
ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਪਿਆਰੇਆਣਾ ਤੋਂ ਤੀਰਥ ਯਾਤਰਾ ਤਹਿਤ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਕੀਤੀ ਰਵਾਨਾ

ਵਿਧਾਇਕ ਰਜਨੀਸ਼ ਦਹੀਯਾ ਨੇ ਪਿੰਡ ਪਿਆਰੇਆਣਾ ਤੋਂ ਤੀਰਥ ਯਾਤਰਾ ਤਹਿਤ ਹਰਿਦੁਆਰ–ਰਿਸ਼ੀਕੇਸ਼ ਲਈ ਬੱਸ ਕੀਤੀ ਰਵਾਨਾ
ਫਿਰੋਜ਼ਪੁਰ, 7 ਸਤੰਬਰ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੰਗਤ ਦੀ ਆਸਥਾ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਰਿਦੁਆਰ ਅਤੇ ਰਿਸ਼ੀਕੇਸ਼ ਲਈ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ। ਜਿਸ ਤਹਿਤ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਵੱਲੋਂ ਫਿਰੋਜ਼ਪੁਰ ਦਿਹਾਤੀ ਹਲਕੇ ਦੇ ਪਿੰਡ ਪਿਆਰੇਆਣਾ ਤੋਂ ਹਰਿਦੁਆਰ–ਰਿਸ਼ੀਕੇਸ਼ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ|
ਵਿਧਾਇਕ ਰਜਨੀਸ਼ ਦਹੀਯਾ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਸੰਗਤ ਲਈ 2 ਦਿਨ ਅਤੇ 3 ਰਾਤਾਂ ਦਾ ਯਾਤਰਾ ਪ੍ਰਬੰਧ, ਭੋਜਨ ਅਤੇ ਰਹਿਣ ਲਈ ਹੋਟਲ ਦੀ ਸੁਵਿਧਾ ਦੇ ਨਾਲ ਏ. ਸੀ. ਸਲੀਪਰ ਬੱਸ ਦੀ ਸਹੂਲਤ ਉਪਲਬਧ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਸੰਗਤ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਨਾਲ-ਨਾਲ ਸੁਖਦ ਅਤੇ ਸੁਰੱਖਿਅਤ ਯਾਤਰਾ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਹੈ।
ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਗਤ ਦੀ ਸੇਵਾ, ਆਸਥਾ ਦਾ ਸਤਿਕਾਰ ਅਤੇ ਪੰਜਾਬ ਦੀ ਤਰੱਕੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਹੈ| ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਪਿੰਡ ਪਿਆਰੇਆਣਾ ਦੇ ਸਰਪੰਚ ਮਨਦੀਪ ਸਿੰਘ ਨੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਯਾਤਰੀਆਂ ਨੂੰ ਧਾਰਮਿਕ ਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਉਣ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ|




