
ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁਲਤਾਨੀ ਗੇਟ ਵਿਖ਼ੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਉਦਘਾਟਨ

ਵਿਧਾਇਕ ਰਣਬੀਰ ਭੁੱਲਰ ਵੱਲੋਂ ਮੁਲਤਾਨੀ ਗੇਟ ਵਿਖ਼ੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਉਦਘਾਟਨ
ਫਿਰੋਜ਼ਪੁਰ, 28 ਸਤੰਬਰ 2026: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ‘ਰੰਗਲਾ ਪੰਜਾਬ’ ਸਕੀਮ ਅਧੀਨ ਅੱਜ ਫਿਰੋਜ਼ਪੁਰ ਸ਼ਹਿਰ ਦੇ ਇਤਿਹਾਸਕ ਮੁਲਤਾਨੀ ਗੇਟ ਚੌਂਕ ਵਿਖ਼ੇ ਸ਼ਹੀਦ-ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਆਦਮਕੱਦ ਬੁੱਤ ਦਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ੁੱਭ ਉਦਘਾਟਨ ਕੀਤਾ ਗਿਆ।

ਉਦਘਾਟਨ ਮੌਕੇ ਸ਼ਹੀਦ-ਏ -ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਉਨ੍ਹਾਂ ਨੂੰ ਨਮਨ ਕਰਦਿਆਂ ਵਿਧਾਇਕ ਰਣਬੀਰ ਭੁੱਲਰ ਨੇ ਇਸ ਮੌਕੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀ ਜਵਾਨੀ ਕੁਰਬਾਨ ਕਰਨ ਵਾਲੇ ਸਾਡੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੇ ਲਈ ਸਦਾ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੇ ਸੁਪਨਿਆਂ ਦਾ ਰੰਗਲਾ ਅਤੇ ਖੁਸ਼ਹਾਲ ਪੰਜਾਬ ਸਿਰਜਣ ਲਈ ਪੰਜਾਬ ਸਰਕਾਰ ਅਤੇ ਅਸੀਂ ਪੂਰੀ ਤਨਦੇਹੀ ਨਾਲ ਵਚਨਬੱਧ ਹਾਂ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਸੂਬੇ ਅੰਦਰ ਲਗਾਤਾਰ ਵਿਕਾਸ ਕਰ ਰਹੀ ਹੈ| ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਸ਼ਹਿਰ ਦੇ ਸੁੰਦਰੀਕਰਨ ਅਤੇ ਵਿਕਾਸ ਦੀ ਇਹ ਲੜੀ ਨਿਰੰਤਰ ਲਗਾਤਾਰ ਜਾਰੀ ਰਹੇਗੀ ਅਤੇ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇਗਾ, ਇਸੇ ਤਹਿਤ ਸ਼ਹਿਰ ਅੰਦਰ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ|


