Ferozepur News

*ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸਾਲਾਨਾ ਖੇਡਾਂ ਤਹਿਤ ਚੈੱਸ (ਸ਼ਤਰੰਜ) ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ

*ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸਾਲਾਨਾ ਖੇਡਾਂ ਤਹਿਤ ਚੈੱਸ (ਸ਼ਤਰੰਜ) ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ

*ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸਾਲਾਨਾ ਖੇਡਾਂ ਤਹਿਤ ਚੈੱਸ (ਸ਼ਤਰੰਜ) ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ
ਫ਼ਿਰੋਜ਼ਪੁਰ (9 ਸਤੰਬਰ 2026):ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਚੱਲ ਰਹੇ “ਸਾਲਾਨਾ ਇੰਟਰਾ-ਈਅਰ ਯੂਨੀਵਰਸਿਟੀ ਸਪੋਰਟਸ ਕੰਪੀਟੀਸ਼ਨ 2026” ਤਹਿਤ ਚੈੱਸ (ਸ਼ਤਰੰਜ) ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਯੂਨੀਵਰਸਿਟੀ ਦੇ ਮਾਣਯੋਗ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਜੀ ਅਤੇ ਰਜਿਸਟ੍ਰਾਰ ਡਾ. ਰਾਜੀਵ ਅਰੋੜਾ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਹਨਾਂ ਮੁਕਾਬਲਿਆਂ ਵਿੱਚ ਲੜਕੇ ਅਤੇ ਲੜਕੀਆਂ ਨੇ ਬੜੇ ਹੀ ਉਤਸ਼ਾਹ ਨਾਲ ਵੱਧ-ਚੜ੍ਹ ਕੇ ਹਿੱਸਾ ਲਿਆ, ਜਿਸ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਗਿਣਤੀ 40 ਤੋਂ ਵੀ ਵੱਧ ਰਹੀ। ਇਸ ਮੌਕੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਜੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਚਰਿੱਤਰ ਨਿਰਮਾਣ ਵਿੱਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਸਰੀਰਕ ਦੁਰਸਤੀ ਦੇ ਨਾਲ-ਨਾਲ ਸ਼ਤਰੰਜ ਵਰਗੀਆਂ ਖੇਡਾਂ ਵਿਦਿਆਰਥੀਆਂ ਦੀ ਬੌਧਿਕ ਸਮਰੱਥਾ ਅਤੇ ਸਹੀ ਫ਼ੈਸਲੇ ਲੈਣ ਦੀ ਸ਼ਕਤੀ ਨੂੰ ਮਜ਼ਬੂਤ ਕਰਦੀਆਂ ਹਨ।

ਇਸ ਮੌਕੇ ਯੂਨੀਵਰਸਿਟੀ ਦੇ ਰਜਿਸਟ੍ਰਾਰ ਡਾ. ਰਾਜੀਵ ਅਰੋੜਾ ਜੀ ਨੇ ਕਿਹਾ ਕਿ ਸ਼ਤਰੰਜ ਕੇਵਲ ਇੱਕ ਖੇਡ ਨਹੀਂ, ਬਲਕਿ ਦਿਮਾਗੀ ਇਕਾਗਰਤਾ, ਸਹੀ ਰਣਨੀਤੀ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਨੂੰ ਨਿਖਾਰਨ ਦਾ ਇੱਕ ਬਹਿਤਰੀਨ ਜ਼ਰੀਆ ਹੈ। ਉਨ੍ਹਾਂ ਨੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾI
ਖੇਡ ਪ੍ਰਧਾਨ ਡਾ. ਅਰੁਣ ਕੁਮਾਰ ਅਸਾਤੀ ਜੀ ਨੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਇਹਨਾਂ ਖੇਡਾਂ ਨੂੰ ਸਫ਼ਲ ਬਣਾਉਣ ਵਿੱਚ ਸਪੋਰਟਸ ਇੰਚਾਰਜ (ਗਰਲਜ਼) ਮੈਡਮ ਨਵਦੀਪ ਕੌਰ ਝੱਜ ਵੱਲੋਂ ਪ੍ਰੋਗਰਾਮ ਦੀ ਹਰ ਤਿਆਰੀ ਅਤੇ ਵਿਵਸਥਾ ਨੂੰ ਬੇਹੱਦ ਬਾਰੀਕੀ ਤੇ ਤਨਦੇਹੀ ਨਾਲ ਨਿਭਾਇਆ ਗਿਆ। ਉਨ੍ਹਾਂ ਦੇ ਨਾਲ ਸਪੋਰਟਸ ਇੰਚਾਰਜ (ਡਿਗਰੀ – ਬੁਆਏਜ਼) ਸ਼੍ਰੀ ਤਲਵਿੰਦਰ ਸਿੰਘ ਨੇ ਵੀ ਪੂਰਾ ਸਹਿਯੋਗ ਦਿੰਦਿਆਂ ਆਪਣਾ ਅਹਿਮ ਯੋਗਦਾਨ ਪਾਇਆ।

*ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਸਾਲਾਨਾ ਖੇਡਾਂ ਤਹਿਤ ਚੈੱਸ (ਸ਼ਤਰੰਜ) ਮੁਕਾਬਲਿਆਂ ਦਾ ਸ਼ਾਨਦਾਰ ਆਯੋਜਨ

ਚੈੱਸ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਚੈੱਸ ਈਵੈਂਟ ਇੰਚਾਰਜ ਸ਼੍ਰੀ ਚਕਸ਼ੂ ਗੋਇਲ (Mr. Chakshu Goel) ਨੇ ਆਪਣੀ ਡਿਊਟੀ ਬਖ਼ੂਬੀ ਅਤੇ ਪੂਰੀ ਤਨਦੇਹੀ ਨਾਲ ਨਿਭਾਈ।

ਇਹਨਾਂ ਮੁਕਾਬਲਿਆਂ ਦੇ ਨਤੀਜਿਆਂ ਵਿੱਚ ਲੜਕਿਆਂ ਦੇ ਵਰਗ ਵਿੱਚ ਆਰਾਧਿਆ ਵਧਵਾ (B.Tech CSE, 1st Year) ਨੇ ਪਹਿਲਾ ਸਥਾਨ, ਜਸਕਰਨ ਸਿੰਘ (Diploma EE, 2nd Year) ਨੇ ਦੂਜਾ ਸਥਾਨ ਅਤੇ ਨਵੀਨ ਕੁਮਾਰ (B.Tech EE, 2nd Year) ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿੱਚ ਰਸ਼ਨਦੀਪ ਕੌਰ (B.Tech CSE, 1st Year) ਨੇ ਪਹਿਲਾ ਸਥਾਨ, ਹਰਮਨਦੀਪ ਕੌਰ (B.Tech CSE, 2nd Year) ਨੇ ਦੂਜਾ ਸਥਾਨ ਅਤੇ ਗੁਰਲੀਨ (B.Tech CSE, 2nd Year) ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਵਾਈਸ ਚਾਂਸਲਰ ਡਾ. ਸੁਰੇਸ਼ ਕੁਮਾਰ ਸ਼ਰਮਾ ਜੀ ਅਤੇ ਰਜਿਸਟ੍ਰਾਰ ਡਾ. ਰਾਜੀਵ ਅਰੋੜਾ ਜੀ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਖੇਡਾਂ ਦੇ ਸਫ਼ਲ ਆਯੋਜਨ ਲਈ ਖੇਡ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਜਾਣਕਾਰੀ ਯੂਨੀਵਰਸਿਟੀ ਦੇ ਪਬਲਿਕ ਰਿਲੇਸ਼ਨਜ਼ ਅਫ਼ਸਰ ਡਾ. ਗਜ਼ਲਪ੍ਰੀਤ ਅਰਨੇਜਾ ਜੀ ਦੁਆਰਾ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button