
ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ
ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ

ਫਿਰੋਜ਼ਪੁਰ, 8 ਸਤੰਬਰ, 2026: ਡਾਇਰੈਕਟਰ ਜਨਰਲ ਆਫ ਪੁਲਿਸ ਕਮ-ਕਮਾਂਡੈਂਟ ਜਨਰਲ ਪੰਜਾਬ ਹੋਮਗਾਰਡਜ ਐਂਡ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸ੍ਰੀ ਰਾਮ ਸਿੰਘ ਆਈ.ਪੀ.ਐਸ ਦੇ ਨਿਰਦੇਸ਼ਾਂ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕਮ ਕੰਟਰੋਲਰ ਸਿਵਲ ਡਿਫੈਂਸ ਸ੍ਰੀਮਤੀ ਦੀਪਸ਼ਿਖਾ ਸ਼ਰਮਾ ਜੀ ਦੇ ਹੁਕਮਾਂ ਅਤੇ ਬਟਾਲੀਅਨ ਕਮਾਂਡਰ ਪੰਜਾਬ ਹੋਮਗਾਰਡਜ ਫਿਰੋਜਪੁਰ ਕਮ-ਐਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਦੀ ਅਗਵਾਈ ਹੇਠ ਮਿਤੀ 08.09.2026 ਨੂੰ ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਵਿਖੇ ਸਿਵਲ ਡਿਫੈਂਸ ਸਬੰਧੀ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਸਿਖਲਾਈ ਪ੍ਰੋਗਰਾਮ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੀ ਮਹੱਤਤਾ ਤੇ ਕਾਰਜ ਖੇਤਰਾਂ ਬਾਰੇ ਜਾਣਕਾਰੀ ਦੇਣਾ ਸੀ।
ਪ੍ਰੋਗਰਾਮ ਦੀ ਸ਼ੁਰੂਆਤ ਸਟੋਰ ਸੁਪਰਡੈਂਟ ਸਿਵਲ ਡਿਫੈਂਸ ਫਿਰੋਜ਼ਪੁਰ ਸ੍ਰੀ ਪਰਮਿੰਦਰ ਸਿੰਘ ਬਾਠ ਵੱਲੋਂ ਸਿਵਲ ਡਿਫੈਂਸ ਬਾਰੇ ਜਾਣ-ਪਛਾਣ ਕਰਵਾ ਕੇ ਕੀਤੀ ਗਈ। ਇਸਤੋਂ ਬਾਅਦ ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਏਅਰ ਰੇਡ ਵਾਰਨਿੰਗ (ਹਵਾਈ ਹਮਲੇ ਦੀ ਚਿਤਾਵਨੀ) ਦੇਣ ਵਾਲੇ ਸਾਇਰਨ ਸਿਸਟਮ ਬਾਰੇ ਜਾਣਕਾਰੀ ਦਿੱਤੀ ਗਈ। ਮੌਕੇ ਪਰ ਹੀ ਸਾਇਰਨ ਦਾ ਡੈਮੋ ਵੀ ਕਰਵਾਇਆ ਗਿਆ। ਇਸਤੋਂ ਬਾਅਦ ਵਿਦਿਆਰਥੀਆਂ ਨੂੰ ਕੁਦਰਤੀ ਆਫਤ ਭੂਚਾਲ ਦੇ ਆਉਣ ਤੇ ਖੁਦ ਦਾ ਬਚਾਅ ਅਤੇ ਰੈਸਕਿਊ ਸਬੰਧੀ ਜਾਣਕਾਰੀ ਡੈਮੋ ਕਰਵਾ ਕੇ ਦਿੱਤੀ ਗਈ। ਇਸ ਉਪੰਰਤ ਸਿਵਲ ਡਿਫੈਂਸ ਦੀ ਟੀਮ ਦੇ ਨਾਲ ਮਿਲਕੇ ਵਿਦਿਆਰਥੀਆਂ ਨੇ ਖੁਦ ਐਮਰਜੈਂਸੀ ਰੈਸਕਿਊ ਅਤੇ ਫਸਟ ਏਡ ਦੀਆਂ ਤਕਨੀਕਾਂ ਦਾ ਅਭਿਆਸ ਕੀਤਾ। ਵਿਦਿਆਰਥੀਆਂ ਅਤੇ ਸਕੂਲ ਦੇ ਸਮੂਹ ਸਟਾਫ ਨੇ ਇਸ ਸਿਖਲਾਈ ਪ੍ਰੋਗਰਾਮ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਇਸ ਮੌਕੇ ਸੰਸਥਾ ਦੇ ਪ੍ਰੈਜੀਡੈਂਟ ਰੋਜ਼ਪਾਲ ਸਿੰਘ ਅਤੇ ਚੇਅਰਮੈਨ ਵਰਿੰਦਰ ਕੁਮਾਰ ਨੇ ਇਹ ਸਿਖਲਾਈ ਪ੍ਰੋਗਰਾਮ ਬਾਰੇ ਵਿਚਾਰ ਪ੍ਰਗਟ ਕੀਤੇ ਅਤੇ ਕਿਹਾ ਕਿ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਵਿਦਿਆਰਥੀਆਂ ਦੇ ਬੌਧਿਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਹਨਾਂ ਦੇ ਜਿੰਮੇਵਾਰ ਨਾਗਰਿਕ ਬਣਨ ਵਿੱਚ ਵੀ ਸਹਾਈ ਹੁੰਦੇ ਹਨ।
ਇਸ ਮੌਕੇ ਪਰ ਸਿਵਲ ਡਿਫੈਂਸ ਫਿਰੋਜਪੁਰ ਵੱਲੋਂ ਕੰਪਨੀ ਕਮਾਂਡਰ ਸ੍ਰੀ ਅਨੀਸ਼ ਗੁਪਤਾ ਤੇ ਟੀਮ ਮੈਂਬਰ ਸ੍ਰੀ ਪ੍ਰਤੀਕ ਮੋਂਗਾ(ਡੀ.ਆਰ), ਸ੍ਰੀ ਜਗਜੀਤ ਸਿੰਘ(ਵਾਇ.ਉਪ) ਵੀ ਹਾਜਿਰ ਸਨ।
ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਮੋਗਾ ਅਤੇ ਕੋਆਰਡੀਨੇਟਰ ਜੋਰਾ ਸਿੰਘ ਅਤੇ ਸਮੂਹ ਸਟਾਫ ਵੱਲੋਂ ਸਟੋਰ ਸੁਪਰਡੈਂਟ ਸ੍ਰੀ ਪਰਮਿੰਦਰ ਸਿੰਘ ਬਾਠ ਦਾ ਸਿਖਲਾਈ ਪ੍ਰੋਗਰਾਮ ਆਯੋਜਿਤ ਕਰਨ ਲਈ ਧੰਨਵਾਦ ਕੀਤਾ ਗਿਆ।




