਮਾ ਸਮੇਤ ਹਜ਼ਾਰਾਂ ਲੋਕਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਕਰਵਾਈ ਗਈ ਮੈਰਾਥਨ ਵਿੱਚ ਸ਼ਿਰਕਤ ਕੀਤੀ ਗਈ ।

ਇਹ ਮੈਰਾਥਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਤੋ ਸ਼ੁਰੂ ਹੋ ਕੇ ਸ਼ੇਰਸ਼ਾਹ ਵਲੀ ਚੌਂਕ ਤੋਂ ਹੁੰਦੇ ਹੋਏ ਵਾਪਸ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਮਾਪਤ ਹੋਈ ।

ਇਸ ਮੌਕੇ ਵਿਧਾਇਕ ਰਣਬੀਰ ਭੁੱਲਰ ਨੇ ਲੋਕਾਂ ਨੂੰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਚਾਨਣਾ ਪਾਉਂਦਿਆਂ ਕਿਹਾ ਕਿ “ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗੁਰੂ ਰਵਿਦਾਸ ਜੀ ਦਾ 650 ਵਾਂ ਪ੍ਰਕਾਸ਼ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ , ਜਿਸ ਤਹਿਤ ਨਰੋਏ ਸਮਾਜ ਦੀ ਸਿਰਜਣਾ ਲਈ ਮੈਰਾਥਨ ਕਰਵਾਈਆਂ ਜਾ ਰਹੀਆਂ ਹਨ ।

ਉਨ੍ਹਾਂ ਨੇ ਕਿਹਾ ਕਿ ਇਸ ਮੈਰਾਥਾਨ ਤੋਂ ਸਾਨੂੰ ਪ੍ਰੇਰਨਾ ਮਿਲਦੀ ਹੈ ਕਿ ਖੇਡਾਂ ਹੀ ਜੀਵਨ ਨੂੰ ਤੰਦਰੁਸਤ ਅਤੇ ਸਿਹਤਮੰਦ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ ਤਾਂ ਖੇਡਾਂ ਹੀ ਇਕ ਉਹ ਰਸਤਾ ਹੈ, ਜੋ ਸਾਨੂੰ ਨਸ਼ਿਆਂ ਜਿਹੀ ਨਾਮੁਰਾਦ ਬਿਮਾਰੀ ਤੋਂ ਦੂਰ ਰਹਿਣ ਵਿਚ ਮਦਦ ਕਰਦੀਆਂ ਹਨ।
ਇਸ ਮੌਕੇ ਐਸ.ਡੀ.ਐਮ. ਫਿਰੋਜ਼ਪੁਰ ਸ਼੍ਰੀ ਅਭਿਸ਼ੇਕ ਸ਼ਰਮਾ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਪੰਜਾਬ ਦੇ ਸਮੂਹ ਜਿਲ੍ਹਿਆਂ ਵਿਚ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੈਰਾਥਾਨ ਸਾਨੂੰ ਸਿਖਾਉਂਦੀ ਹੈ ਕਿ ਬਿਨ੍ਹਾਂ ਕਿਸੇ ਭੇਦ ਭਾਵ ਦੇ ਖੇਡਾਂ ਵਿਚ ਭਾਗ ਲੈਣਾ ਚਾਹੀਦਾ ਹੈ। ਹਰੇਕ ਵਰਗ ਇਸ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਨੇ ਸਮੂਹ ਭਾਗ ਲੈਣ ਵਾਲੇ ਖਿਡਾਰੀਆਂ, ਬੱਚਿਆਂ ਅਤੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੱਤੀ।

ਜ਼ਿਲ੍ਹਾ ਖੇਡ ਅਫ਼ਸਰ ਸ. ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਮੈਰਾਥਾਨ ਵਿਚ 5 ਕਿਲੋਮੀਟਰ ਦੀ ਰੇਸ ਕਰਵਾਈ ਗਈ ਹੈ। ਇਸ ਮੌਕੇ ਮੈਰਾਥਨ ਵਿੱਚ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ| ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਲਈ ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਗਈ ਉਨ੍ਹਾਂ ਦੱਸਿਆ ਕਿ ਮੈਰਾਥਾਨ ਨੂੰ ਰਨ ਆਫ ਇਕੁਐਲਟੀ ਦਾ ਨਾਮ ਦਿੱਤਾ ਗਿਆ ਹੈ, ਤਾਂ ਜੋ ਵੱਖ ਵੱਖ ਧਰਮਾਂ ਦੇ ਖਿਡਾਰੀ ਬਿਨ੍ਹਾਂ ਕਿਸੇ ਭੇਦ ਭਾਵ ਦੇ ਇਸ ਵਿਚ ਹਿੱਸਾ ਲੈ ਸਕਣ ਅਤੇ ਖਿਡਾਰੀਆਂ ਵਿਚ ਆਪਸੀ ਭਾਈਚਾਰਾ ਬਰਕਰਾਰ ਰਹੇ

Related Articles

Leave a Reply

Your email address will not be published. Required fields are marked *

Back to top button