
ਚੌਥਾ ਆਯੂਸ਼ ਮੈਡੀਕਲ ਕੈਂਪ ਜੀ.ਏ.ਡੀ. ਚੁਗੱਤੇ ਵਾਲਾ, ਫਿਰੋਜ਼ਪੁਰ ਵਿਖੇ ਆਯੋਜਿਤ
- 480 ਮਰੀਜ਼ਾਂ ਦੀ ਕੀਤੀ ਜਾਂਚ, ਫ੍ਰੀ ਸ਼ੂਗਰ ਟੈਸਟ ਅਤੇ ਮੁਫ਼ਤ ਦਵਾਈਆਂ ਵੰਡੀਆਂ

ਚੌਥਾ ਆਯੂਸ਼ ਮੈਡੀਕਲ ਕੈਂਪ ਜੀ.ਏ.ਡੀ. ਚੁਗੱਤੇ ਵਾਲਾ, ਫਿਰੋਜ਼ਪੁਰ ਵਿਖੇ ਆਯੋਜਿਤ
– 480 ਮਰੀਜ਼ਾਂ ਦੀ ਕੀਤੀ ਜਾਂਚ, ਫ੍ਰੀ ਸ਼ੂਗਰ ਟੈਸਟ ਅਤੇ ਮੁਫ਼ਤ ਦਵਾਈਆਂ ਵੰਡੀਆਂ
ਫ਼ਿਰੋਜ਼ਪੁਰ, 17 ਸਤੰਬਰ, 2026 : ਆਯੂਸ਼ ਕਮਿਸ਼ਨਰ ਪੰਜਾਬ,ਡਾਇਰੈਕਟਰ ਆਫ ਆਯੁਰਵੇਦ ਪੰਜਾਬ ਡਾਕਟਰ ਰਮਨ ਖੰਨਾ ਜੀ,ਡਾਇਰੈਕਟਰ ਆਫ ਹੋਮਿਓਪੈਥੀ ਪੰਜਾਬ ਡਾਕਟਰ ਹਰਿੰਦਰਪਾਲ ਸਿੰਘ ਜੀ,ਜ਼ਿਲਾ ਆਯੁਰਵੇਦਿਕ ਅਤੇ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਚੌਥਾ ਆਯੂਸ਼ ਮੈਡੀਕਲ ਕੈਂਪ, ਜੀ.ਏ.ਡੀ. ਚੁਗੱਤੇ ਵਾਲਾ ਵਿਖੇ ਲਗਾਇਆ ਗਿਆ।
ਇਸ ਕੈਂਪ ਦੌਰਾਨ ਆਯੂਰਵੈਦਿਕ ਵਿਭਾਗ ਵਲੋਂ, ਡਾਕਟਰ ਸੁਮਨ ਧੰਜੂ, ਡਾਕਟਰ ਪ੍ਰਵੀਨ ਕੁਮਾਰ ਰਾਣਾ ਅਤੇ ਸ੍ਰੀਮਤੀ ਰਜਨੀ ਬਾਲਾ, ਸ੍ਰੀਮਤੀ ਬੇਅੰਤ ਕੌਰ ਉਪਵੈਦ, ਬਲਵਿੰਦਰ ਸਿੰਘ, ਤਰਸੇਮ ਸਿੰਘ, ਕਿਰਨ ਰਾਣੀ (ਯੋਗਾ ਇੰਸਟ੍ਰਕਟਰ)ਤੇ ਹੋਮੀਓਪੈਥੀ ਵਿਭਾਗ ਵੱਲੋਂ ਡਾਕਟਰ ਸਤਨਾਮ ਸਿੰਘ ਗਿੱਲ, ਬਲਜੀਤ ਸਿੰਘ, ਗੁਰਵਿੰਦਰ ਸਿੰਘ ਡਿਸਪੈਂਸਰ ਨੇ ਡਿਊਟੀ ਨਿਭਾਈ।
ਇਸ ਕੈਂਪ ਵਿੱਚ 480 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫ੍ਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ।




