
ਫਿਰੋਜ਼ਪੁਰ–ਫਾਜ਼ਿਲਕਾ ਸੜਕ ਨੂੰ ਫੋਰ-ਲੇਨ ਕਰਨ ਦੀ ਮੰਗ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ਰਾਣਾ ਗੁਰਮੀਤ ਸਿੰਘ ਸੋਢੀ

ਫਿਰੋਜ਼ਪੁਰ–ਫਾਜ਼ਿਲਕਾ ਸੜਕ ਨੂੰ ਫੋਰ-ਲੇਨ ਕਰਨ ਦੀ ਮੰਗ ਲੈ ਕੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲੇ ਰਾਣਾ ਗੁਰਮੀਤ ਸਿੰਘ ਸੋਢੀ
ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਨਵੀਂ ਦਿੱਲੀ ਵਿਖੇ ਮਾਨਯੋਗ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਰਾਣਾ ਸੋਢੀ ਨੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਸੜਕਾਂ ਅਤੇ ਬੁਨਿਆਦੀ ਢਾਂਚੇ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਕੇਂਦਰੀ ਮੰਤਰੀ ਜੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ।
ਮੁਲਾਕਾਤ ਦੌਰਾਨ ਫਿਰੋਜ਼ਪੁਰ–ਫਾਜ਼ਿਲਕਾ ਸੜਕ ਨੂੰ ਜਲਦ ਤੋਂ ਜਲਦ ਫੋਰ-ਲੇਨ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਰੱਖੀ ਗਈ। ਰਾਣਾ ਸੋਢੀ ਨੇ ਇਸ ਮਹੱਤਵਪੂਰਨ ਪ੍ਰੋਜੈਕਟ ਨਾਲ ਸਬੰਧਤ ਕਾਗਜ਼ੀ ਕਾਰਵਾਈ ਅਤੇ ਅਗਲੇ ਪੜਾਅ ਨੂੰ ਤੇਜ਼ ਕਰਨ ਲਈ ਕੇਂਦਰੀ ਮੰਤਰੀ ਜੀ ਨੂੰ ਵਿਸ਼ੇਸ਼ ਬੇਨਤੀ ਕੀਤੀ।
ਉਨ੍ਹਾਂ ਕਿਹਾ ਕਿ ਫਿਰੋਜ਼ਪੁਰ–ਫਾਜ਼ਿਲਕਾ ਸਮੇਤ ਹੋਰ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਤੇਜ਼ੀ ਨਾਲ ਅਮਲ ਵਿੱਚ ਆਉਣ ਨਾਲ ਸਰਹੱਦੀ ਖੇਤਰਾਂ ਵਿੱਚ ਬਿਹਤਰ ਆਵਾਜਾਈ ਅਤੇ ਕਨੈਕਟੀਵਿਟੀ ਦੇ ਨਾਲ-ਨਾਲ ਵਪਾਰ, ਉਦਯੋਗ, ਸੁਰੱਖਿਆ ਅਤੇ ਸਮੁੱਚੇ ਆਰਥਿਕ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ।
ਰਾਣਾ ਗੁਰਮੀਤ ਸਿੰਘ ਸੋਢੀ ਨੇ ਮਾਨਯੋਗ ਕੇਂਦਰੀ ਮੰਤਰੀ ਸ਼੍ਰੀ ਨਿਤਿਨ ਗਡਕਰੀ ਜੀ ਵੱਲੋਂ ਕੀਮਤੀ ਸਮਾਂ ਦੇਣ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਵਿਕਾਸ ਪ੍ਰਤੀ ਸਕਾਰਾਤਮਕ ਰੁਖ ਲਈ ਤਹਿ ਦਿਲੋਂ ਧੰਨਵਾਦ ਕੀਤਾ।



