
ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਰਜਨੀਸ਼ ਦਹੀਯਾ ਨੇ ਆਂਗਣਵਾੜੀ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਮਮਦੋਟ/ਫਿਰੋਜ਼ਪੁਰ, 7 ਸਤੰਬਰ, 2026:
ਵਿਧਾਇਕ ਵਿਧਾਨ ਸਭਾ ਹਲਕਾ ਫਿਰੋਜਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਵਲੋਂ ਬਲਾਕ ਮਮਦੋਟ ਦੀਆਂ ਕੁੱਲ 18 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
ਵਿਧਾਇਕ ਦਹੀਯਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇਣ ਦੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਨਿਯੁਕਤੀ ਪੱਤਰ ਦੇਣ ਦਾ ਸਿਲਸਿਲਾ ਜਾਰੀ ਹੈ। ਇਸੇ ਤਹਿਤ ਹੀ ਅੱਜ 18 ਆਂਗਨਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਇੱਕ ਸਹੂਲਤ ਨੂੰ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਆਂਗਨਵਾੜੀ ਸੈੱਟਰਾਂ ਵਿੱਚ ਹੈਲਪਰਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ। ਆਂਗਨਵਾੜੀ ਵਰਕਰ ਤੇ ਹੈਲਪਰ ਉਹ ਇੱਕ ਕੜੀ ਹਨ ਜਿਸ ਨਾਲ ਕਿਸੇ ਵੀ ਸਰਕਾਰ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਦਾ ਕੰਮ ਕੀਤਾ ਜਾਂਦਾ ਹੈ ਜਿਸ ਵਿੱਚ ਆਂਗਨਵਾੜੀ ਹੈਲਪਰ ਦਾ ਅਹਿਮ ਰੋਲ ਹੁੰਦਾ ਹੈ।
ਵਿਧਾਇਕ ਦਹੀਯਾ ਨੇ ਨਿਯੁਕਤੀ ਪ੍ਰਾਪਤ ਕਰਨ ਵਾਲੀਆਂ ਆਂਗਨਵਾੜੀ ਹੈਲਪਰਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਅੱਜ ਤੋਂ ਸਰਕਾਰ ਦਾ ਇੱਕ ਅਹਿਮ ਅੰਗ ਹਨ ਅਤੇ ਸਰਕਾਰ ਵੱਲੋਂ ਜਾਰੀ ਕੀਤੀ ਜਾਂਦੀਆਂ ਸਿਹਤ ਸਬੰਧੀ ਸਹੂਲਤਾਂ ਜਾਂ ਸਮਾਜਿਕ ਅਤੇ ਆਰਥਿਕ ਸਬੰਧੀ ਸਹੂਲਤਾਂ ਨੂੰ ਵੱਧ ਤੋਂ ਵੱਧ ਲੋਕਾਂ ਵਿੱਚ ਪ੍ਰਚਾਰ ਕਰ ਕੇ ਅਤੇ ਲੋਕਾਂ ਨੂੰ ਉਸਦਾ ਵੱਧ ਤੋਂ ਵੱਧ ਫਾਇਦਾ ਦੇਣ ਦੇ ਲਈ ਕੰਮ ਕਰਨਗੀਆਂ।




