Ferozepur News

ਪ੍ਰੇਮ ਕੁਮਾਰੀ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਨਿਯੁਕਤ

ਪਾਰਟੀ ਆਗੂਆਂ ਤੇ ਹਾਈਕਮਾਨ ਦਾ ਕੀਤਾ ਧੰਨਵਾਦ

ਪ੍ਰੇਮ ਕੁਮਾਰੀ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਨਿਯੁਕਤ

ਪ੍ਰੇਮ ਕੁਮਾਰੀ ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਫਿਰੋਜ਼ਪੁਰ ਦੀ ਪ੍ਰਧਾਨ ਨਿਯੁਕਤ

ਪਾਰਟੀ ਆਗੂਆਂ ਤੇ ਹਾਈਕਮਾਨ ਦਾ ਕੀਤਾ ਧੰਨਵਾਦ

ਫਿਰੋਜ਼ਪੁਰ: 16-9-2026: ਡਿਪਟੀ ਕਮਿਸ਼ਨਰ ਦਫ਼ਤਰ ਤੋਂ ਸੁਪਰਡੈਂਟ ਦੇ ਅਹੁਦੇ ਤੋਂ ਸੇਵਾਮੁਕਤ ਹੋਣ ਉਪਰੰਤ ਨਗਰ ਕੌਂਸਲ ਫਿਰੋਜ਼ਪੁਰ ਦੀ ਚੋਣ ਭਾਰਤੀ ਜਨਤਾ ਪਾਰਟੀ ਦੀ ਟਿਕਟ ’ਤੇ ਕੌਂਸਲਰ ਵਜੋਂ ਲੜ ਚੁੱਕੀ ਪ੍ਰੇਮ ਕੁਮਾਰੀ ਨੂੰ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ, ਜ਼ਿਲ੍ਹਾ ਫਿਰੋਜ਼ਪੁਰ (ਪੰਜਾਬ) ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਆਪਣੀ ਨਿਯੁਕਤੀ ’ਤੇ ਪ੍ਰੇਮ ਕੁਮਾਰੀ ਨੇ ਭਾਰਤੀ ਜਨਤਾ ਪਾਰਟੀ ਦੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸ੍ਰੀਮਤੀ ਜੈ ਇੰਦਰ ਕੌਰ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦਾ ਵੀ ਧੰਨਵਾਦ ਕੀਤਾ।

ਪ੍ਰੇਮ ਕੁਮਾਰੀ ਨੇ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਮਹਿਲਾ ਮੋਰਚਾ ਨੂੰ ਜ਼ਿਲ੍ਹੇ ਵਿੱਚ ਹੋਰ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨਾਲ ਮਿਲ ਕੇ ਕੰਮ ਕਰਨਗੇ।

Related Articles

Leave a Reply

Your email address will not be published. Required fields are marked *

Back to top button