Ferozepur News

ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ, ਸ. ਉਜਾਗਰ ਸਿੰਘ ਧਾਲੀਵਾਲ ਐਵਾਰਡ ਨਾਲ ਸਨਮਾਨਿਤ

ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ, ਸ. ਉਜਾਗਰ ਸਿੰਘ ਧਾਲੀਵਾਲ ਐਵਾਰਡ ਨਾਲ ਸਨਮਾਨਿਤ

ਮੁੱਖ ਮੰਤਰੀ ਵੱਲੋਂ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਅਗਾਂਹਵਧੂ ਨੌਜਵਾਨ ਕਿਸਾਨ ਮਨਪ੍ਰੀਤ ਸਿੰਘ, ਸ. ਉਜਾਗਰ ਸਿੰਘ ਧਾਲੀਵਾਲ ਐਵਾਰਡ ਨਾਲ ਸਨਮਾਨਿਤ

ਫ਼ਿਰੋਜ਼ਪੁਰ, 18 ਸਤੰਬਰ, 2026: ਫ਼ਿਰੋਜ਼ਪੁਰ ਦੇ ਪਿੰਡ ਰਹੀਮੇ ਕੇ ਉਤਾੜ ਦੇ ਕਿਸਾਨ ਸ. ਮਨਪ੍ਰੀਤ ਸਿੰਘ ਪੁੱਤਰ ਸ. ਮਹਿੰਦਰ ਸਿੰਘ ਨੂੰ ਅਗਾਂਹਵਧੂ ਸੋਚ ਨਾਲ ਪਨੀਰੀਆਂ ਤਿਆਰ ਕਰਨ ਅਤੇ ਸਬਜ਼ੀਆਂ ਦੀ ਕਾਸ਼ਤ ਕਰਨ ਅਤੇ ਖੇਤੀ ਵਿਭਿੰਨਤਾ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕਿਸਾਨ ਮੇਲੇ ‘ਤੇ ਸ. ਉਜਾਗਰ ਸਿੰਘ ਧਾਲੀਵਾਲ ਐਵਾਰਡ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮਨਪ੍ਰੀਤ ਸਿੰਘ ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ ਵੱਲੋਂ  ਪ੍ਰਦਾਨ ਕੀਤਾ ਗਿਆ।

