
ਵਿਧਾਇਕ ਰਜਨੀਸ਼ ਦਹੀਯਾ ਨੇ ਯੂਥ ਵਿੰਗ ਦਾ ਵਾਇਸ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਮਨਦੀਪ ਪਿਆਰੇਆਣਾ ਨੂੰ ਦਿੱਤੀ ਵਧਾਈ

ਵਿਧਾਇਕ ਰਜਨੀਸ਼ ਦਹੀਯਾ ਨੇ ਯੂਥ ਵਿੰਗ ਦਾ ਵਾਇਸ ਜ਼ਿਲ੍ਹਾ ਪ੍ਰਧਾਨ ਨਿਯੁਕਤ ਹੋਣ ਤੇ ਮਨਦੀਪ ਪਿਆਰੇਆਣਾ ਨੂੰ ਦਿੱਤੀ ਵਧਾਈ
ਫਿਰੋਜ਼ਪੁਰ 15 ਸਤੰਬਰ, 2026:
ਆਮ ਆਦਮੀ ਪਾਰਟੀ ਵੱਲੋਂ ਯੂਥ ਵਿੰਗ ਦਾ ਵਾਇਸ ਜ਼ਿਲ੍ਹਾ ਪ੍ਰਧਾਨ ਬਣਾਉਣ ਤੇ ਮਨਦੀਪ ਸਿੰਘ ਪਿਆਰੇਆਣਾ ਨੂੰ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਵਧਾਈ ਦਿੱਤੀ|
ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਸ਼੍ਰੀ ਰਜਨੀਸ਼ ਕੁਮਾਰ ਦਹੀਯਾ ਨੇ ਮਨਦੀਪ ਸਿੰਘ ਨੂੰ ਵਧਾਈ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਉਹ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ| ਉਨ੍ਹਾਂ ਕਿਹਾ ਕਿ ਪਾਰਟੀ ਪ੍ਰਤੀ ਕੀਤੇ ਗਏ ਕੰਮਾਂ ਨੂੰ ਦੇਖਦਿਆਂ ਪਾਰਟੀ ਵੱਲੋਂ ਮਨਦੀਪ ਸਿੰਘ ਪਿਆਰੇਆਣਾ ਨੂੰ ਅਹਿਮ ਜਿੰਮੇਵਾਰੀ ਦਿੱਤੀ ਗਈ ਹੈ|
ਨਵ-ਨਿਯੁਕਤ ਜ਼ਿਲ੍ਹਾ ਵਾਇਸ ਪ੍ਰਧਾਨ ਯੂਥ ਵਿੰਗ ਮਨਦੀਪ ਸਿੰਘ ਪਿਆਰੇਆਣਾ ਨੇ ਆਮ ਆਦਮੀ ਪਾਰਟੀ ਪ੍ਰਧਾਨ ਅਤੇ ਵਧਾਇਕ ਰਜਨੀਸ਼ ਦਹੀਯਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਉਸ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ|




