Ferozepur News

ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

‎ਫਿਰੋਜ਼ਪੁਰ 5 ਸਤੰਬਰ, 2026:  ਵਿਧਾਇਕ ਫਿਰੋਜਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਵਲੋਂ ਬਲਾਕ ਘੱਲ ਖੁਰਦ ਅਤੇ ਬਲਾਕ ਫਿਰੋਜ਼ਪੁਰ ਦੀਆਂ ਕੁੱਲ 15 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
‎ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਮੁੱਖ ਰੱਖਦੇ ਹੋਏ ਬੇਰੋਜ਼ਗਾਰਾਂ ਨੂੰ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚੱਲਦੇ ਹੀ ਅੱਜ ਹਲਕੇ ਦੀਆਂ 06 ਆਂਗਨਵਾੜੀ ਵਰਕਰਾਂ ਅਤੇ 09 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।
‎ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਇੱਕ ਸਹੂਲਤ ਨੂੰ ਛੋਟੇ ਤੋਂ ਛੋਟੇ ਨਾਗਰਿਕ ਤੱਕ ਪਹੁੰਚਾਉਣ ਲਈ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਆਂਗਨਵਾੜੀ ਵਰਕਰ ਤੇ ਹੈਲਪਰ ਉਹ ਇੱਕ ਕੜੀ ਹਨ ਜਿਸ ਨਾਲ ਕਿਸੇ ਵੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਵੱਲੋਂ ਨਿਯੁਕਤੀ ਪ੍ਰਾਪਤ ਕਰਨ ਵਾਲੀਆਂ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਸਰਕਾਰ ਦਾ ਇੱਕ ਅਹਿਮ ਅੰਗ ਹਨ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀਆਂ ਸਿਹਤ ਸਬੰਧੀ ਸਹੂਲਤਾਂ ਜਾਂ ਸਮਾਜਿਕ ਅਤੇ ਆਰਥਿਕ ਸਬੰਧੀ ਸਹੂਲਤਾਂ ਨੂੰ ਵੱਧ ਤੋਂ ਵੱਧ ਲੋਕਾਂ ਵਿੱਚ ਪ੍ਰਚਾਰ ਕਰ ਕੇ ਅਤੇ ਲੋਕਾਂ ਨੂੰ ਉਸਦਾ ਵੱਧ ਤੋਂ ਵੱਧ ਫਾਇਦਾ ਦੇਣ ਦੇ ਲਈ ਕੰਮ ਕਰਨਗੀਆਂ।
‎ ਇਸ ਮੌਕੇ ਸੀਨੀਅਰ ਆਗੂ ਭੁਪਿੰਦਰ ਕੌਰ ਸੰਧੂ, ਬਲਾਕ ਸੰਮਤੀ ਮੈਂਬਰ ਪਰਮਪਾਲ ਸਿੰਘ ਗਿੱਲ, ਸਰਪੰਚ ਪਿੰਡ ਪਿਆਰੇਆਣਾ ਮਨਦੀਪ ਸਿੰਘ, ਸੀਡੀਪੀਓ ਸੁਖਵਿੰਦਰ ਕੌਰ, ਬਲਾਕ ਕੋਆਰਡੀਨੇਟਰ ਆਂਚਲ ਅਰੋੜਾ ਸੁਪਰਵਾਈਜ਼ਰ ਆਸ਼ਾ ਪਾਲ ਕੌਰ, ਦਰਸ਼ਨ ਕੌਰ ਰਾਜਵਿੰਦਰ ਕੌਰ, ਗੁਰਵਿੰਦਰ ਸਿੰਘ ਸੁਖਬੀਰ ਸਿੰਘ ਆਦਿ ਹਾਜ਼ਰ ਸਨ |

Related Articles

Leave a Reply

Your email address will not be published. Required fields are marked *

Back to top button