ਸ. ਮਨਪ੍ਰੀਤ ਸਿੰਘ ਨੇ ਆਪਣੇ ਜੀਵਨ ਵਿੱਚ ਕਈ ਸੰਘਰਸ਼ ਭਰੇ ਪੜਾਵਾਂ ਨੂੰ ਪਾਰ ਕਰਦਿਆਂ ਇਹ ਸਨਮਾਨ ਹਾਸਲ ਕੀਤਾ ਹੈ। ਪ੍ਰਾਈਵੇਟ ਅਦਾਰਿਆਂ ਵਿੱਚ ਨੌਕਰੀ ਕਰਨ ਤੋਂ ਲੈ ਕੇ ਆਪਣਾ ਕਰਿਆਨਾ ਸਟੋਰ ਖੋਲਣ ਦੇ ਕਾਰੋਬਾਰ ਵਿੱਚ ਆਈਆਂ ਮੁਸ਼ਕਿਲਾਂ ਤੋਂ ਬਾਅਦ ਉਹਨਾਂ ਪਨੀਰੀ ਉਤਪਾਦਨ ਅਤੇ ਸਬਜ਼ੀਆਂ ਦੀ ਕਾਸ਼ਤ ਦੇ ਧੰਦੇ ਨੂੰ ਅਪਨਾਇਆ। ਸਾਲ 2014-15 ਦੀ ਸ਼ੁਰੂਆਤ ਨੂੰ ਉਹਨਾਂ ਸਾਲ 2020-21 ਵਿੱਚ ਆਪਣੇ ਭਤੀਜੇ ਦੇ ਨਾਮ ਤੇ ਗੁਰਜੱਪ ਕਿਸਾਨ ਨਰਸਰੀ ਫਾਰਮ 1313 ਰੱਖਿਆ। ਉਸਨੇ ਆਪਣੇ ਕਿੱਤੇ ਨੂੰ ਤਕਨੀਕੀ ਮਜ਼ਬੂਤੀ ਦੇਣ ਲਈ ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਿਰੋਜ਼ਪੁਰ ਤੋਂ ਸਿਖਲਾਈ ਲਈ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਿਗਿਆਨੀਆਂ ਨਾਲ ਲਗਾਤਾਰ ਸੰਪਰਕ ਬਣਾਕੇ ਰੱਖਿਆ। ਹੁਣ ਉਹ ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਹੋ ਕੇ ਸਬਜ਼ੀਆਂ ਦੀਆਂ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਕਿਸਮਾਂ ਦੀਆਂ ਪਨੀਰੀਆਂ ਅਤੇ ਸਬਜ਼ੀਆਂ ਦੀ ਕਾਸ਼ਤ 4 ਏਕੜ ਉੱਪਰ ਕਰ ਰਿਹਾ ਹੈ। ਉਸਨੇ ਤਕਨੀਕੀ ਸੇਧ ਨਾਲ ਫੁਹਾਰਾ ਵਿਧੀ ਵੀ ਅਪਨਾਈ।
ਇਸ ਦੇ ਨਾਲ-ਨਾਲ ਉਹ ਵੱਖ-ਵੱਖ ਜ਼ਿਲਿਆਂ ਦੇ ਲਗਭਗ 100-150 ਕਿਸਾਨਾਂ ਨੂੰ ਮਿਰਚ ਦੀ ਪਨੀਰੀ ਦੇ ਕੇ ਫ਼ਸਲੀ ਵਿਭਿੰਨਤਾ ਵਿੱਚ ਯੋਗਦਾਨ ਪਾ ਰਹੇ ਹਨ। ਉਸਦਾ ਕਿੱਤਾ ਆਸ-ਪਾਸ ਦੇ ਪਿੰਡਾਂ ਦੇ ਮਜ਼ਦੂਰਾਂ ਨੂੰ ਰੋਜ਼ਗਾਰ ਵੀ ਪ੍ਰਦਾਨ ਕਰ ਰਿਹਾ ਹੈ। ਇਸ ਕਿੱਤੇ ਵਿੱਚ ਉਸਦਾ ਪਰਿਵਾਰ ਪਿਤਾ ਸ. ਮਹਿੰਦਰ ਸਿੰਘ, ਮਾਤਾ ਪਰਮਜੀਤ ਕੌਰ, ਪੰਜਾਬ ਪੁਲਿਸ ਵਿੱਚ ਸੇਵਾਵਾਂ ਨਿਭਾ ਰਹੇ ਭਰਾ ਗੁਰਪ੍ਰੀਤ ਸਿੰਘ ਅਤੇ ਧਰਮਪਤਨੀ ਗਗਨਦੀਪ ਕੌਰ ਦਾ ਪੂਰਨ ਸਹਿਯੋਗ ਹੋਣ ਕਾਰਨ, ਇਹ ਕਿੱਤਾ ਕਾਮਯਾਬੀ ਦੀਆਂ ਬੁਲੰਦੀਆਂ ਛੋਹ ਰਿਹਾ ਹੈ। ਪੀ.ਏ.ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਫਿਰੋਜ਼ਪੁਰ ਦੇ ਅਧਿਕਾਰੀਆਂ ਨੇ ਜ਼ਿਲ੍ਹੇ ਦੇ ਇਸ ਕਿਸਾਨ ਦੀ ਹੋਰ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਜ਼ਿਲ੍ਹੇ ਦੇ ਹੋਰਨਾਂ ਨੌਜਵਾਨ ਕਿਸਾਨਾਂ ਨੂੰ ਇਸ ਤੋਂ ਪ੍ਰੇਰਨਾ ਲੈ ਕੇ ਅੱਗੇ ਫ਼ਿਰੋਜ਼ਪੁਰ ਜ਼ਿਲ੍ਹੇ ਦਾ ਨਾਮ ਚਮਕਾਉਣ ਲਈ ਅੱਗੇ ਆਉਣਾ ਚਾਹੀਦਾ ਹੈ।

Related Articles

Leave a Reply

Your email address will not be published. Required fields are marked *

Back to top button