
ਸਵੱਛਤਾ ਹੀ ਸੇਵਾ ਮੁਹਿੰਮ 2026 ਤਹਿਤ ਏਡੀਸੀ ਨੇ ਬੈਨਰ ਜਾਰੀ ਕਰਕੇ ਸਵੱਛਤਾ ਦਾ ਦਿੱਤਾ ਸੰਦੇਸ਼

ਸਵੱਛਤਾ ਹੀ ਸੇਵਾ ਮੁਹਿੰਮ 2026 ਤਹਿਤ ਏਡੀਸੀ ਨੇ ਬੈਨਰ ਜਾਰੀ ਕਰਕੇ ਸਵੱਛਤਾ ਦਾ ਦਿੱਤਾ ਸੰਦੇਸ਼
ਫ਼ਿਰੋਜ਼ਪੁਰ, 20 ਸਤੰਬਰ, 2026: ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ‘ਸਵੱਛਤਾ ਹੀ ਸੇਵਾ ਮੁਹਿੰਮ-2026’ ਮੁਹਿੰਮ ਤਹਿਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਮੁਹਿੰਮ ਸਬੰਧੀ ਬੈਨਰ ਜਾਰੀ ਕਰਕੇ ਸਵੱਛਤਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਬਣਾਈ ਰੱਖਣ ਦਾ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਲੋਕਾਂ ਨੂੰ ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਅਹਿਮ ਹਿੱਸਾ ਬਣਾਉਣ, ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਵੱਛਤਾ ਪ੍ਰਤੀ ਜ਼ਿੰਮੇਵਾਰ ਬਨਣ ਦੀ ਅਪੀਲ ਕੀਤੀ ਗਈ। ਮੁਹਿੰਮ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਆਪਸੀ ਤਾਲਮੇਲ ਨਾਲ ਸਵੱਛਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ’ਤੇ ਜ਼ੋਰ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ‘ਸਵੱਛਤਾ ਹੀ ਸੇਵਾ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਫ਼ਾਈ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਸਵੱਛ ਤੇ ਸਿਹਤਮੰਦ ਭਾਰਤ ਦੀ ਸਿਰਜਣਾ ਲਈ ਹਰ ਵਰਗ ਦੀ ਭਾਗੀਦਾਰੀ ਯਕੀਨੀ ਬਣਾਉਣਾ ਹੈ।
ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਸੋਸ਼ਲ ਸਟਾਫ਼ ਵੱਲੋਂ ਵੀ ਸਰਗਰਮ ਭਾਗੀਦਾਰੀ ਕੀਤੀ ਗਈ। ਇਸ ਦੌਰਾਨ ਡੀ.ਐਸ.ਓ.-ਕਮ – ਐਕਸੀਅਨ ਹਰਪਾਲ ਸਿੰਘ, ਬੀ.ਆਰ.ਸੀ. ਸ੍ਰੀ ਜਸਵਿੰਦਰ ਸਿੰਘ, ਸ੍ਰੀ ਗੁਰਭੇਜ ਸਿੰਘ, ਸ੍ਰੀ ਮਨਦੀਪ ਸਿੰਘ ਅਤੇ ਸ੍ਰੀ ਨਛੱਤਰ ਸਿੰਘ ਨੇ ਮੁਹਿੰਮ ਵਿੱਚ ਸ਼ਮੂਲੀਅਤ ਕੀਤੀ।




