
ਬਲਾਕ ਫਿਰੋਜ਼ਪੁਰ ਅਤੇ ਬਲਾਕ ਮਮਦੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲੇ

ਬਲਾਕ ਫਿਰੋਜ਼ਪੁਰ ਅਤੇ ਬਲਾਕ ਮਮਦੋਟ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਗਏ ਖੇਡ ਮੁਕਾਬਲੇ
ਫ਼ਿਰੋਜ਼ਪੁਰ/ਮਮਦੋਟ, 8 ਸਤੰਬਰ, 2026: ਖੇਡ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਸੀਜ਼ਨ-4 ਦੇ ਦੂਜੇ ਦਿਨ 08 ਸਤੰਬਰ 2026 ਨੂੰ ਦ ਖੇਡ ਮੈਦਾਨ ਪਿੰਡ ਲੱਖੋ ਕੇ ਬਹਿਰਾਮ ਵਿਖੇ ਬਲਾਕ ਮਮਦੋਟ ਅਤੇ ਖੇਡ ਮੈਦਾਨ ਪਿੰਡ ਦੁਲਚੀ ਕੇ ਵਿਖੇ ਬਲਾਕ ਫਿਰੋਜ਼ਪੁਰ ਦੇ ਖੇਡ ਮੁਕਾਬਲੇ ਸ਼ੁਰੂ ਕਰਵਾਏ ਗਏ। ਜਿਸ ਵਿੱਚ ਅੰਡਰ 14, 17 ਅਤੇ 21 ਲੜਕੇ ਦੀਆਂ ਖੇਡਾਂ ਕਰਵਾਈਆਂ ਗਈਆਂ। ਜਿਸ ਦੌਰਾਨ ਬਲਾਕ ਮਮਦੋਟ ਵਿਖੇ ਕਮਲਜੀਤ ਸਿੰਘ ਫੌਜੀ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਨੇ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ।
ਜ਼ਿਲ੍ਹਾ ਖੇਡ ਅਫ਼ਸਰ ਸ਼੍ਰੀ ਗੁਰਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬਲਾਕ ਫਿਰੋਜ਼ਪੁਰ ਵਿਖੇ ਅੰਡਰ-14 ਗੇਮ ਐਥਲੈਟਿਕਸ ਲੰਬੀ ਛਾਲ ਵਿੱਚ ਗੁਰਕਮਲ ਸਿੰਘ ਨੇ ਪਹਿਲਾ, ਅਭਿਜੋਤ ਨੇ ਦੂਸਰਾ ਅਤੇ ਗੁਰਵਿੰਦਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਅੰਡਰ-17 ਵਿੱਚ ਗੁਰਭੇਜ ਨੇ ਪਹਿਲਾ, ਸ਼ਿਵਰਾਜ ਨੇ ਦੂਸਰਾ ਅਤੇ ਰਾਹੁਲ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ 21 ਵਿੱਚ ਹਰਸਿਮਰਤ ਸਿੰਘ ਨੇ ਪਹਿਲਾ, ਸਮਨ ਨੇ ਦੂਸਰਾ ਅਤੇ ਹਰਮਨਦੀਪ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗੇਮ ਵਾਲੀਬਾਲ ਅੰਡਰ-14 ਵਿੱਚ ਕੇਂਦਰੀ ਵਿਦਿਆਲਿਆ 2 ਨੇ ਪਹਿਲਾ, ਦਾਸ ਐਂਡ ਬਰਾਊਂਨ ਵਰਲਡ ਸਕੂਲ ਫਿਰੋਜ਼ਪੁਰ ਨੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ –17 ਵਿੱਚ ਦਿੱਲੀ ਪਬਲਿਕ ਸਕੂਲ ਨੇ ਪਹਿਲਾ, ਮੁਕਤਾਬਾਗੀ ਕਲੱਬ ਨੇ ਦੂਸਰਾ ਅਤੇ ਡੀ.