
ਨੌਜਵਾਨ ਵੋਟਰਾਂ ਨੂੰ ਲੋਕਤੰਤਰ ਨਾਲ ਜੋੜਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਵੀਪ ਗਤੀਵਿਧੀਆਂ ਜੰਗੀ ਪੱਧਰ ’ਤੇ ਜਾਰੀ
- 18-19 ਸਾਲ ਦੇ ਨੌਜਵਾਨ ਹੋਣਗੇ ਮੁਹਿੰਮ ਦਾ ਮੁੱਖ ਕੇਂਦਰ

ਨੌਜਵਾਨ ਵੋਟਰਾਂ ਨੂੰ ਲੋਕਤੰਤਰ ਨਾਲ ਜੋੜਨ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸਵੀਪ ਗਤੀਵਿਧੀਆਂ ਜੰਗੀ ਪੱਧਰ ’ਤੇ ਜਾਰੀ
– 18-19 ਸਾਲ ਦੇ ਨੌਜਵਾਨ ਹੋਣਗੇ ਮੁਹਿੰਮ ਦਾ ਮੁੱਖ ਕੇਂਦਰ
ਫ਼ਿਰੋਜ਼ਪੁਰ, 8 ਸਤੰਬਰ, 2026: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਨੌਜਵਾਨ ਵੋਟਰਾਂ, ਖ਼ਾਸ ਕਰਕੇ 18-19 ਸਾਲ ਦੀ ਉਮਰ ਵਰਗ ਦੇ ਨੌਜਵਾਨਾਂ ਨੂੰ ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਸਰਗਰਮ ਭਾਗੀਦਾਰੀ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਸਵੀਪ (ਸਿਸਟਮੈਟਿਕ ਵੋਟਰਸ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ) ਤਹਿਤ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ ਹੈ।
ਇਸ ਸਬੰਧੀ ਹੋਈ ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਅਤੇ ਜ਼ਿਲ੍ਹਾ ਸਵੀਪ ਕੋਆਰਡੀਨੇਟਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ, ਵੋਟ ਦੇ ਅਧਿਕਾਰ, ਸਹੀ ਅਤੇ ਨਿਰਪੱਖ ਵੋਟਿੰਗ ਅਤੇ ਲੋਕਤੰਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਸਵੀਪ ਕੋਆਰਡੀਨੇਟਰ ਮਹਾਵੀਰ ਬਾਂਸਲ, ਲਖਵਿੰਦਰ ਸਿੰਘ, ਕਮਲ ਸ਼ਰਮਾ ਅਤੇ ਪਰਵਿੰਦਰ ਸਿੰਘ ਵੱਲੋਂ ਆਪੋ-ਆਪਣੇ ਹਲਕਿਆਂ ਦੇ ਕਾਲਜਾਂ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
ਇਸ ਤੋਂ ਇਲਾਵਾ ਚੋਣ ਕਾਨੂੰਨਗੋ ਦਲਜੀਤ ਸਿੰਘ ਅਤੇ ਮੈਡਮ ਡਾ. ਅਮਰਜੋਤੀ ਮਾਂਗਟ ਸਮੇਤ ਚੋਣ ਵਿਭਾਗ ਦੀ ਟੀਮ ਵੱਲੋਂ ਵੀ ਇਨ੍ਹਾਂ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਹਿਯੋਗ ਦਿੱਤਾ ਜਾਵੇਗਾ।
18-19 ਸਾਲ ਦੇ ਨੌਜਵਾਨ ਹੋਣਗੇ ਮੁਹਿੰਮ ਦਾ ਮੁੱਖ ਕੇਂਦਰ
ਸਵੀਪ ਮੁਹਿੰਮ ਦਾ ਮੁੱਖ ਉਦੇਸ਼ ਪਹਿਲੀ ਵਾਰ ਵੋਟ ਪਾਉਣ ਵਾਲੇ 18-19 ਸਾਲ ਦੇ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਲਈ ਪ੍ਰੇਰਿਤ ਕਰਨਾ ਹੈ। ਇਸ ਤਹਿਤ ਕਾਲਜਾਂ ਵਿੱਚ ਜਾਗਰੂਕਤਾ ਸੈਮੀਨਾਰ, ਵੋਟਰ ਰਜਿਸਟ੍ਰੇਸ਼ਨ ਕੈਂਪ, ਭਾਸ਼ਣ, ਕੁਇਜ਼, ਪੋਸਟਰ ਮੇਕਿੰਗ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਜਾਣਗੀਆਂ।
ਅਧਿਕਾਰੀਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ ਅਤੇ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਹੀ ਮਜ਼ਬੂਤ ਤੇ ਜਾਗਰੂਕ ਲੋਕਤੰਤਰ ਦੀ ਪਹਿਚਾਣ ਹੈ।




