Ferozepur News

ਐਸ.ਆਈ.ਆਰ-2026-ਸਮੂਹ ਪੋਲਿੰਗ ਬੂਥਾਂ ਤੇ ਐਤਵਾਰ ਨੂੰ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਲਗਣਗੇ ਸਪੈਸ਼ਲ ਕੈਂਪ

ਬੂਥ ਲੈਵਲ ਅਫਸਰ ਪੋਲਿੰਗ ਬੂਥਾਂ ਤੇ ਰਹਿਣਗੇ ਹਾਜ਼ਰ

ਐਸ.ਆਈ.ਆਰ-2026-ਸਮੂਹ ਪੋਲਿੰਗ ਬੂਥਾਂ ਤੇ ਐਤਵਾਰ ਨੂੰ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਲਗਣਗੇ ਸਪੈਸ਼ਲ ਕੈਂਪ

ਐਸ.ਆਈ.ਆਰ-2026
‎- ਸਮੂਹ ਪੋਲਿੰਗ ਬੂਥਾਂ ਤੇ ਐਤਵਾਰ ਨੂੰ ਸਵੇਰੇ 10:00 ਤੋਂ ਸ਼ਾਮ 04:00 ਵਜੇ ਤੱਕ ਲਗਣਗੇ ਸਪੈਸ਼ਲ ਕੈਂਪ
‎ -ਬੂਥ ਲੈਵਲ ਅਫਸਰ ਪੋਲਿੰਗ ਬੂਥਾਂ ਤੇ ਰਹਿਣਗੇ ਹਾਜ਼ਰ
‎-ਪੋਲਿੰਗ ਬੂਥਾਂ ਤੇ ਨਵੀਂ ਵੋਟ ਦੀ ਰਜਿਸਟ੍ਰੇਸ਼ਨ, ਵੋਟ ਦੀ ਦਰੁਸਤੀ, ਵੋਟ ਨੂੰ ਸ਼ਿਫਟ ਕਰਨ ਆਦਿ ਲਈ ਭਰੇ ਜਾਣਗੇ ਫਾਰਮ

‎ਫਿਰੋਜ਼ਪੁਰ 5 ਸਤੰਬਰ, 2026: ਜ਼ਿਲ੍ਹਾ ਚੋਣ ਅਫਸਰ ਦੀਪਸ਼ਿਖਾ ਸ਼ਰਮਾ ਆਈ.ਏ.ਐੱਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ (SIR-2026) ਦਾ ਮਹੱਤਵਪੂਰਨ ਕੰਮ ਚੱਲ ਰਿਹਾ ਹੈ। ਐਸ.ਆਈ.ਆਰ-2026 ਅਧੀਨ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ 2026 ਨੂੰ ਕਰਵਾਈ ਜਾ ਚੁੱਕੀ ਹੈ ਅਤੇ ਇਸ ਅਧੀਨ ਦਾਅਵੇ/ਇਤਰਾਜ 12 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣੇ ਹਨ।
‎ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਿਰੋਜਪੁਰ ਦੇ ਸਮੂਹ 932 ਪੋਲਿੰਗ ਬੂਥਾਂ ਤੇ ਬੂਥ ਲੈਵਲ ਅਫਸਰਾਂ ਵੱਲੋਂ 06 ਸਤੰਬਰ 2026, ਦਿਨ ਐਤਵਾਰ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 04:00 ਵਜੇ ਤੱਕ ਸਪੈਸ਼ਲ ਕੈਂਪ ਲਗਾਏ ਜਾਣਗੇ। ਇਹਨਾਂ ਕੈਂਪਾਂ ਵਿੱਚ ਬੂਥ ਲੈਵਲ ਅਫਸਰਾਂ ਵੱਲੋਂ ਆਪਣੇ ਪੋਲਿੰਗ ਬੂਥ ਤੇ ਬੈਠ ਕੇ ਲੋਕਾਂ ਪਾਸੋਂ ਨਵੀਂ ਵੋਟ ਰਜਿਸਟ੍ਰੇਸ਼ਨ ਲਈ ਫਾਰਮ ਨੰ.6, ਵੋਟ ਵਿੱਚ ਕਿਸੇ ਕਿਸਮ ਦੀ ਦਰੁਸਤੀ ਲਈ, ਵੋਟ ਨੰ. ਸ਼ਿਫਟ ਕਰਨ ਲਈ, ਐਪਿਕ ਕਾਰਡ ਦੀ ਰਿਪਲੇਸਮੈਂਟ, ਪੀ.ਡਬਲਿਉ.ਦੀ ਵੋਟਰਜ਼ ਦੀ ਮਾਰਕਿੰਗ ਸਬੰਧੀ ਫਾਰਮ ਨੰ.8 ਭਰਵਾਏ ਜਾਣਗੇ। ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਉਹ 06 ਸਤੰਬਰ 2026, ਦਿਨ ਐਤਵਾਰ ਨੂੰ ਪੋਲਿੰਗ ਬੂਥਾਂ ਤੇ ਲੱਗਣ ਵਾਲੇ ਵਿਸ਼ੇਸ਼ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ।
‎ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 06 ਸਤੰਬਰ ਨੂੰ ਇਸ ਵਿਸ਼ੇਸ਼ ਕੈਂਪ ‘ਚ ਬੀ.ਐਲ.ਓ. ਦੀ ਹਾਜ਼ਰੀ ਨੁੰ ਯਕੀਣੀ ਬਣਾਉਣ ਅਤੇ ਇਨ੍ਹਾਂ ਦੇ ਕੰਮ ਦੀ ਚੈਕਿੰਗ ਕਰਨ ਲਈ ਚੋਣ ਹਲਕਾ ਪੱਧਰ, ਜ਼ਿਲ੍ਹਾ ਪੱਧਰ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਅਧਿਕਾਰੀਆਂ ਵਲੋਂ ਚੈਕਿੰਗ ਕੀਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬੀ.ਐਲ.ਓੁਜ਼ ਨੂੰ ਸਖਤ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਆਪਣੀ ਹਾਜ਼ਰੀ ਇਸ ਵਿਸ਼ੇਸ਼ ਕੈਂਪ ਤੇ ਯਕੀਨੀ ਬਣਾਉਣ। ਜੇਕਰ ਕੋਈ ਬੀ.ਐਲ.ਓ ਗੈਰ-ਹਾਜ਼ਰ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
‎ਇਸ ਤੋਂ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਫਾਰਮ ਈਸੀਆਈ ਨੈਟ (ECINet) ਪੋਰਟਲ ਤੇ ਆਨਲਾਈਨ ਵੀ ਭਰੇ ਜਾ ਸਕਦੇ ਹਨ। ਵੋਟ ਰਜ਼ਿਸਟ੍ਰੇਸ਼ਨ ਕਰਦੇ ਸਮੇਂ ਕਿਸੇ ਤਰ੍ਹਾਂ ਦੀ ਸਮਸਿੱਆ ਲਈ ਟੋਲ ਫ੍ਰੀ ਨੰਬਰ 1950 ਤੇ ਸਪੰਰਕ ਕੀਤਾ ਜਾ ਸਕਦਾ ਹੈ।ਇਸਦੇ ਨਾਲ ਹੀ ਜ਼ਿਲ੍ਹਾ ਚੋਣ ਅਫਸਰ ਵਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੀ ਇਸ ਵਿਸ਼ੇਸ਼ ਕੈਂਪ ਤੇ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ ।

Related Articles

Leave a Reply

Your email address will not be published. Required fields are marked *

Back to top button