ਸੀ. ਮਾਡਲ ਸਕੂਲ ਫਿਰੋਜ਼ਪੁਰ ਨੇ ਤੀਸਰਾ ਸਥਾਨ ਹਾਸਿਲ ਕੀਤਾ।
ਉਨ੍ਹਾਂ ਦੱਸਿਆ ਕਿ ਬਲਾਕ ਮਮਦੋਟ ਵਿਖੇ ਅੰਡਰ 14 ਗੇਮ ਖੋਹ-ਖੋਹ ਵਿੱਚ ਸਸਸਸ ਦੋਨਾ ਮੱਤੜ ਨੇ ਪਹਿਲਾ ਸਥਾਨ ਹਾਸਿਲ ਕੀਤਾ, ਅੰਡਰ 17 ਵਿੱਚ ਸਸਸਸ ਸਕੂਲ ਗੁੱਦੜ ਢੰਡੀ ਨੇ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਅੰਡਰ 21 ਗੇਮ ਖੋਹ-ਖੋਹ ਵਿੱਚ ਸਸਸਸ ਸਕੂਲ ਗੁੱਦੜ ਢੰਡੀ ਨੇ ਪਹਿਲਾ ਸਥਾਨ ਹਾਸਿਲ ਕੀਤਾ। ਗੇਮ ਐਥਲੈਟਿਕਸ ਸ਼ਾਟਪੁੱਟ ਵਿੱਚ ਅੰਡਰ-17 ਵਿੱਚ ਜਸਕਰਨ ਨੇ ਪਹਿਲਾ, ਗੁਰਪ੍ਰੀਤ ਵਲਜੋਤ ਨੇ ਦੂਸਰਾ ਅਤੇ ਅਰਸ਼ਦੀਪ ਨੇ ਤੀਸਰਾ ਸਥਾਨ ਹਾਸਿਲ ਕੀਤਾ ਅਤੇ ਅੰਡਰ-21 ਵਿੱਚ ਜੋਗਾ ਸਿੰਘ ਨੇ ਪਹਿਲਾ, ਸਮੀਰ ਸਰਾਰੀ ਨੇ ਦੂਸਰਾ ਅਤੇ ਕੇਤਨ ਪੁਰੀ ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਗੇਮ ਕਬੱਡੀ (ਨੈਸ਼ਨਲ ਸਟਾਇਲ) ਵਿੱਚ ਅੰਡਰ 14 ਲੜਕੇ ਵਿੱਚ ਸਸਸਸ ਲੱਖੋ ਕੇ ਬਹਿਰਾਮ ਨੇ ਪਹਿਲਾ ਅਤੇ ਸਹਸ ਹਾਮਦ ਨੇ ਦੂਸਰਾ ਸਥਾਨ ਹਾਸਿਲ ਕੀਤਾ, ਅੰਡਰ-17 ਲੜਕੇ ਵਿੱਚ ਸ.ਮਾ.ਸੀਨੀ.ਸੈਕੰ. ਸਕੂਲ ਗੁੱਦੜ ਢੰਡੀ ਨੇ ਪਹਿਲਾ ਅਤੇ ਸਹਸ ਖੁੰਦੜ ਉਤਾੜ ਨੇ ਦੂਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-21 ਲੜਕੇ ਵਿੱਚ ਸ.ਮਾ.ਸੀਨੀ.ਸੈਕੰ ਸਕੂਲ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਖੇਡ ਵਿਭਾਗ ਫਿਰੋਜ਼ਪੁਰ ਦੇ ਸਮੂਹ ਕੋਚਿਜ਼, ਸਿੱਖਿਆ ਵਿਭਾਗ ਦੇ ਡੀ.ਪੀ.ਈ/ ਪੀ.ਟੀ.ਆਈ , ਸਿਹਤ ਵਿਭਾਗ ਦੀ ਟੀਮ, ਸਕਿਉਰਟੀ ਦੀ ਟੀਮ, ਪਿੰਡ ਪੰਚਾਇਤ ਮੈਂਬਰ ਅਤੇ ਹੋਰ ਕਈ ਪਤਵੰਤੇ ਸੱਜਣ ਹਾਜਰ ਰਹੇ।




